ਵਿੱਤ ਮੰਤਰੀ ਵੱਲੋਂ 646 ਕਰੋੜ ਜਾਰੀ, ਕਿਹਾ, ਫੰਡਾਂ ਦੀ ਸਮਾਂਬੱਧ ਢੰਗ ਨਾਲ ਕੀਤੀ ਜਾਵੇ ਵਰਤੋਂ

 ਵਿੱਤ ਮੰਤਰੀ ਵੱਲੋਂ 646 ਕਰੋੜ ਜਾਰੀ, ਕਿਹਾ, ਫੰਡਾਂ ਦੀ ਸਮਾਂਬੱਧ ਢੰਗ ਨਾਲ ਕੀਤੀ ਜਾਵੇ ਵਰਤੋਂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੱਖ-ਵੱਖ ਸਕੀਮਾਂ ਲਈ 646 ਕਰੋੜ ਰੁਪਏ ਦੇ ਫੰਡ ਜਾਰੀ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਹਨਾਂ ਕਿਹਾ ਕਿ ਇਹਨਾਂ ਸਕੀਮਾਂ ਤਹਿਤ 345 ਕਰੋੜ ਰੁਪਏ ਦੀ ਰਕਮ ਜਾਰੀ ਹੋਣ ਉਪਰੰਤ ਖਜ਼ਾਨੇ ਵਿੱਚ ਕਿਸੇ ਵੀ ਕੇਂਦਰੀ ਸਪੌਂਸਰਡ ਸਕੀਮ ਜਾਂ ਇਸ ਦੇ ਨਾਲ ਸਬੰਧਿਤ ਸੂਬੇ ਦੇ ਹਿੱਸੇ ਸਬੰਧੀ ਕੋਈ ਬਕਾਇਆ ਨਹੀਂ ਹੈ। ਉਹਨਾਂ ਕਿਹਾ ਕਿ ਵਿਭਾਗਾਂ ਨੂੰ ਹਦਾਇਤ ਕੀਤੀ ਹੈ ਕਿ ਇਹਨਾਂ ਫੰਡਾਂ ਦੀ ਸਮਾਂਬੱਧ ਢੰਗ ਨਾਲ ਵਰਤੋਂ ਕੀਤੀ ਜਾਵੇ।

 

ਵਿੱਤ ਵਿਭਾਗ ਵੱਲੋਂ ਫੰਡਾਂ ਦੇ ਲੈਪਸ ਹੋਣ ਵਾਲੇ ਮਾਮਲਿਆਂ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ। ਵਿੱਤ ਮੰਤਰੀ ਨੇ ਦੱਸਿਆ ਕਿ ਵਿੱਤ ਵਿਭਾਗ ਨੇ ਮੇਜਰ ਵਰਕਸ ਹੈੱਡ ਤਹਿਤ 240 ਕਰੋੜ, ਮਿਲਕਫੈੱਡ ਨੂੰ 36 ਕਰੋੜ ਤੇ ਸਰਬੱਤ ਸਿਹਤ ਬੀਮਾ ਯੋਜਨਾ ਲਈ 25 ਕਰੋੜ ਰੁਪਏ ਜਾਰੀ ਕੀਤੇ ਹਨ। ਭਾਰਤੀ ਰਿਜ਼ਰਵ ਬੈਂਕ ਨੇ ਝੋਨੇ ਦੇ ਅਗਾਮੀ ਖ਼ਰੀਦ ਸੀਜ਼ਨ ਲਈ ਨਕਦ ਕਰਜ਼ਾ ਹੱਦ 36,999 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕਰ ਦਿੱਤੀ ਹੈ।

ਇਹ ਰਕਮ ਵਰਤਣ ਤੋਂ ਬਾਅਦ ਨਵੰਬਰ 2022 ਮਹੀਨੇ ਲਈ 7500 ਕਰੋੜ ਰੁਪਏ ਜਾਰੀ ਕੀਤੇ ਜਾਣਗੇ। ਇਸ ਨਾਲ ਕਿਸਾਨਾਂ ਨੂੰ ਫ਼ਸਲਾਂ ਦੀ ਅਦਾਇਗੀ ਵਿੱਚ ਕੋਈ ਦਿੱਕਤ ਨਹੀਂ ਆਵੇਗੀ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਨਕਦ ਕਰਜ਼ਾ ਹੱਦ ਦੀ ਜਲਦੀ ਪ੍ਰਵਾਨਗੀ ਝੋਨੇ ਦੇ ਅਗਾਮੀ ਖਰੀਦ ਸੀਜ਼ਨ ਲਈ ਸਮੇਂ ਸਿਰ ਤਿਆਰੀਆਂ ਨੂੰ ਯਕੀਨੀ ਬਣਾਵੇਗੀ ਅਤੇ 1 ਅਕਤੂਬਰ ਤੋਂ ਹੀ ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ਤੇ ਭੁਗਤਾਨ ਕੀਤਾ ਜਾਵੇਗਾ।

 

 

Leave a Reply

Your email address will not be published.