Uncategorized

ਵੇਸਣ ਨਾਲ ਕੰਟਰੋਲ ਰਹਿੰਦਾ ਹੈ ਕੋਲੈਸਟ੍ਰਾਲ, ਘੱਟ ਹੋਵੇਗਾ ਭਾਰ

ਸੂਜੀ ਅਤੇ ਵੇਸਣ ਦੋਵੇਂ ਸਿਹਤ ਲਈ ਫਾਇਦੇਮੰਦ ਹੁੰਦੇ ਹਨ। ਇਹਨਾਂ ਵਿੱਚ ਪੌਸ਼ਟਿਕ ਤੱਤਾਂ ਦਾ ਭੰਡਾਰ ਹੁੰਦਾ ਹੈ। ਇਹਨਾਂ ਦਾ ਸੇਵਨ ਕਰਨ ਨਾਲ ਸਿਹਤ ਨੂੰ ਕਈ ਫ਼ਾਇਦੇ ਹੁੰਦੇ ਹਨ। ਇਸ ਨਾਲ ਭਾਰ ਵੀ ਘੱਟ ਹੁੰਦਾ ਹੈ। ਇੱਕ ਰਿਪੋਰਟ ਮੁਤਾਬਕ 100 ਗ੍ਰਾਮ ਸੂਜੀ ਵਿੱਚ 360 ਕੈਲੋਰੀ ਹੁੰਦੀ ਹੈ ਅਤੇ ਓਨੀ ਹੀ ਮਾਤਰਾ ਵਿੱਚ ਵੇਸਣ ਦੇ ਆਟੇ ਵਿੱਚ 387 ਕੈਲੋਰੀ ਹੁੰਦੀ ਹੈ।

Your Journey to Good Health - GurgaonMoms

ਕੈਲੋਰੀ ਦੇ ਮਾਮਲੇ ਵਿੱਚ ਸੂਜੀ ਅਤੇ ਵੇਸਣ ਦਾ ਆਟਾ ਭਾਰ ਨੂੰ ਕੰਟਰੋਲ ਕਰਦਾ ਹੈ।  ਸੂਜੀ ਵਿੱਚ ਕੈਲਸ਼ੀਅਮ, ਪ੍ਰੋਟੀਨ, ਮੈਗਨੀਸ਼ੀਅਮ, ਆਇਰਨ, ਕਾਰਬੋਹਾਈਡ੍ਰੇਟ, ਫਾਸਫੋਰਸ, ਪੋਟਾਸ਼ੀਅਮ, ਮੈਗਨੀਸ਼ੀਅਮ, ਜ਼ਿੰਕ, ਸੋਡੀਅਮ, ਥਿਆਮਿਨ, ਕਈ ਤਰ੍ਹਾਂ ਦੇ ਵਿਟਾਮਿਨ, ਨਿਆਸੀਨ ਆਦਿ ਪੋਸ਼ਟਿਕ ਤੱਤ ਮੌਜੂਦ ਹੁੰਦੇ ਹਨ। ਇਸ ‘ਚ ਕੈਲੋਰੀ ਬਹੁਤ ਘੱਟ ਹੁੰਦੀ ਹੈ, ਜੋ ਭਾਰ ਘੱਟ ਕਰਨ ‘ਚ ਮਦਦ ਕਰਦੀ ਹੈ।

ਵੇਸਣ ਵਿੱਚ ਚਰਬੀ, ਪ੍ਰੋਟੀਨ, ਫਾਈਬਰ, ਆਇਰਨ, ਕਾਰਬੋਹਾਈਡ੍ਰੇਟ, ਸੋਡੀਅਮ, ਪੋਟਾਸ਼ੀਅਮ, ਮੈਗਨੀਸ਼ੀਅਮ, ਕਾਪਰ ਆਦਿ ਵਰਗੇ ਜ਼ਰੂਰੀ ਪੋਸ਼ਕ ਤੱਤ ਹੁੰਦੇ ਹਨ। ਇਹ ਪੋਸ਼ਟਿਕ ਤੱਤ ਸਾਡੇ ਸਰੀਰ ਲਈ ਬਹੁਤ ਜ਼ਰੂਰੀ ਹਨ।

