News

ਵੱਡੀ ਖ਼ਬਰ: ਅਨਮੋਲ ਰਤਨ ਸਿੰਘ ਸਿੱਧੂ ਹੋਣਗੇ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ

ਹਾਈ ਕੋਰਟ ਦੇ ਸੀਨੀਅਰ ਵਕੀਲ ਅਤੇ 8 ਵਾਰ ਹਾਈਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਰਹਿ ਚੁੱਕੇ ਅਨਮੋਲ ਰਤਨ ਸਿੰਘ ਸਿੱਧੂ ਨੂੰ ਪੰਜਾਬ ਦੀ ‘ਆਪ’ ਸਰਕਾਰ ਨੇ ਪੰਜਾਬ ਦਾ ਐਡਵੋਕੇਟ ਜਨਰਲ ਨਿਯੁਕਤ ਕੀਤੇ ਜਾਣ ਦਾ ਫ਼ੈਸਲਾ ਲਿਆ ਹੈ। ਇਸ ਸਬੰਧੀ ਜਲਦ ਹੀ ਉਨ੍ਹਾਂ ਦੀ ਨਿਯੁਕਤੀ ਦੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਜਾਵੇਗਾ।

ਅਨਮੋਲ ਰਤਨ ਸਿੰਘ ਕੇਂਦਰ ਵਿਚ ਕਾਂਗਰਸ ਦੀ ਸਰਕਾਰ ਦੇ ਦੌਰਾਨ ਕਰੀਬ ਦਸ ਸਾਲ ਤਕ ਅਸਿਸਟੈਂਟ ਸੋਲੀਸਿਟਰ ਜਨਰਲ ਵੀ ਰਹਿ ਚੁੱਕੇ ਹਨ। ਪੰਜਾਬ ਵਿੱਚ ਜਦੋਂ ਕੈਪਟਨ ਅਮਰਿੰਦਰ ਸਿੰਘ ਨੂੰ ਹਟਾ ਕੇ ਚਰਨਜੀਤ ਸਿੰਘ ਚੰਨੀ ਨੂੰ ਸੀ.ਐਮ. ਬਣਾਇਆ ਗਿਆ ਸੀ ਤਦ ਵੀ ਐਡਵੋਕੇਟ ਜਨਰਲ ਦੇ ਅਹੁਦੇ ‘ਤੇ ਅਨਮੋਲ ਰਤਨ ਸਿੱਧੂ ਦਾ ਨਾਮ ਹੀ ਸਭ ਤੋਂ ਅੱਗੇ ਸੀ,

ਪਰ ਪਹਿਲਾਂ ਏ. ਪੀ. ਐਸ. ਦਿਓਲ ਅਤੇ ਫਿਰ ਬਾਅਦ ਵਿੱਚ ਦਿਓਲ ਨੂੰ ਹਟਾ ਕੇ ਡੀ. ਐੱਸ. ਪਟਵਾਲੀਆ ਨੂੰ ਐਡਵੋਕੇਟ ਜਨਰਲ ਬਣਾ ਦਿੱਤਾ ਗਿਆ ਸੀ।

Click to comment

Leave a Reply

Your email address will not be published.

Most Popular

To Top