ਵਿੱਤ ਮੰਤਰੀ ਨਿਰਮਲਾ ਸੀਤਾਰਮਨ ਪਹੁੰਚੇ ਸੰਸਦ, ਅੱਜ ਪੇਸ਼ ਹੋਵੇਗਾ ਬਜਟ
By
Posted on

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਿੱਤ ਮੰਤਰਾਲੇ ਤੋਂ ਨਿਕਲ ਚੁੱਕੇ ਹਨ ਅਤੇ ਉਹ ਰਾਸ਼ਟਰਪਤੀ ਭਵਨ ਪਹੁੰਚੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਲਈ ਪਹੁੰਚੇ। ਯੂਨੀਅਨ ਬਜਟ 2022 ਅੱਜ ਸੰਸਦ ਵਿੱਚ ਪੇਸ਼ ਕੀਤਾ ਜਾਵੇਗਾ। ਕੇਂਦਰੀ ਮੰਤਰੀ ਮੰਡਲ ਨੇ ਬਜਟ2022 ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਸੰਸਦ ਵਿੱਚ ਚੱਲ ਰਹੀ ਮੀਟਿੰਗ ਹੁਣ ਸਮਾਪਤ ਹੋ ਗਈ ਹੈ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਜਲਦੀ ਹੀ ਬਜਟ ਪੇਸ਼ ਕਰਨਗੇ। ਰੱਖਿਆ ਮੰਤਰੀ ਰਾਜਨਾਥ ਸਿੰਘ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੇਲ, ਸੰਚਾਰ ਅਤੇ ਆਈਟੀ ਮੰਤਰੀ ਅਸ਼ਵਨੀ ਵੈਸ਼ਨਵ, ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਅਤੇ ਹੋਰ ਲੋਕ ਕੇਂਦਰੀ ਮੰਤਰੀ ਮੰਡਲ ਦੀ ਬੈਠਕ ਤੋਂ ਪਹਿਲਾਂ ਸੰਸਦ ਵਿੱਚ ਪਹੁੰਚੇ।
