News

ਵੱਡੀ ਖ਼ਬਰ: ਕਿਸਾਨਾਂ ਨਾਲ ਬੈਠਕ ਤੋਂ ਪਹਿਲਾਂ ਮੋਦੀ ਦੀ ਸ਼ਾਹ-ਰਾਜਨਾਥ ਨਾਲ ਹੋਈ ਬੈਠਕ

ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਵਿਰੋਧ ਅੱਜ ਵੀ ਜਾਰੀ ਹੈ। ਸਰਕਾਰ ਅਤੇ ਕਿਸਾਨ ਸੰਗਠਨਾਂ ਦਰਮਿਆਨ ਅੱਜ ਖੇਤੀਬਾੜੀ ਕਾਨੂੰਨਾਂ ਤੇ ਚਲ ਰਹੇ ਵਿਵਾਦ ਨੂੰ ਖ਼ਤਮ ਕਰਨ ਲਈ ਇਕ ਬੈਠਕ ਕੀਤੀ ਜਾ ਰਹੀ ਹੈ। ਕਿਸਾਨ ਜੱਥੇਬੰਦੀਆਂ ਨਾਲ ਵਿਚਾਰ ਵਟਾਂਦਰੇ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਿਵਾਸ ਤੇ ਕਿਸਾਨ ਅੰਦੋਲਨ ਬਾਰੇ ਅਹਿਮ ਬੈਠਕ ਕੀਤੀ ਜਾ ਰਹੀ ਹੈ।

ਸੂਤਰਾਂ ਮੁਤਾਬਕ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਅਤੇ ਵਣਜ ਮੰਤਰੀ ਪਿਊਸ਼ ਗੋਇਲ ਇਸ ਬੈਠਕ ਵਿੱਚ ਮੌਜੂਦ ਹਨ। ਸਰਕਾਰ ਦੀ ਕੋਸ਼ਿਸ਼ ਹੈ ਕਿ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਹੋ ਰਹੇ ਪ੍ਰਦਰਸ਼ਨ ਨੂੰ ਖ਼ਤਮ ਕੀਤਾ ਜਾ ਸਕੇ।

ਕਿਸਾਨਾਂ ਨਾਲ ਪਿਛਲੀ ਮੁਲਾਕਾਤ ਵਿੱਚ ਸਰਕਾਰ ਦੇ ਨਰਮਾਈ ਦਾ ਸੰਕੇਤ ਦਿੱਤੇ ਸੀ। ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ, ਖੁਰਾਕ ਮੰਤਰੀ ਪਿਊਸ਼ ਗੋਇਲ ਅਤੇ ਵਣਜ ਅਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼ ਅੱਜ ਕਿਸਾਨਾਂ ਨਾਲ ਗੱਲਬਾਤ ਵਿੱਚ ਸ਼ਾਮਲ ਹੋਣਗੇ।

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸਰਕਾਰ ਨੇ ਉਹਨਾਂ ਪ੍ਰਬੰਧਾਂ ਦੇ ਸੰਭਾਵਤ ਹੱਲ ਲਈ ਕੰਮ ਕੀਤਾ ਹੈ ਜਿਸ ਤੇ ਕਿਸਾਨ ਨੇਤਾਵਾਂ ਨੇ ਇਤਰਾਜ਼ ਜਤਾਏ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਇਹਨਾਂ ਕਾਨੂੰਨਾਂ ਵਿੱਚ ਬਹੁਤ ਸਾਰੀਆਂ ਕਮੀਆਂ ਹਨ ਜਿਹਨਾਂ ਵਿੱਚ ਸੋਧ ਨਹੀਂ ਕੀਤੀ ਜਾ ਸਕਦੀ। ਇਸ ਲਈ ਉਹਨਾਂ ਦੀ ਇਹੀ ਮੰਗ ਹੈ ਕਿ ਇਹਨਾਂ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ।  

Click to comment

Leave a Reply

Your email address will not be published. Required fields are marked *

Most Popular

To Top