News

ਵੱਖ ਹੋਏ ਭਾਜਪਾ ਤੇ ਜੇਡੀਯੂ ਦੇ ਰਾਹ, ਬਿਹਾਰ ‘ਚ ਟੁੱਟਿਆ NDA ਗਠਜੋੜ

ਭਾਜਪਾ ਲਈ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ। ਬਿਹਾਰ ਵਿੱਚ ਜੇਡੀਯੂ ਅਤੇ ਭਾਜਪਾ ਗੱਠਜੋੜ ਟੁੱਟ ਗਿਆ ਹੈ। ਮੰਗਲਵਾਰ ਸਵੇਰੇ ਤੋਂ ਚੱਲ ਰਹੀ ਸਿਆਸੀ ਉਥਲ-ਪੁਥਲ ਦਰਮਿਆਨ ਕਿਸੇ ਵੀ ਸਮੇਂ ਇਸ ਦਾ ਰਸਮੀ ਐਲਾਨ ਹੋਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਦੋਵੇਂ ਧਿਰਾਂ ਵੱਖ ਹੋ ਗਈਆਂ ਹਨ। ਨਾ ਤਾਂ ਜੇਡੀਯੂ ਅਤੇ ਨਾ ਹੀ ਭਾਜਪਾ ਨੇ ਇਸ ਬਾਰੇ ਕੋਈ ਬਿਆਨ ਜਾਰੀ ਨਹੀਂ ਕੀਤਾ।

ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਸ਼ਾਮ 4 ਵਜੇ ਬਿਹਾਰ ਦੇ ਰਾਜਪਾਲ ਨਾਲ ਮੁਲਾਕਾਤ ਕਰਨਗੇ ਅਤੇ ਨਵੀਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ। ਸੱਤਾ ਦੇ ਨਵੇਂ ਸਮੀਕਰਨ ਮੁਤਾਬਕ ਜੇਡੀਯੂ, ਆਰਜੇਡੀ, ਕਾਂਗਰਸ ਅਤੇ ਖੱਬੇ ਪੱਖੀ ਪਾਰਟੀਆਂ ਮਿਲ ਕੇ ਸਰਕਾਰ ਬਣਾਉਣਗੀਆਂ। ਜਾਣਕਾਰੀ ਮੁਤਾਬਕ ਨਿਤੀਸ਼ ਕੁਮਾਰ 160 ਵਿਧਾਇਕਾਂ ਦੇ ਸਮਰਥਨ ਦਾ ਪੱਤਰ ਲੈ ਕੇ ਰਾਜ ਭਵਨ ਜਾਣਗੇ।

ਇਸ ਤੋਂ ਪਹਿਲਾਂ ਮਹਾਗਠਜੋੜ ਦੀਆਂ ਸਾਰੀਆਂ ਪਾਰਟੀਆਂ ਦੇ ਵਿਧਾਇਕਾਂ ਨੇ ਬਿਹਾਰ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਲੀਡਰ ਤੇਜਸਵੀ ਯਾਦਵ ਨੂੰ ਆਪਣਾ ਸਮਰਥਨ ਪੱਤਰ ਸੌਂਪਿਆ ਹੈ। ਮਹਾਗਠਜੋੜ ਦੇ ਵਿਧਾਇਕਾਂ ਦਾ ਧੰਨਵਾਦ ਕਰਦੇ ਹੋਏ ਤੇਜਸਵੀ ਯਾਦਵ ਨੇ ਕਿਹਾ ਕਿ ਤੁਸੀਂ ਮੇਰੇ ਤੇ ਭਰੋਸਾ ਕੀਤਾ ਹੈ, ਇਸ ਲਈ ਮੈਂ ਤੁਹਾਡਾ ਧੰਨਵਾਦ ਕਰਦਾ ਹਾਂ।

ਤੇਜਸਵੀ ਯਾਦਵ ਨੇ ਅੱਗੇ ਕਿਹਾ ਕਿ ਅਸੀਂ ਹਰ ਮੁੱਦੇ ਤੇ ਇਕੱਠੇ ਕੰਮ ਕਰਾਂਗੇ ਅਤੇ 2020 ਵਿੱਚ ਲੋਕਾਂ ਨਾਲ ਕੀਤਾ ਵਾਅਦਾ ਪੂਰਾ ਕਰਾਂਗੇ। ਜਾਣਕਾਰੀ ਮੁਤਾਬਕ ਤੇਜਸਵੀ ਯਾਦਵ ਆਪਣੇ ਵਿਧਾਇਕਾਂ ਦਾ ਸਮਰਥਨ ਪੱਤਰ ਨਿਤੀਸ਼ ਕੁਮਾਰ ਨੂੰ ਸੌਂਪਣਗੇ, ਜਿਸ ਤੋਂ ਬਾਅਦ ਬਿਹਾਰ ਵਿੱਚ ਨਵੀਂ ਸਰਕਾਰ ਦੇ ਗਠਨ ਦਾ ਰਸਮੀ ਐਲਾਨ ਕੀਤਾ ਜਾ ਸਕਦਾ ਹੈ।

Click to comment

Leave a Reply

Your email address will not be published.

Most Popular

To Top