News

ਵੱਡੀ ਖ਼ਬਰ: ਕੈਬਨਿਟ ਮੰਤਰੀ ਡਾ. ਵਿਜੈ ਸਿੰਗਲਾ ਦੀ ਅਹੁਦੇ ਤੋਂ ਹੋਈ ਛੁੱਟੀ, ਰਿਸ਼ਵਤ ਮੰਗਣ ਦੇ ਇਲਜ਼ਾਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਕੈਬਨਿਟ ਮੰਤਰੀ ਡਾ. ਵਿਜੇ ਸਿੰਗਲਾ ਨੂੰ ਪੰਜਾਬ ਕੈਬਨਿਟ ਤੋਂ ਹਟਾ ਦਿੱਤਾ ਹੈ।

CM Mann keeps home, all 10 other Punjab ministers get multiple portfolios-  The New Indian Express

ਮੁੱਖ ਮੰਤਰੀ ਨੇ ਦੱਸਿਆ ਕਿ ਸਿੰਗਲਾ ’ਤੇ 1% ਕਮਿਸ਼ਨ ਮੰਗਣ ਦੇ ਇਲਜ਼ਾਮ ਹਨ। ਵਿਜੇ ਸਿੰਗਲਾ ਨੇ ਆਪਣਾ ਗੁਨਾਹ ਕਬੂਲਿਆ ਹੈ। ਸੀਐਮ ਨੇ ਪੁਲਿਸ ਨੂੰ ਕੇਸ ਦਰਜ ਕਰਨ ਦੇ ਹੁਕਮ ਦਿੱਤੇ ਹਨ। ਮੰਤਰੀ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਵਿਚ ਸ਼ਾਮਿਲ ਹੋਣ ਦੇ ਠੋਸ ਸਬੂਤ ਮਿਲੇ ਹਨ। ਅਧਿਕਾਰੀਆਂ ਤੋਂ ਠੇਕੇ ‘ਤੇ 1% ਕਮਿਸ਼ਨ ਦੀ ਮੰਗ ਕਰਨ ਵਾਲੇ ਸਿਹਤ ਮੰਤਰੀ ਵਿਜੇ ਸਿੰਗਲਾ ‘ਤੇ ਹੋਈ ਕਾਰਵਾਈ ਹੋਈ ਹੈ।

ਸ਼ਿਕਾਇਤ ਮਿਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਬਰਖਾਸਤ ਕਰ ਦਿੱਤਾ ਹੈ। ਉਹਨਾਂ ਕਿਹਾ ਕਿ, ਦੇਸ਼ ਦੇ ਇਤਿਹਾਸ ਵਿਚ ਦੂਜੀ ਵਾਰ ਕਿਸੇ ਮੁੱਖ ਮੰਤਰੀ ਨੇ ਸਿੱਧੇ ਆਪਣੇ ਮੰਤਰੀ ‘ਤੇ ਸਖ਼ਤ ਐਕਸ਼ਨ ਲਿਆ ਹੈ। ਮਾਨ ਸਰਕਾਰ ਦੀ ਭ੍ਰਿਸ਼ਟਾਚਾਰ ਖ਼ਿਲਾਫ਼ ਇਹ ਵੱਡੀ ਕਾਰਵਾਈ ਹੈ।

1% ਵੀ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਭਗਵੰਤ ਮਾਨ ਦਾ ਜਿਹਾ ਕਹਿਣਾ ਹੈ। ਜਿਕਰਯੋਗ ਹੈ ਕਿ ਸਾਲ 2015 ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਆਪਣੇ ਇਕ ਮੰਤਰੀ ਨੂੰ ਬਰਖਾਸਤ ਕਰ ਦਿੱਤਾ ਸੀ, ਅੱਜ ਦੇਸ਼ ਵਿਚ ਅਜਿਹਾ ਦੂਜੀ ਵਾਰ ਹੋ ਰਿਹਾ ਹੈ।

Click to comment

Leave a Reply

Your email address will not be published.

Most Popular

To Top