ਪੰਜਾਬੀ ਲੋਕ · ਪੰਜਾਬੀ ਖ਼ਬਰਾਂਪੁਰਾਣੀਆਂ ਖ਼ਬਰਾਂ ਦਾ ਸੰਗ੍ਰਹਿ
ਹੋਮ › ਖ਼ਬਰਾਂ
ਖ਼ਬਰਾਂ

ਵੱਡੀ ਖ਼ਬਰ: ਅਮਿਤ ਸ਼ਾਹ ਨੇ ਅੱਜ 7 ਵਜੇ ਸੱਦੀ ਕਿਸਾਨ ਲੀਡਰਾਂ ਦੀ ਬੈਠਕ

ਪੰਜਾਬੀ ਲੋਕ · 08 December 2020
ਮੂਲ ਤਸਵੀਰ ਉਪਲਬਧ ਨਹੀਂ

ਅੱਜ ਕਿਸਾਨਾਂ ਵੱਲੋਂ ਭਾਰਤ ਬੰਦ ਦਾ ਐਲਾਨ ਕੀਤਾ ਗਿਆ ਸੀ ਜਿਸ ਦਾ ਬਹੁਤ ਸਾਰੇ ਲੋਕਾਂ ਨੇ ਸਮਰਥਨ ਵੀ ਕੀਤਾ ਹੈ। ਇਸ ਦੇ ਚਲਦੇ ਹੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 15 ਦੇ ਕਰੀਬ ਕਿਸਾਨ ਜੱਥੇਬੰਦੀਆਂ ਦੀ ਇੱਕ ਬੈਠਕ ਅੱਜ ਸ਼ਾਮ 7 ਵਜੇ ਬੁਲਾਈ ਹੈ।

ਮੂਲ ਤਸਵੀਰ ਸੰਭਾਲੀ ਨਹੀਂ ਗਈ

ਇਹ ਬੈਠਕ ਕੱਲ੍ਹ ਹੋਣ ਵਾਲੀ ਕੇਂਦਰ ਨਾਲ ਕਿਸਾਨਾਂ ਦੀ 6ਵੇਂ ਗੇੜ੍ਹ ਦੀ ਬੈਠਕ ਤੋਂ ਪਹਿਲਾਂ ਬੁਲਾਈ ਗਈ ਹੈ। ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਮੁਤਾਬਿਕ 13-14 ਨੁਮਾਇੰਦੇ ਅਮਿਤ ਸ਼ਾਹ ਨੂੰ ਅੱਜ ਸ਼ਾਮ 7 ਵਜੇ ਮਿਲਣਗੇ।

ਦੱਸਿਆ ਗਿਆ ਕਿ ਟਿਕੈਤ ਨੇ ਗਾਜ਼ੀਪੁਰ ਸਰਹੱਦ ਖੋਲ੍ਹ ਦਿੱਤੀ ਹੈ। ਇਸ ਦੇ ਨਾਲ ਹੀ ਉਹ ਹੋਰ ਕਿਸਾਨ ਯੂਨੀਅਨਾਂ ਨਾਲ ਗੱਲਬਾਤ ਕਰਨ ਲਈ ਸਿੰਘੂ ਬਾਰਡਰ ਲਈ ਰਵਾਨਾ ਹੋ ਗਏ ਹਨ।

ਇਹ ਮੂਲ ਪ੍ਰਕਾਸ਼ਨ ਸਮੇਂ ਦੀ ਖ਼ਬਰ ਹੈ। ਇਸ ਵਿਚਲੇ ਬਿਆਨ ਅਤੇ ਜਾਣਕਾਰੀ ਨੂੰ ਮੌਜੂਦਾ ਖ਼ਬਰ ਨਾ ਸਮਝੋ।

← ਹੋਰ ਖ਼ਬਰਾਂ