ਵਿਸ਼ਵਕਰਮਾ ਦਿਵਸ ਮੌਕੇ ਸੀਐਮ ਮਾਨ ਪਹੁੰਚੇ ਧੂਰੀ, ਪੰਜਾਬ ਦੇ ਲੋਕਾਂ ਲਈ ਕੀਤੇ ਵੱਡੇ ਐਲਾਨ

 ਵਿਸ਼ਵਕਰਮਾ ਦਿਵਸ ਮੌਕੇ ਸੀਐਮ ਮਾਨ ਪਹੁੰਚੇ ਧੂਰੀ, ਪੰਜਾਬ ਦੇ ਲੋਕਾਂ ਲਈ ਕੀਤੇ ਵੱਡੇ ਐਲਾਨ

ਅੱਜ ਪੂਰੇ ਦੇਸ਼ ਵਿੱਚ ਵਿਸ਼ਵਕਰਮਾ ਦਿਵਸ ਮਨਾਇਆ ਜਾ ਰਿਹਾ ਹੈ। ਮਿਸਤਰੀ ਭਾਈਚਾਰੇ ਨਾਲ ਸਬੰਧਤ ਲੋਕਾਂ ਲਈ ਇਸ ਤਿਉਹਾਰ ਦੀ ਖਾਸ ਮਹੱਤਤਾ ਹੁੰਦੀ ਹੈ। ਵਿਸ਼ਵਕਰਮਾ ਤਿਉਹਾਰ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਮਿਸਤਰੀ ਭਾਈਚਾਰੇ ਦੇ ਸੱਦੇ ਤੇ ਅਪਣੇ ਵਿਧਾਨ ਸਭਾ ਹਲਕਾ ਧੂਰੀ ਪਹੁੰਚੇ, ਜਿੱਥੇ ਓਹਨਾਂ ਵੱਲੋਂ ਪੰਜਾਬ ਦੇ ਲੋਕਾਂ ਲਈ ਕਈ ਤਰ੍ਹਾਂ ਦੇ ਵੱਡੇ ਐਲਾਨ ਕੀਤੇ ਗਏ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸੰਗਰੂਰ ਵਿੱਚ ਮੈਡੀਕਲ ਕਾਲਜ ਬਣਾਇਆ ਜਾਵੇਗਾ, ਜਿਸ ਲਈ ਧੂਰੀ ਦੇ ਸਰਕਾਰੀ ਹਸਪਤਾਲ ਵਿੱਚ ਵੱਡੇ ਸੁਧਾਰ ਕੀਤੇ ਜਾਣਗੇ। ਇਸ ਤੋਂ ਇਲਾਵਾ ਧੂਰੀ ਦੇ ਨੇੜੇ ਡਰਾਈਵਿੰਗ ਲਾਇਸੈਂਸ ਟ੍ਰੇਨਿੰਗ ਸੈਂਟਰ ਬਣਾਇਆ ਜਾਵੇਗਾ, ਜਿਸ ਸਬੰਧੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਸੰਗਰੂਰ ਵਿੱਚ ਲੱਗੇ ਕਿਸਾਨ ਧਰਨੇ ਬਾਰੇ ਓਹਨਾਂ ਕਿਹਾ ਕਿ ਓਹਨਾਂ ਵੱਲੋ ਕਿਸਾਨਾਂ ਨਾਲ ਮੁਲਾਕਾਤ ਕੀਤੀ ਗਈ ਸੀ।

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਪਹਿਲਾਂ ਹੀ ਪੂਰੀਆਂ ਕੀਤੀਆਂ ਜਾ ਚੁੱਕੀਆਂ ਨੇ ਅਤੇ ਕੇਂਦਰ ਸਰਕਾਰ ਨਾਲ ਸਬੰਧਤ ਮੰਗਾਂ ਬਾਰੇ ਲਿਖਤੀ ਰੂਪ ਵਿੱਚ ਭੇਜਿਆ ਜਾ ਚੁੱਕਿਆ ਹੈ। ਵਿਰੋਧੀਆਂ ਵੱਲੋਂ ਪੰਜਾਬ ਸਰਕਾਰ ਤੇ ਲਗਾਤਾਰ ਸਵਾਲ ਖੜੇ ਕੀਤੇ ਜਾਂਦੇ ਹਨ।

ਇਸ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤੱਕ ਸਰਕਾਰ ਵੱਲੋਂ 20 ਹਜ਼ਾਰ ਨਿਯੁਕਤੀ ਪੱਤਰ ਨੌਜਵਾਨਾਂ ਨੂੰ ਦਿੱਤੇ ਜਾ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਕਾਨੂੰਨੀ ਅੜਚਣਾਂ ਦੂਰ ਕਰਨ ਤੋਂ ਬਾਅਦ ਬਾਕੀ ਨੌਜਵਾਨਾਂ ਨੂੰ ਵੀ ਨੌਕਰੀਆਂ ਦਿੱਤੀਆਂ ਜਾਣਗੀਆਂ ਹਨ।

Leave a Reply

Your email address will not be published.