ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਦੋਭਾਸ਼ੀ ਵਟਸਐਪ ਚੈਟਬੋਟ-ਕਮ-ਹੈਲਪਲਾਈਨ ‘E-GST’ ਲਾਂਚ

 ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਦੋਭਾਸ਼ੀ ਵਟਸਐਪ ਚੈਟਬੋਟ-ਕਮ-ਹੈਲਪਲਾਈਨ ‘E-GST’ ਲਾਂਚ

ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਇੱਕ ਦੋਭਾਸ਼ੀ ਵਟਸਐਪ ਚੈਟਬੋਟ-ਕਮ-ਹੈਲਪਲਾਈਨ ਨੰਬਰ 9160500033 ਜਾਰੀ ਕੀਤਾ ਗਿਆ ਹੈ। ਕਰ ਵਿਭਾਗ ਦੀ ਮਹੀਨਾਵਾਰ ਜ਼ਿਲ੍ਹਾ-ਪੱਧਰੀ ਸਮੀਖਿਆ ਮੀਟਿੰਗ ਦੌਰਾਨ ਇਸ ਸੇਵਾ ਦੀ ਸ਼ੁਰੂਆਤ ਕਰਦਿਆਂ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੋਈ ਵੀ ਵਿਅਕਤੀ ਜੀਐਸਟੀ ਦੇ ਵੱਖ-ਵੱਖ ਪਹਿਲੂਆਂ ਬਾਰੇ ਜਾਣਕਾਰੀ ਲੈਣ ਲਈ ਪੰਜਾਬੀ ਜਾਂ ਅੰਗਰੇਜ਼ੀ ਵਿੱਚ ਇਸ ਚੈਟਬੋਟ ‘ਤੇ ਵਟਸਐਪ ਕਰ ਸਕਦਾ ਹੈ।

Image

ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਫੀਡਬੈਕ ਵਿਧੀ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਕਰਦਾਤਾਵਾਂ ਨੂੰ ਸੇਵਾਵਾਂ ਦੀ ਸਪਲਾਈ ਨੂੰ ਆਸਾਨ ਬਣਾਉਣ ਦੀ ਨੀਤੀ ਦੇ ਤਹਿਤ ਸ਼ੁਰੂ ਕੀਤੀ ਗਈ ਹੈ। ਇਸ ਚੈਟਬੋਟ ‘ਤੇ ਉਪਲਬਧ ਸੁਵਿਧਾਵਾਂ ਬਾਰੇ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਕੋਈ ਵੀ ਨਾਗਰਿਕ ਜਾਂ ਵਪਾਰੀ 9160500033 ‘ਤੇ ਵਟਸਐਪ ਦੁਆਰਾ ਰਜਿਸਟਰੇਸ਼ਨ, ਰਿਟਰਨ, ਕੰਪੋਜੀਸ਼ਨ, ਟੈਕਸ ਭੁਗਤਾਨ, ਈ-ਵੇਅ ਬਿੱਲ, ਈ-ਇਨਵੌਇਸ, ਇਨਪੁਟ ਟੈਕਸ ਕ੍ਰੈਡਿਟ, ਨਾਗਰਿਕ ਨਾਲ ਸਬੰਧਤ ਜਾਣਕਾਰੀ, ਦਫ਼ਤਰ ਜਾਂ ਅਧਿਕਾਰੀ ਬਾਰੇ ਜਾਣਕਾਰੀ, ਜੀਐਸਟੀ ਬਾਰੇ ਆਮ ਜਾਣਕਾਰੀ ਜਾਂ ਸੁਝਾਅ ਪ੍ਰਾਪਤ ਕਰ ਸਕਦਾ ਹੈ।

ਉਨ੍ਹਾਂ ਕਿਹਾ ਕਿ ਇਸ ਸੇਵਾ ਰਾਹੀਂ ਜੀਐਸਟੀ ਪੋਰਟਲ ਨਾਲ ਸਬੰਧਤ ਤਕਨੀਕੀ ਸਮੱਸਿਆਵਾਂ ਜਾਂ ਸ਼ਿਕਾਇਤਾਂ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਇਸ ਦੌਰਾਨ ਵਿੱਤ ਮੰਤਰੀ ਨੇ ਕਰ ਵਿਭਾਗ ਦੀ ਜ਼ਿਲ੍ਹਾ ਪੱਧਰੀ ਕਾਰਗੁਜ਼ਾਰੀ ਦਾ ਜਾਇਜ਼ਾ ਵੀ ਲਿਆ।

ਵਿੱਤ ਮੰਤਰੀ ਨੇ ਜ਼ਿਲ੍ਹਾ ਪੱਧਰੀ ਅਧਿਕਾਰੀਆਂ ਨੂੰ ਸਲਾਹ ਦਿੱਤੀ ਕਿ ਉਹ ਵਿਅਕਤੀਗਤ ਤੌਰ ‘ਤੇ ਇਕ ਦੂਜੇ ਦੀ ਕਾਰਗੁਜ਼ਾਰੀ ਤੋਂ ਸਿੱਖਣ ਤਾਂ ਕਿ ਉਹ ਆਪਣੀ ਪੇਸ਼ੇਵਰ ਤਾਕਤ ਨੂੰ ਹੋਰ ਨਿਖਾਰ ਸਕਣ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਰਦਾਤਾਵਾਂ ਪ੍ਰਤੀ ਇੱਕ ਨਿਮਰਤਾ ਵਾਲੀ ਪਹੁੰਚ ਅਪਣਾਉਣ ਅਤੇ ਕਰਦਾਤਾਵਾਂ ਨੂੰ ਯਕੀਨ ਦਿਵਾਉਣ ਲਈ ਕਿ ਵਿਭਾਗ ਉਨ੍ਹਾਂ ਦੀ ਸਹੂਲਤ ਲਈ ਕੰਮ ਕਰ ਰਿਹਾ ਨਵੀਨਤਾਕਾਰੀ ਉਪਾਅ ਅਪਨਾਉਣ ਲਈ ਕਿਹਾ।

Leave a Reply

Your email address will not be published. Required fields are marked *