News

ਵਿਰੋਧੀ ਧਿਰ ‘ਆਪ’ ਨੇ ਹਮੇਸ਼ਾ ਮੇਰੇ ਵਿਜ਼ਨ ਅਤੇ ਪੰਜਾਬ ਲਈ ਕੰਮ ਨੂੰ ਮੰਨਿਆ ਹੈ: ਨਵਜੋਤ ਸਿੱਧੂ

ਕਾਂਗਰਸ ਦੇ ਵਿਧਾਇਕ ਨਵਜੋਤ ਸਿੰਘ ਸਿੱਧੂ ਨੇ ਆਮ ਆਦਮੀ ਪਾਰਟੀ ਦੇ ਗੁਣ ਗਾਏ ਹਨ। ਸਿੱਧੂ ਨੇ ਇਕ ਤਾਜ਼ਾ ਟਵੀਟ ਕੀਤਾ ਹੈ ਜਿਸ ਵਿੱਚ ਉਹਨਾਂ ਨੇ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਸਾਂਝੀ ਕੀਤੀ ਹੈ। ਉਹਨਾਂ ਅਪਣੇ ਟਵੀਟ ਵਿੱਚ ਲਿਖਿਆ ਕਿ, “ਸਾਡੀ ਵਿਰੋਧੀ ਧਿਰ ਆਮ ਆਦਮੀ ਪਾਰਟੀ ਨੇ ਪੰਜਾਬ ਲਈ ਮੇਰੀ ਸੋਚ ਅਤੇ ਮੇਰੇ ਕੰਮ ਨੂੰ ਹਮੇਸ਼ਾ ਮਾਨਤਾ ਦਿੱਤੀ ਹੈ।

Capt Amarinder is not the Congress... he lies every day': Navjot Singh Sidhu  - Hindustan Times

ਇਹ ਭਾਵੇਂ 2017 ਤੋਂ ਪਹਿਲਾਂ ਬੇਅਦਬੀ, ਨਸ਼ਾ, ਕਿਸਾਨੀ, ਭ੍ਰਿਸ਼ਟਾਚਾਰ ਅਤੇ ਪੰਜਾਬ ਦੇ ਲੋਕਾਂ ਨੂੰ ਦਰਪੇਸ਼ ਬਿਜਲੀ ਸੰਕਟ ਹੋਵੇ ਜਾਂ ਅੱਜ ਜਦ ਮੈਂ ਪੰਜਾਬ ਮਾਡਲ ਦੇ ਰਿਹਾ ਹਾਂ, ਉਹਨਾਂ ਨੂੰ ਪਤਾ ਹੈ ਕਿ ਅਸਲ ਵਿੱਚ ਪੰਜਾਬ ਲਈ ਕੌਣ ਲੜ ਰਿਹਾ ਹੈ। ਉਹਨਾਂ ਨੇ ਆਮ ਆਦਮੀ ਪਾਰਟੀ ਦੇ ਆਗੂ ਸੰਜੇ ਸਿੰਘ ਅਤੇ ਆਪ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਦੀ ਇਕ ਵੀਡੀਓ ਵੀ ਸਾਂਝੀ ਕੀਤੀ ਹੈ।

ਜਿਸ ਵਿੱਚ ਸੰਜੇ ਸਿੰਘ ਅਤੇ ਭਗਵੰਤ ਮਾਨ ਉਹਨਾਂ ਦੀਆਂ ਤਾਰੀਫ਼ਾਂ ਕਰਦੇ ਨਜ਼ਰ ਆ ਰਹੇ ਹਨ। ਇਸ ਵੀਡੀਓ ਵਿਚ ਸੰਜੇ ਸਿੰਘ ਆਖ ਰਹੇ ਹਨ ਕਿ ਨਵਜੋਤ ਸਿੱਧੂ ਅਤੇ ਉਨ੍ਹਾਂ ਦੀ ਪਤਨੀ ਲਗਾਤਾਰ ਅਕਾਲੀ ਦਲ ਦੀਆਂ ਮਾੜੀਆਂ ਨੀਤੀਆਂ, ਭ੍ਰਿਸ਼ਟਾਚਾਰ, ਨਸ਼ੇ ਅਤੇ ਡਰੱਗ ਮਾਫੀਆ ਖ਼ਿਲਾਫ਼ ਬੋਲਦੇ ਰਹੇ ਹਨ। ਜਦਕਿ ਵੀਡੀਓ ਵਿਚ ਭਗਵੰਤ ਮਾਨ ਆਖ ਰਹੇ ਹਨ ਕਿ ਨਵਜੋਤ ਸਿੱਧੂ ਇਕ ਇਮਾਨਦਾਰ ਆਗੂ ਹਨ ਅਤੇ ਉਨ੍ਹਾਂ ਸਿੱਧੂ ਨੂੰ ‘ਆਪ’ ਦਾ ਆਫਰ ਵੀ ਕੀਤਾ ਸੀ।

ਮਾਨ ਆਖ ਰਹੇ ਹਨ ਕਿ ਕੋਈ ਵੀ ਵਿਅਕਤੀ ਆਪਣੇ ਮਾਤਾ-ਪਿਤਾ ਤੇ ਆਪਣੇ ਰੋਲ ਮਾਡਲਾਂ ਤੋਂ ਵੱਡਾ ਨਹੀਂ ਹੋ ਸਕਦਾ। ਸਿੱਧੂ ਅਜਿਹੇ ਆਗੂ ਹਨ ਜਿਨ੍ਹਾਂ ’ਤੇ ਕੋਈ ਦਾਗ ਨਹੀਂ ਹੈ ਅਤੇ ਕ੍ਰਿਕਟ ਵਿਚ ਵੀ ਉਹ ਸਿੱਧੂ ਦੇ ਵੱਡੇ ਫੈਨ ਰਹੇ ਹਨ। ਸਿੱਧੂ ਜਦੋਂ ਸ੍ਰੀ ਕਾਂਤ ਨਾਲ ਓਪਨਿੰਗ ਕਰਨ ਆਉਂਦੇ ਸਨ ਅਤੇ ਜਦੋਂ ਉਹ ਆਊਟ ਹੋ ਜਾਂਦੇ ਸਨ ਤਾਂ ਉਹ ਟੀ. ਵੀ. ਬੰਦ ਕਰ ਦਿੰਦੇ ਸਨ। ਉਹਨਾਂ ਅੱਗੇ ਕਿਹਾ ਕਿ ਜੇ ਨਵਜੋਤ ਸਿੱਧੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੁੰਦੇ ਹਨ ਤਾਂ ਸਭ ਤੋਂ ਪਹਿਲਾਂ ਉਹ ਸਿੱਧੂ ਦਾ ਸਵਾਗਤ ਕਰਨਗੇ।

Click to comment

Leave a Reply

Your email address will not be published.

Most Popular

To Top