ਵੱਡੀ ਖ਼ਬਰ : ਕਾਂਗਰਸ ਤੋਂ ਅਸਤੀਫ਼ਾ ਦੇਣ ਤੋਂ ਬਅਦ ਭਾਜਪਾ ਵਿਚ ਸ਼ਾਮਲ ਹੋਏ ਮਨਪ੍ਰੀਤ ਬਾਦਲ

ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਮਨਪ੍ਰੀਤ ਸਿੰਘ ਬਾਦਲ ਬੀ.ਜੇ.ਪੀ. ਹੈਡਕੁਆਟਰ ਪਹੁੰਚੇ ਅਤੇ ਉੱਥੇ ਕੇਂਦਰੀ ਮੰਤਰੀ ਪਿਊਸ਼ ਗੋਇਲ ਅਤੇ ਤਰੁਣ ਚੁਘ ਵਲੋਂ ਉਨ੍ਹਾਂ ਨੂੰ ਪਾਰਟੀ ਦੀ ਮੈਂਬਰਸ਼ਿਪ ਦਿੱਤੀ ਗਈ। ਦੱਸ ਦਈਏ ਕਿ ਮਨਪ੍ਰੀਤ ਬਾਦਲ ਨੇ ਰਾਹੁਲ ਗਾਂਧੀ ਨੂੰ ਆਪਣਾ ਅਸਤੀਫ਼ਾ ਭੇਜ ਦਿੱਤਾ ਹੈ।
ਮਨਪ੍ਰੀਤ ਬਾਦਲ ਨੇ ਅਸਤੀਫ਼ੇ ਵਿਚ ਆਖਿਆ ਹੈ ਕਿ ਕਾਂਗਰਸ ਨੇ ਪਾਰਟੀ ਅਤੇ ਪੰਜਾਬ ਦੀ ਜ਼ਿੰਮੇਵਾਰੀ ਜਿਨ੍ਹਾਂ ਲੋਕਾਂ ਨੂੰ ਸੌਂਪੀ ਹੈ, ਉਨ੍ਹਾਂ ਨੇ ਕਾਂਗਰਸ ਨੂੰ ਜੋੜਨ ਦੀ ਬਜਾਏ ਸਗੋਂ ਹੋਰ ਤੋੜਿਆ ਹੈ। ਉਨ੍ਹਾਂ ਲੋਕਾਂ ਨੇ ਧੜੇਬੰਦੀ ਨੂੰ ਹੋਰ ਵਧਾਉਣ ਦਾ ਕੰਮ ਕੀਤਾ ਹੈ।
ਮਨਪ੍ਰੀਤ ਨੇ ਕਿਹਾ ਹੈ ਕਿ ਉਹ ਅਸਤੀਫ਼ਾ ਦੇਣ ਲੱਗੇ ਬਹੁਤ ਉਦਾਸ ਹਨ। ਮਨਪ੍ਰੀਤ ਨੇ ਕਿਹਾ ਕਿ ਜਿਸ ਸਮੇਂ ਉਹ ਕਾਂਗਰਸ ਵਿਚ ਸ਼ਾਮਲ ਹੋਏ ਸਨ ਤਾਂ ਉਨ੍ਹਾਂ ਨੂੰ ਪਾਰਟੀ ਤੋਂ ਬਹੁਤ ਉਮੀਦਾਂ ਸਨ ਪਰ ਕਾਂਗਰਸ ਦੀ ਕਮਾਨ ਉਨ੍ਹਾਂ ਲੋਕਾਂ ਦੇ ਹੱਥ ਦਿੱਤੀ ਗਈ ਹੈ, ਜਿਨ੍ਹਾਂ ਨੇ ਕਾਂਗਰਸ ਵਿਚ ਧੜੇਵੰਦੀ ਹੋਰ ਵਧਾਈ ਹੈ।