Punjab

ਵੋਟ ਬੈਂਕ ਨੂੰ ਵੇਖਦੇ ਹੋਏ ਹਰਸਿਮਰਤ ਕੌਰ ਬਾਦਲ ਨੂੰ ਅਸਤੀਫ਼ਾ ਦਿਵਾਇਆ ਗਿਆ ਹੈ: ਸੁਨੀਲ ਜਾਖੜ

ਹਰਸਿਮਰਤ ਕੌਰ ਬਾਦਲ ਨੇ ਜਦੋਂ ਦਾ ਅਪਣੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਹੈ ਉਦੋਂ ਹੀ ਉਹ ਸਵਾਲਾਂ ਦੇ ਘੇਰੇ ਵਿੱਚ ਆ ਚੁੱਕੇ ਹਨ। ਉਹਨਾਂ ਤੇ ਵਿਰੋਧੀਆਂ ਵੱਲੋਂ ਲਗਾਤਾਰ ਨਿਸ਼ਾਨੇ ਲਗਾਏ ਜਾ ਰਹੇ ਹਨ। ਹੁਣ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਕੁਮਾਰ ਜਾਖੜ ਨੇ ਹਰਸਿਮਰਤ ਕੌਰ ਬਾਦਲ ਦੇ ਅਸਤੀਫ਼ੇ ‘ਤੇ ਤੰਜ ਕੱਸਿਆ ਹੈ।

ਲੁਧਿਆਣਾ ਕਿਸਾਨ ਮੇਲੇ ਦਾ ਉਦਘਾਟਨ ਕਰਨ ਪਹੁੰਚੇ ਸੁਨੀਲ ਜਾਖੜ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਪਹਿਲਾਂ ਖੇਤੀ ਆਰਡੀਨੈਂਸ ਦੇ ਵਕੀਲ ਬਣੇ ਹੋਏ ਸਨ ਅਤੇ ਕਹਿ ਰਹੇ ਸਨ ਇਸ ਨਾਲ ਕਿਸਾਨਾਂ ਨੂੰ ਕੋਈ ਵੀ ਨੁਕਸਾਨ ਨਹੀਂ ਹੋਵੇਗਾ ਪਰ ਹੁਣ ਵੋਟ ਬੈਂਕ ਨੂੰ ਵੇਖਦੇ ਹੋਏ ਹਰਸਿਮਰਤ ਕੌਰ ਬਾਦਲ ਦਾ ਅਸਤੀਫ਼ਾ ਦਿਵਾਇਆ ਗਿਆ ਹੈ।

ਇਹ ਵੀ ਪੜ੍ਹੋ: ਸਰਕਾਰੀ ਸਕੂਲਾਂ ਨੂੰ ਲੈ ਕੇ ਆਈ ਵੱਡੀ ਖ਼ਬਰ, ਹੁਣ ਦਾਖਲਾ ਲੈਣ ਲਈ…

ਜਾਖੜ ਨੇ ਨਰਿੰਦਰ ਮੋਦੀ ‘ਤੇ ਵੀ ਨਿਸ਼ਾਨਾ ਕੱਸਿਆ ਅਤੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਵੱਲੋਂ ਲਿਆ ਗਿਆ ਫ਼ੈਸਲਾ ਬਿਲਕੁਲ ਕਿਸਾਨ ਵਿਰੋਧੀ ਹੈ।  ਉਥੇ ਹੀ ਉਨ੍ਹਾਂ ਕਾਂਗਰਸੀ ਵਿਧਾਇਕ ਕੁਲਜੀਤ ਨਾਗਰਾ ਵਲੋਂ ਦਿੱਤੇ ਗਏ ਅਸਤੀਫ਼ੇ ‘ਤੇ ਕਿਹਾ ਕਿ ਉਨ੍ਹਾਂ ਦਾ ਅਸਤੀਫ਼ਾ ਮਨਜ਼ੂਰ ਨਹੀਂ ਕੀਤਾ ਜਾਵੇਗਾ ਪਰ ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਵੱਲੋਂ ਇਹ ਕਦਮ ਕਿਸਾਨਾਂ ਦੇ ਹੱਕ ਵਿਚ ਚੁੱਕਿਆ ਗਿਆ ਹੈ ਕਿਉਂਕਿ ਉਹ ਕਿਸਾਨਾਂ ਦਾ ਦੁੱਖ ਸਮਝਦੇ ਹਨ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਦਿੱਲੀ ’ਚ 5 ਅਕਤੂਬਰ 2020 ਤਕ ਨਹੀਂ ਖੁੱਲ੍ਹਣਗੇ ਸਕੂਲ

ਜਾਖੜ ਨੇ ਕਿਹਾ ਕਿ ਜਿਸ ਤਰ੍ਹਾਂ ਕਿਸਾਨਾਂ ਨੇ ਬਾਦਲਾਂ ਦਾ ਹੰਕਾਰ ਤੋੜਿਆ, ਉਸੇ ਤਰ੍ਹਾਂ ਆਉਣ ਵਾਲੇ ਸਮੇਂ ਵਿਚ ਮੋਦੀ ਸਰਕਾਰ ਦਾ ਵੀ ਹੰਕਾਰ ਤੋੜ ਦੇਣਗੇ।

Click to comment

Leave a Reply

Your email address will not be published.

Most Popular

To Top