News

ਵਿਸਾਖੀ ਮੌਕੇ ਪਾਕਿਸਤਾਨ ਗਿਆ ਸਿੱਖ ਜੱਥਾ ਫਸਿਆ, ਕੱਲ੍ਹ ਹੋਇਆ ਸੀ ਰਵਾਨਾ

ਵਿਸਾਖੀ ਮੌਕੇ ਪੰਜਾਬ ਤੋਂ ਬਹੁਤ ਸਾਰੇ ਸ਼ਰਧਾਲੂ ਸ਼੍ਰੀ ਨਨਕਾਣਾ ਸਾਹਿਬ ਦਰਸ਼ਨਾਂ ਲਈ ਕੱਲ੍ਹ ਰਵਾਨਾ ਹੋਏ ਸਨ। ਪਰ ਇਹ ਸ਼ਰਧਾਲੂ ਗੁਰਦੁਆਰਾ ਪੰਜਾਬ ਸਾਹਿਬ ਨਹੀਂ ਪਹੁੰਚ ਸਕਿਆ। ਪਾਕਿਸਤਾਨ ਵਿੱਚ ਚੱਲ ਰਹੇ ਵਿਰੋਧ ਪ੍ਰਦਰਸ਼ਨ ਕਾਰਨ ਅਟਾਰੀ ਸਰਹੱਦ ’ਤੇ ਫਸਿਆ ਹੋਇਆ ਹੈ ਤੇ ਅੱਗੇ ਨਹੀਂ ਵਧ ਸਕਿਆ।

ਹਸਨ ਅਬਦਾਲ ਗੁਰਦੁਆਰਾ ਸਾਹਿਬ ਦੇ ਦਰਸ਼ਨ ਨਾ ਹੋਣ ਕਾਰਨ ਇਹਨਾਂ ਸ਼ਰਧਾਲੂਆਂ ਨੂੰ ਲਾਹੌਰ ਦੇ ਗੁਰਦੁਆਰਾ ਡੇਰਾ ਸਾਹਿਬ ਵਿਖੇ ਲਿਆਂਦਾ ਗਿਆ ਹੈ। ਭਾਰਤੀ ਹਾਈ ਕਮਿਸ਼ਨ ਲਗਾਤਾਰ ਇਹਨਾਂ ਸ਼ਰਧਾਲੂਆਂ ਦੇ ਸੰਪਰਕ ਵਿੱਚ ਹੈ। ਇਸ ਦੇ ਨਾਲ ਹੀ ਉਹਨਾਂ ਨੇ ਪਾਕਿਸਤਾਨ ਨੂੰ ਇਹਨਾਂ ਸ਼ਰਧਾਲੂਆਂ ਲਈ ਸਹੀ ਪ੍ਰਬੰਧ ਕਰਨ ਲਈ ਕਿਹਾ ਹੈ।

ਉਹਨਾਂ ਅੱਗੇ ਕਿਹਾ ਕਿ ਸਿੱਖ ਸੰਗਤ ਨੇ ਪੰਜਾ ਸਾਹਿਬ ਪਹੁੰਚਣਾ ਸੀ ਪਰ ਉਹ ਰਸਤੇ ਬੰਦ ਹੋਣ ਕਾਰਨ ਉੱਥੇ ਨਹੀਂ ਜਾ ਸਕੇ। ਭਾਰਤੀ ਹਾਈ ਕਮਿਸ਼ਨ ਸ਼ਰਧਾਲੂਆਂ ਨੇ ਸੰਪਰਕ ਵਿੱਚ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਤਹਿਰੀਕ-ਏ-ਲੈਬਿਕ ਪਾਕਿਸਤਾਨ ਦੇ ਕਾਰਕੁਨ ਵਿਰੋਧ ਕਰ ਰਹੇ ਹਨ, ਇਸ ਕਰ ਕੇ ਸ਼ਰਧਾਲੂਆਂ ਦੀ ਆਵਾਜਾਈ ਸੰਭਵ ਨਹੀਂ ਹੈ।

ਇਹ ਜੱਥਾ ਨਨਕਾਣਾ ਸਾਹਿਬ ਸਮੇਤ ਪਾਕਿਸਤਾਨ ਦੇ ਵੱਖ-ਵੱਖ ਸਿੱਖ ਤੀਰਥ ਕੇਂਦਰਾਂ ਦਾ ਦੌਰਾ ਕਰੇਗਾ। ਇਹਨਾਂ ਸਾਰੇ ਯਾਤਰੀਆਂ ਦੇ ਪਾਕਿਸਤਾਨ ਜਾਣ ਤੋਂ ਪਹਿਲਾਂ ਇਹਨਾਂ ਦੀ ਕੋਰੋਨਾ ਜਾਂਚ ਕੀਤੀ ਗਈ ਸੀ। ਜਿਹਨਾਂ ਦੀ ਰਿਪੋਰਟ ਨੈਗੇਟਿਵ ਸੀ ਉਹਨਾਂ ਨੂੰ ਹੀ ਪਾਕਿਸਤਾਨ ਭੇਜਿਆ ਗਿਆ ਹੈ।

Click to comment

Leave a Reply

Your email address will not be published. Required fields are marked *

Most Popular

To Top