‘ਵੀਰ ਬਾਲ ਦਿਵਸ’ ’ਤੇ ਕੈਬਨਿਟ ਮੰਤਰੀ ਜਿੰਪਾ ਦਾ ਬਿਆਨ, ਆਓ ਕਿਸੇ ਕੰਟਰੋਵਰਸੀ ‘ਚ ਪੈਣ ਦੀ ਬਜਾਏ ਸ਼ਹਾਦਤ ਨੂੰ ਨਤਮਸਤਕ ਹੋਈਏ…

ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੀ ਯਾਦ ਵਿੱਚ ਮਨਾਏ ਜਾਣ ਵਾਲੇ ‘ਵੀਰ ਬਾਲ ਦਿਵਸ’ ਨੂੰ ਲੈ ਕੇ ਕੁੱਝ ਸਿੱਖ ਸੰਸਥਾਵਾਂ ਅਤੇ ਕੇਂਦਰ ਸਰਕਾਰ ਆਹਮੋ-ਸਾਹਮਣੇ ਹਨ। ਇਸ ਨੂੰ ਲੈ ਕੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦਾ ਬਿਆਨ ਸਾਹਮਣੇ ਆਇਆ ਹੈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਤੇ ਐਸਜੀਪੀਸੀ ਨੂੰ ਬੇਨਤੀ ਕਰਦਾ ਹਾਂ ਕਿ ਇੰਨੀ ਵੱਡੀ ਕੁਰਬਾਨੀ ਨੂੰ ਸ਼ਬਦਾਂ ਵਿੱਚ ਬੰਨ੍ਹਣ ਦੀ ਗੱਲ ਨਾ ਕਰੀਏ।
ਸਾਨੂੰ ਲੋੜ ਹੈ ਕਿ ਉਹਨਾਂ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਨਤਮਸਤਕ ਹੋਈਏ। ਇਸ ਨੂੰ ਕਿਸੇ ਵੀ ਤਰ੍ਹਾਂ ਦੀ ਕੰਟਰੋਵਰਸੀ ਵਿੱਚ ਪੈਣ ਦੀ ਬਜਾਏ ਸ਼ਹੀਦਾਂ ਦੀ ਸ਼ਹਾਦਤ ਨੂੰ ਨਤਮਸਤਕ ਹੋਈਏ। ਉਹਨਾਂ ਅੱਗੇ ਕਿਹਾ ਕਿ ਸਫ਼ਰ-ਏ-ਸ਼ਹਾਦਤ ਦੇ ਤੌਰ ਤੇ ਪੰਜਾਬ ਸਰਕਾਰ ਨੇ ਇਸ ਸ਼ਹੀਦੀ ਜੋੜ ਮੇਲ ਨੂੰ ਯਾਦ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਵੱਲੋਂ ਮਨਾਏ ਜਾ ਰਹੇ ਵੀਰ ਬਾਲ ਦਿਵਸ ਨੂੰ ਰੱਦ ਕਰ ਦਿੱਤਾ ਹੈ।
ਉਨ੍ਹਾਂ ਇਸ ਨੂੰ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਮਨਾਉਣ ਦੀ ਅਪੀਲ ਕੀਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਛੋਟੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਦਿੱਲੀ ਦੇ ਮੇਜਰ ਧਿਆਨ ਚੰਦ ਸਟੇਡੀਅਮ ਵਿੱਚ ਹੋਏ ਇਤਿਹਾਸਕ ਸਮਾਗਮ ’ਚ ਹਿੱਸਾ ਲਿਆ। ਕੇਂਦਰ ਸਰਕਾਰ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ‘ਵੀਰ ਬਾਲ ਦਿਵਸ’ ਵਜੋਂ ਮਨਾ ਰਹੀ ਹੈ। ਮੋਦੀ ਨੇ ਇਸ ਮੌਕੇ ਕਰੀਬ ਤਿੰਨ ਹਜ਼ਾਰ ਬੱਚਿਆਂ ਦੇ ਮਾਰਚ-ਪਾਸਟ ਨੂੰ ਹਰੀ ਝੰਡੀ ਦਿਖਾਈ।