News

ਵੱਡੀ ਖਬਰ: ਮੋਦੀ ਦੇ ਵਤੀਰੇ ਤੋਂ ਤੰਗ ਆ ਬਰਿੰਦਰ ਸਿੰਘ ਸੰਧੂ ਨੇ ਤੋੜਿਆ ਭਾਜਪਾ ਨਾਲ ਰਿਸ਼ਤਾ

Brindar Singh Sandhu has resigned

ਖੇਤੀ ਕਾਨੂੰਨਾਂ ਨੂੰ ਲੈ ਕੇ ਬੀਜੇਪੀ ਆਗੂ ਲਗਾਤਾਰ ਕਿਸਾਨਾਂ ਦੇ ਸੰਘਰਸ਼ ਅੱਗੇ ਝੁੱਕਦੇ ਨਜ਼ਰ ਆ ਰਹੇ ਹਨ।ਦਰਅਸਲ, ਭਾਰਤੀ ਜਨਤਾ ਪਾਰਟੀ ਨੂੰ ਅੱਜ ਫਿਰ ਇੱਕ ਵੱਡਾ ਝਟਕਾ ਲੱਗਿਆ ਹੈ।ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਦੇ ਰੱਵਈਏ ਤੋਂ ਤੰਗ ਆ ਕੇ ਭਾਜਪਾ ਪੰਜਾਬ ਦੇ ਯੂਥ ਜਰਨਲ ਸਕੱਤਰ ਬਰਿੰਦਰ ਸਿੰਘ ਸੰਧੂ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ।

ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਭਾਜਪਾ ਪੰਜਾਬ ਯੂਥ ਦੇ ਪ੍ਰਧਾਨ ਭਾਨੂ ਪ੍ਰਤਾਪ ਰਾਣਾ ਨੂੰ ਭੇਜੇ ਪੱਤਰ ਵਿੱਚ ਉਨ੍ਹਾਂ ਕਿਹਾ ਹੈ ਕਿ ਮੌਜੂਦਾ ਹਾਲਾਤ ਵਿੱਚ ਕਿਸਾਨ ਯੂਨੀਅਨਾਂ, ਆੜ੍ਹਤੀਆਂ, ਛੋਟੇ ਵਪਾਰੀ ਅਤੇ ਮਜ਼ਦੂਰ ਵਰਗ ਕੇਂਦਰ ਵੱਲੋਂ ਪਾਸ ਕੀਤੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਲੜ ਰਹੇ ਹਨ।

ਇਸ ਲਈ ਇਨ੍ਹਾਂ ਮੌਜੂਦਾ ਹਾਲਾਤਾਂ ਨੂੰ ਵੇਖਦਿਆਂ ਉਹ ਭਾਜਪਾ ਪੰਜਾਬ ਯੂਥ ਜਨਰਲ ਸੱਕਤਰ ਅਤੇ ਪਾਰਟੀ ਤੋਂ ਅਸਤੀਫਾ ਦੇ ਰਹੇ ਹਨ। ਦੱਸਣਯੋਗ ਹੈ ਕਿ ਖੇਤੀ ਕਾਨੂੰਨਾਂ ਖਿਲਾਫ ਪੰਜਾਬ ਦੇ ਕਿਸਾਨਾਂ ਦੇ ਵਧਦੇ ਰੋਸ ਨੂੰ ਵੇਖਦੇ ਹੋਏ ਪਿਛਲੇ ਦਿਨਾਂ ਤੋਂ ਭਾਜਪਾ ਦੇ ਕਈ ਆਗੂ ਅਸਤੀਫੇ ਦੇ ਰਹੇ ਹਨ।ਇਸਦੇ ਨਾਲ ਹੀ ਕਿਸਾਨਾਂ ਦੇ ਸੰਘਰਸ਼ ‘ਚ ਸ਼ਾਮਿਲ ਹੋ ਕੇ ਮੋਢੇ ਨਾਲ ਮੋਢਾ ਜੋੜ ਕੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ।

Click to comment

Leave a Reply

Your email address will not be published.

Most Popular

To Top