ਵੋਟ ਪਾਉਣ ਲਈ ਲੋਕਾਂ ਦੀਆਂ ਲੱਗੀਆਂ ਲੰਬੀਆਂ ਕਤਾਰਾਂ
By
Posted on

ਪੰਜਾਬ ਵਿਧਾਨ ਸਭਾ ਚੋਣਾਂ ਲਈ ਲੋਕਾਂ ਦੀ ਵੋਟਿੰਗ ਸ਼ੁਰੂ ਹੋ ਗਈ ਹੈ। ਬੂਥਾਂ ’ਤੇ ਵੋਟਰ ਉਤਸ਼ਾਹ ਨਾਲ ਆ ਰਹੇ ਹਨ। ਸਵੇਰ ਤੋਂ ਹੀ ਵੋਟਰਾਂ ਵਿਚ ਭਾਰੀ ਉਤਸ਼ਾਹ ਵੇਖਿਆ ਗਿਆ। ਵੱਖ-ਵੱਖ ਪੋਲਿੰਗ ਸਟੇਸ਼ਨਾਂ ’ਤੇ ਲੋਕ ਆਪਣੀ ਵੋਟ ਪਾਉਣ ਲਈ ਆ ਰਹੇ ਹਨ।

ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ, ਲੰਬੀ ਹਲਕੇ ਵਿਚ ਸ਼ਹਿਰੀ ਖੇਤਰਾਂ ਤੋਂ ਇਲਾਵਾ ਪਿੰਡਾਂ ਵਿਚ ਵੀ ਵੋਟਰ ਕਤਾਰਾਂ ਵਿਚ ਖੜ੍ਹ ਕੇ ਆਪਣੀ ਵੋਟ ਪਾਉਣ ਦੀ ਉਡੀਕ ਕਰ ਰਹੇ ਹਨ।
ਇਸ ਦੌਰਾਨ ਕੋਰੋਨਾ ਹਦਾਇਤਾਂ ਦਾ ਵੀ ਖਾਸ ਧਿਆਨ ਰੱਖਿਆ ਜਾ ਰਿਹਾ ਹੈ। ਲੋਕਾਂ ਨੂੰ ਮਾਸਕ, ਸੈਨੇਟਾਈਜ਼ਰ ਅਤੇ ਸਮਾਜਿਕ ਦੂਰੀ ਨਿਯਮਾਂ ਦਾ ਧਿਆਨ ਰੱਖਣ ਦੀ ਅਪੀਲ ਕੀਤੀ ਜਾ ਰਹੀ ਹੈ।
