News

ਵਿਸਾਖੀ ਮੌਕੇ ਨਨਕਾਣਾ ਸਾਹਿਬ ਜਾਵੇਗਾ ਸ਼ਰਧਾਲੂਆਂ ਦਾ ਜੱਥਾ

ਵਿਸਾਖੀ ਦਾ ਤਿਉਹਾਰ ਸਿੱਖ ਇਤਿਹਾਸ ਵਿੱਚ ਬਹੁਤ ਅਹਿਮੀਅਤ ਰੱਖਦਾ ਹੈ। ਇਸ ਤਿਉਹਾਰ ਮੌਕੇ ਭਾਰਤੀ ਸਿੱਖ ਸ਼ਰਧਾਲੂਆਂ ਦਾ ਸਮੂਹ ਪਾਕਿਸਤਾਨ ਦਾ ਦੌਰਾ ਕਰੇਗਾ। ਇਸ ਜੱਥੇ ਵਿੱਚ 437 ਲੋਕ ਹਨ। ਇਹ ਜੱਥਾ ਨਨਕਾਣਾ ਸਾਹਿਬ ਸਮੇਤ ਪਾਕਿਸਤਾਨ ਦੇ ਵੱਖ-ਵੱਖ ਸਿੱਖ ਤੀਰਥ ਸਥਾਨਾਂ ਦਾ ਦੌਰਾ ਕਰੇਗਾ।

Lahore To Nankana Sahib via Motorway full Journey - YouTube

ਇਸ ਗੱਲ ਦੀ ਮਨਜ਼ੂਰੀ ਪਾਕਿਸਤਾਨ ਤੋਂ ਮਿਲੀ ਹੈ। ਸੰਗਤਾਂ ਦੇ ਪਾਕਿਸਤਾਨ ਰਵਾਨਾ ਹੋਣ ਤੋਂ ਪਹਿਲਾਂ ਕੋਰੋਨਾ ਟੈਸਟ ਕੀਤਾ ਗਿਆ। ਸਾਰੇ ਯਾਤਰੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ। ਸਾਰੇ ਯਾਤਰੀ ਕੱਲ੍ਹ ਸੋਮਵਾਰ ਨੂੰ ਪਾਕਿਸਤਾਨ ਲਈ ਰਵਾਨਾ ਹੋਣਗੇ ਤੇ 22 ਅਪ੍ਰੈਲ ਨੂੰ ਵਾਪਸ ਪਰਤਣਗੇ।

ਇਸ ਦੀ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਅਹਲੀ ਨੇ ਦਿੱਤੀ ਹੈ। ਦਸ ਦਈਏ ਕਿ ਖਾਲਸੇ ਦੇ ਸਿਰਜਣਾ ਦਿਵਸ ਵਿਸਾਖੀ ਮੇਲਾ ਅੱਜ ਇਤਿਹਾਸਕ ਨਗਰ ਦਮਦਮਾ ਸਾਹਿਬ ਵਿਖੇ ਸ਼ੁਰੂ ਹੋ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਨਾਲ ਸਮਾਗਮਾਂ ਦੀ ਸ਼ੁਰੂਆਤ ਕਰ ਦਿੱਤੀ ਹੈ।

ਮਾਲਵੇ ਵਿੱਚ ਸਥਿਤ ਸਿੱਖ ਜਗਤ ਦੇ ਚੌਥੇ ਤਖ਼ਤ ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਖਾਲਸੇ ਦੇ ਜਨਮ ਦਿਹਾੜੇ ਹਰ ਸਾਲ ਐਸਜੀਪੀਸੀ ਵੱਲੋਂ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਂਦਾ ਹੈ ਜਿਸ ਨੂੰ ਲੈ ਕੇ ਅੱਜ ਤਖ਼ਤ ਸਾਹਿਬ ਦੇ ਇਤਿਹਾਸਿਕ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਨ ਨਾਲ ਸਮਾਗਮਾਂ ਦੀ ਸ਼ੁਰੂਆਤ ਹੋ ਗਈ ਹੈ।

ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਨ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਮੌਜੂਦ ਰਹੇ। ਉੱਥੇ ਹੀ ਸੰਗਤਾਂ ਵੀ ਹੁੰਮ-ਹੁੰਮਾ ਕੇ ਪਹੁੰਚ ਰਹੀਆਂ ਹਨ। ਦੁਕਾਨਦਾਰਾਂ ਵੱਲੋਂ ਵੀ ਦੁਕਾਨਾਂ ਲਾਉਣ ਨੂੰ ਲੈ ਕੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

Click to comment

Leave a Reply

Your email address will not be published.

Most Popular

To Top