News

ਵੀਕੈਂਡ ਲਾਕਡਾਊਨ ਨੂੰ ਲੈ ਕੇ ਕੈਪਟਨ ਸਰਕਾਰ ਅੱਜ ਲੈ ਸਕਦੀ ਹੈ ਕੋਈ ਵੱਡਾ ਫ਼ੈਸਲਾ

ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਫਿਰ ਤੋਂ ਵਧਣੇ ਸ਼ੁਰੂ ਹੋ ਗਏ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੁਆਰਾ ਨਾਈਟ ਕਰਫਿਊ ਦੇ ਨਾਲ ਨਾਲ ਹੋਰ ਕਈ ਪਾਬੰਦੀਆਂ ਲਾਈਆਂ ਜਾ ਚੁੱਕੀਆਂ ਹਨ। ਦਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਕੋਰੋਨਾ ਦੇ ਮੱਦੇਨਜ਼ਰ ਅੱਜ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਸਾਂਝੀ ਬੈਠਕ ਕਰਨਗੇ।

ਇਸ ਵਿੱਚ ਵੀਕੈਂਡ ਲਾਕਡਾਊਨ ਨੂੰ ਲੈ ਕੇ ਕੋਈ ਫ਼ੈਸਲਾ ਲਿਆ ਜਾ ਸਕਦਾ ਹੈ। ਪੰਜਾਬ ਵਿੱਚ ਕੋਰੋਨਾ ਨੂੰ ਕੰਟਰੋਲ ਕਰਨ ਲਈ ਲਾਈਆਂ ਗਈਆਂ ਪਾਬੰਦੀਆਂ ਦੇ ਬਾਵਜੂਦ ਕੋਰੋਨਾ ਕੇਸ ਘਟਣ ਦਾ ਨਾਮ ਨਹੀਂ ਲੈ ਰਹੇ। ਅੱਜ ਬੈਠਕ ਵਿੱਚ ਵੀਕੈਂਡ ਲਾਕਡਾਊਨ ’ਤੇ ਚਰਚਾ ਹੋ ਸਕਦੀ ਹੈ। ਕੇਂਦਰੀ ਸਿਹਤ ਵਿਭਾਗ ਨੇ ਪੰਜਾਬ ਸਰਕਾਰ ਦੇ ਸਿਹਤ ਪ੍ਰਧਾਨ ਸਕੱਤਰ ਹੁਸਨ ਲਾਲ ਨੂੰ ਚਿੱਠੀ ਭੇਜੀ ਹੈ।

ਇਸ ਚਿੱਠੀ ਵਿੱਚ ਪੰਜਾਬ ਸਰਕਾਰ ਵੱਲੋਂ ਕੋਰੋਨਾ ਨਾਲ ਨਿਪਟਣ ਲਈ ਕੀਤੇ ਜਾ ਰਹੇ ਯਤਨਾਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਗਈ ਹੈ। ਇਸ ਚਿੱਠੀ ਵਿੱਚ ਪੰਜਾਬ ਸਰਕਾਰ ਦੀ ਕਮੀਆਂ ਦਾ ਜ਼ਿਕਰ ਕੀਤਾ ਗਿਆ ਹੈ ਜਿਹਨਾਂ ਕਰ ਕੇ ਕੋਰੋਨਾ ਨੂੰ ਕੰਟਰੋਲ ਕਰਨ ਵਿੱਚ ਦਿੱਕਤ ਆ ਰਹੀ ਹੈ। ਉਹਨਾਂ ਕਿਹਾ ਕਿ ਪਟਿਆਲਾ ਅਤੇ ਲੁਧਿਆਣਾ ਜ਼ਿਲ੍ਹਿਆਂ ਵਿੱਚ ਕਾਂਟੈਕਟ ਟ੍ਰੇਸਿੰਗ ਦੇ ਮਾਮਲਿਆਂ ਨੂੰ ਮਜ਼ਬੂਤ ਕਰਨ ਦੀ ਜ਼ਰੂਰਤ ਹੈ।

ਇਹੀ ਨਹੀਂ ਐਸਏਐਸ ਨਗਰ ਮੋਹਾਲੀ ਵਿੱਚ ਸਿਹਤ ਕਰਮਚਾਰੀਆਂ ਦੀ ਕਮੀ ਦੇ ਚਲਦੇ ਸੇਵਾਵਾਂ ਵਿੱਚ ਵਿਘਨ ਪੈ ਰਿਹਾ ਹੈ। ਇਸ ਤੋਂ ਇਲਾਵਾ ਰਿਪੋਰਟ ਵਿੱਚ ਐਸਬੀਐਸ ਨਗਰ ਅਤੇ ਰੂਪਨਗਰ ਵਿੱਚ ਵੈਂਟੀਲੇਟਰਾਂ ਦੀ ਜ਼ਰੂਰਤ ’ਤੇ ਇਹਨਾਂ ਦੇ ਆਪਟੀਮਮ ਪ੍ਰਯੋਗ ਨੂੰ ਲੈ ਕੇ ਵੀ ਸਵਾਲ ਖੜ੍ਹੇ ਕੀਤੇ ਗਏ ਹਨ।  

Click to comment

Leave a Reply

Your email address will not be published.

Most Popular

To Top