ਜੇਕਰ ਤੁਸੀਂ ਆਪਣਾ ਭਾਰ ਘੱਟ ਕਰਨਾ ਚਾਹੁੰਦੇ ਹੋ ਤਾਂ ਸੂਜੀ ਦਾ ਸੇਵਨ ਕਰ ਸਕਦੇ ਹੋ। ਸੂਜੀ ‘ਚ ਕਾਫੀ ਮਾਤਰਾ ‘ਚ ਫਾਈਬਰ ਮੌਜੂਦ ਹੁੰਦਾ ਹੈ। ਫਾਈਬਰ ਸਰੀਰ ਤੋਂ ਭਾਰ ਘਟਾਉਣ ਲਈ ਜ਼ਰੂਰੀ ਪੌਸ਼ਟਿਕ ਤੱਤ ਹੈ। ਫਾਈਬਰ ਯੁਕਤ ਭੋਜਨਾਂ ਦਾ ਸੇਵਨ ਕਰਨ ਨਾਲ ਪੇਟ ਲੰਬੇ ਸਮੇਂ ਤੱਕ ਭਰਿਆ ਰਹਿੰਦਾ ਹੈ, ਜਿਸ ਕਾਰਨ ਤੁਸੀਂ ਅਕਸਰ ਖਾਣ ਤੋਂ ਪਰਹੇਜ਼ ਕਰਦੇ ਹੋ।

ਵੇਸਣ ਦੇ ਅਨੇਕ ਫਾਇਦੇ ਹਨ। ਚਿਹਰੇ ਦੀ ਸੁੰਦਰਤਾ ਨੂੰ ਬਣਾਈ ਰੱਖਣ ਲਈ ਵੇਸਣ ਦੀ ਵਰਤੋਂ ਸਾਲਾਂ ਤੋਂ ਕੀਤੀ ਜਾ ਰਹੀ ਹੈ। ਵੇਸਣ ਟੈਨ, ਦਾਗ-ਧੱਬੇ, ਮੁਹਾਸੇ ਦੀ ਸਮੱਸਿਆ ਨੂੰ ਦੂਰ ਕਰਦਾ ਹੈ। ਵੇਸਣ ਦੇ ਸੇਵਨ ਨਾਲ ਸਰੀਰ ਵਿੱਚ ਕੋਲੈਸਟ੍ਰਾਲ ਦਾ ਪੱਧਰ ਕੰਟਰੋਲ ਵਿੱਚ ਰਹਿੰਦਾ ਹੈ ਅਤੇ ਇਹ ਤੁਹਾਡੇ ਸਰੀਰ ਵਿੱਚ ਖੂਨ ਦੀ ਕਮੀ ਨਹੀਂ ਹੋਣ ਦਿੰਦਾ। ਵੇਸਣ ਸਰੀਰ ਦੀ ਇਮਿਊਨਿਟੀ ਨੂੰ ਵਧਾਉਂਦਾ ਹੈ, ਨਾਲ ਹੀ ਹਾਈ ਬਲੱਡ ਪ੍ਰੈਸ਼ਰ ਨੂੰ ਕੰਟਰੋਲ ‘ਚ ਰੱਖਦਾ ਹੈ। ਕੈਂਸਰ, ਦਿਮਾਗ, ਸੋਜ਼ਸ਼ ਦੀਆਂ ਬਿਮਾਰੀਆਂ ਹੋਣ ਦੇ ਜੋਖਮ ਨੂੰ ਵੀ ਘਟਾਉਂਦਾ ਹੈ।

Click to comment

Leave a Reply

Your email address will not be published.

Most Popular

To Top