ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਅਸਤੀਫੇ ਤੋਂ ਬਾਅਦ ਸ਼ੇਅਰ ਕੀਤੀ ਪੋਸਟ, ਤੇਜ਼ੀ ਨਾਲ ਹੋਈ ਵਾਇਰਲ

 ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਅਸਤੀਫੇ ਤੋਂ ਬਾਅਦ ਸ਼ੇਅਰ ਕੀਤੀ ਪੋਸਟ, ਤੇਜ਼ੀ ਨਾਲ ਹੋਈ ਵਾਇਰਲ

ਕੋਟਕਪੂਰਾ ਅਤੇ ਬਹਿਬਲਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੇ ਐਸਆਈਟੀ ਦੇ ਮੁੱਖੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਅਸਤੀਫ਼ੇ ਤੋਂ ਪੰਜਾਬ ਦੀ ਸਿਆਸਤ ਵਿੱਚ ਹਲ-ਚਲ ਮਚ ਗਈ ਹੈ। ਉਹਨਾਂ ਨੇ ਅਪਣਾ ਅਸਤੀਫ਼ਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪਿਆ ਸੀ ਪਰ ਉਹਨਾਂ ਨੇ ਇਸ ਨੂੰ ਸਵੀਕਾਰ ਨਹੀਂ ਕੀਤਾ। ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਅਸਤੀਫ਼ਾ ਦੇਣ ਤੋਂ ਬਾਅਦ ਇਕ ਪੋਸਟ ਫੇਸਬੁੱਕ ਤੇ ਸਾਂਝੀ ਕੀਤੀ ਹੈ।

ਉਹਨਾਂ ਨੇ ਫੇਸਬੁੱਕ ’ਤੇ ਲਿਖਿਆ ਕਿ,

ਸੇਵਾ ਦੇਸ਼ ਦੀ ਜਿੰਦੜੀਏ ਬੜੀ ਔਖੀ, ਗੱਲਾਂ ਕਰਨੀਆਂ ਢੇਰ ਸੁਖੱਲੀਆਂ ਨੇ।

ਜਿਹਨਾਂ ਦੇਸ਼ ਸੇਵਾ ਵਿੱਚ ਪੈਰ ਪਾਇਆ, ਉਹਨਾਂ ਲੱਖ ਮੁਸੀਬਤਾਂ ਝੱਲੀਆਂ ਨੇ।

PunjabKesari

ਇਸ ਤੋਂ ਬਾਅਦ ਕੁੰਵਰ ਵਿਜੇ ਪ੍ਰਤਾਪ ਨੇ ਕਿਹਾ ਕਿ ਮੈਂ ਤਾਂ ਅਪਣਾ ਕੰਮ ਕੀਤਾ ਹੈ ਜਿਸ ਦਾ ਮੈਨੂੰ ਕੋਈ ਅਫ਼ਸੋਸ ਨਹੀਂ ਹੈ ਅਤੇ ਮੈਂ ਸਾਰਿਆਂ ਨੂੰ ਅਪੀਲ ਕਰਦਿਆਂ ਇਹ ਕਹਿਣਾ ਚਾਹੁੰਦਾ ਹਾਂ ਕਿ ਮੇਰੇ ਵੱਲੋਂ ਦਿੱਤੇ ਗਏ ਅਸਤੀਫ਼ੇ ਨੂੰ ਰਾਜਨੀਤਿਕ ਨਾ ਬਣਾਇਆ ਜਾਵੇ। ਉਹਨਾਂ ਵੱਲੋਂ ਪੇਸ਼ ਕੀਤੀ ਗਈ ਰਿਪੋਰਟ ਵਿੱਚ ਲਿਖਿਆ ਇਕ-ਇਕ ਸ਼ਬਦ ਅਪਣੇ ਆਪ ਵਿੱਚ ਇਕ ਸਬੂਤ ਹੈ ਇਸ ਨੂੰ ਕਿਸੇ ਵੀ ਤਰ੍ਹਾਂ ਨਕਾਰਿਆ ਨਹੀਂ ਜਾ ਸਕਦਾ।

ਉਹਨਾਂ ਅੱਗੇ ਕਿਹਾ ਕਿ ਜੋ ਦੋਸ਼ੀ ਹੁੰਦਾ ਹੈ ਉਹ ਕਦੇ ਵੀ ਸੱਚਾਈ ਦੇ ਸ਼ੀਸ਼ੇ ਮੁਹਰੇ ਖੜ੍ਹਨ ਦੀ ਹਿੰਮਤ ਨਹੀਂ ਕਰਦਾ। ਮੈਂ ਅੰਤਿਮ ਫ਼ੈਸਲੇ ਲਈ ਗੁਰੂ ਗੋਬਿੰਦ ਸਿੰਘ ਜੀ ਦੀ ਅਦਾਲਤ ਵਿੱਚ ਅਪੀਲ ਕੀਤੀ ਕਿ ਮੇਰੀ ਬੁੱਧੀ ਦੇ ਹਿਸਾਬ ਨਾਲ ਇਸ ਤੋਂ ਵੱਡਾ ਕੋਈ ਹੋਰ ਕੋਰਟ ਨਹੀਂ ਹੋ ਸਕਦਾ।

Leave a Reply

Your email address will not be published.