News

ਵੱਡਾ ਖੁਲਾਸਾ: ਸਿਰਫ 15 ਹਜ਼ਾਰ ਲਈ ਕੇਕੜਾ ਨੇ ਸਿੱਧੂ ਮੂਸੇਵਾਲਾ ਦੀ ਕੀਤੀ ਸੀ ਰੇਕੀ: ਸੂਤਰ

ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੀ ਜਾਂਚ ਵਿੱਚ ਜੁਟੀ ਪੁਲਿਸ ਵੱਲੋਂ ਲਗਾਤਾਰ ਵੱਡੇ ਖੁਲਾਸੇ ਕੀਤੇ ਜਾ ਰਹੇ ਹਨ। ਹੁਣ ਤੱਕ 8 ਸ਼ਾਰਪ ਸ਼ੂਟਰਾਂ ਦੀ ਪਹਿਚਾਣ ਕੀਤੀ ਗਈ ਹੈ। ਇਹਨਾਂ ਵਿੱਚੋਂ 1 ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸਨਦੀਪ ਕੇਕੜਾ ਨੇ ਸਿੱਧੂ ਮੂਸੇਵਾਲਾ ਦੀ ਰੇਕੀ ਕਰਨ ਲਈ 15 ਹਜ਼ਾਰ ਰੁਪਏ ਲਏ ਸਨ।

Singer Sidhu Moose Wala Passes Away - Sidhu Moose Wala Death: काम नहीं आया  विदेशी हथियार...हत्यारों ने आते ही किया अंधाधुंध वार, ऐसे की गायक की निर्मम  हत्या - Amar Ujala Hindi

ਕੇਕੜਾ ਨੇ 13 ਵਾਰ ਗੋਲਡੀ ਬਰਾੜ ਨੂੰ ਫੋਨ ਕੀਤਾ ਸੀ। ਉਸ ਨੇ ਗੋਲਡੀ ਬਰਾੜ ਨੂੰ ਦੱਸਿਆ ਸੀ ਕਿ ਸਿੱਧੂ ਮੂਸੇਵਾਲਾ ਬਿਨਾਂ ਬੁਲੇਟ ਪਰੂਫ ਗੱਡੀ ਅਤੇ ਸਿਕਊਰਿਟੀ ਤੋਂ ਘਰ ਤੋਂ ਨਿਕਲ ਗਿਆ ਹੈ। ਦੱਸ ਦਈਏ ਕਿ ਪੰਜਾਬ ਦੇ ਗਾਇਕ ਸਿੱਧੂ ਮੂਸੇਵਾਲਾ ਨੂੰ ਗੋਲੀ ਮਾਰਨ ਵਾਲੇ ਸ਼ੂਟਰ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।

ਪੁਲਿਸ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਸਿੱਧੂ ਮੂਸੇਵਾਲਾ ਨੂੰ ਗੋਲੀ ਮਾਰਨ ਵਾਲੇ ਅੱਠ ਸ਼ੂਟਰਾਂ ਚੋਂ ਇੱਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸ ਦੇ ਪਰਿਵਾਰਕ ਮੈਂਬਰਾਂ ਨੇ ਦਾਅਵਾ ਕੀਤਾ ਕਿ ਹਰਕਮਲ ਰਾਣੂ ਵਾਸੀ ਬਠਿੰਡਾ ਨੂੰ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ। ਇਸ ਮਾਮਲੇ ਵਿੱਚ ਇਹ ਦਸਵੀਂ ਗ੍ਰਿਫ਼ਤਾਰੀ ਹੈ।

ਦੱਸ ਦਈਏ ਕਿ ਮੂਸੇਵਾਲਾ ਦੀ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ 29 ਮਈ ਨੂੰ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਹ ਸਿਰਫ਼ 28 ਸਾਲਾਂ ਦਾ ਸੀ। ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਗੈਂਗ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਇਸ ਦੇ ਨਾਲ ਹੀ ਗੈਂਗਸਟਰ ਲਾਰੇਂਸ ਬਿਸ਼ਨੋਈ ਦਿੱਲੀ ਪੁਲਿਸ ਦੀ ਹਿਰਾਸਤ ਵਿੱਚ ਹੈ।

Click to comment

Leave a Reply

Your email address will not be published.

Most Popular

To Top