ਵਿੱਤ ਮੰਤਰੀ ਹਰਪਾਲ ਚੀਮਾ ਨੂੰ ਜਾਰੀ ਹੋਏ ਸੰਮਨ, 15 ਨਵੰਬਰ ਨੂੰ ਅਦਾਲਤ ‘ਚ ਪੇਸ਼ ਹੋਣ ਦਾ ਹੁਕਮ  

 ਵਿੱਤ ਮੰਤਰੀ ਹਰਪਾਲ ਚੀਮਾ ਨੂੰ ਜਾਰੀ ਹੋਏ ਸੰਮਨ, 15 ਨਵੰਬਰ ਨੂੰ ਅਦਾਲਤ ‘ਚ ਪੇਸ਼ ਹੋਣ ਦਾ ਹੁਕਮ  

ਪੰਜਾਬ ਸਰਕਾਰ ਵਿੱਚ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਮੋਗਾ ਦੀ ਅਦਾਲਤ ਨੇ ਸੰਮਨ ਜਾਰੀ ਕਰਕੇ 15 ਨਵੰਬਰ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਹੁਕਮ ਜਾਰੀ ਕੀਤੇ ਗਏ ਹਨ।

All eligible contractual employees of Punjab Government will get good news  soon: Harpal Singh Cheema

ਦੱਸ ਦਈਏ ਕਿ ਇਹ ਸੰਮਨ ਮੋਗਾ ਤੋਂ ਸਾਬਕਾ ਵਿਧਾਇਕ ਤੇ ਭਾਜਪਾ ਆਗੂ ਹਰਜੋਤ ਸਿੰਘ ਕਮਲ ਦੀ ਸ਼ਿਕਾਇਤ ਤੋਂ ਬਾਅਦ ਭੇਜੇ ਗਏ ਹਨ, ਜਿਸ ਵਿੱਚ ਮੰਤਰੀ ਖਿਲਾਫ਼ ਅਪਰਾਧਿਕ ਸ਼ਿਕਾਇਤ ਕਰਕੇ ਦਾਅਵਾ ਕੀਤਾ ਗਿਆ ਸੀ ਕਿ ਚੀਮਾ ਨੇ ਉਹਨਾਂ ਦਾ ਅਕਸ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ।

ਸਾਬਕਾ ਵਿਧਾਇਕ ਨੇ ਦੱਸਿਆ ਕਿ ਲਗਭਗ 2 ਸਾਲ ਪਹਿਲਾਂ ਪ੍ਰੈਸ ਕਾਨਫਰੰਸ ਕਰਦਿਆਂ ਤਤਕਾਲੀ ਵਿਰੋਧੀ ਧਿਰ ਦੇ ਲੀਡਰ ਹਰਪਾਲ ਚੀਮਾ ਨੇ ਕਰੋੜਾਂ ਰੁਪਏ ਇਕੱਠੇ ਕਰਨ ਦੇ ਇਲਜ਼ਾਮ ਲਾਏ ਸੀ। ਇਸ ਦੇ ਨਾਲ ਹੀ ਇਹ ਵੀ ਇਲਜ਼ਾਮ ਲਾਏ ਸੀ ਕਿ ਉਹਨਾਂ ਨੇ ਮਿਲੀਭੁਗਤ ਕਰਕੇ ਖੇਤੀਬਾੜੀ ਵਾਲੀ ਜ਼ਮੀਨ ਨੂੰ ਵਪਾਰਕ ਜ਼ਮੀਨ ਵਿੱਚ ਬਦਲ ਕੇ ਧੋਖਾਧੜੀ ਕੀਤੀ ਹੈ।

Leave a Reply

Your email address will not be published.