ਪੰਜਾਬੀ ਲੋਕ · ਪੰਜਾਬੀ ਖ਼ਬਰਾਂਪੁਰਾਣੀਆਂ ਖ਼ਬਰਾਂ ਦਾ ਸੰਗ੍ਰਹਿ
ਹੋਮ › ਖ਼ਬਰਾਂ
ਖ਼ਬਰਾਂ

ਵੱਡੀ ਖ਼ਬਰ: ਖੇਤੀ ਕਾਨੂੰਨਾਂ ਨੂੰ ਲੈ ਕੇ ਸੁਪਰੀਮ ਕੋਰਟ ਨੇ ਸਰਕਾਰ ਨੂੰ ਪਾਈ ਝਾੜ

ਪੰਜਾਬੀ ਲੋਕ · 11 January 2021
ਮੂਲ ਤਸਵੀਰ ਉਪਲਬਧ ਨਹੀਂ

ਕਿਸਾਨੀ ਅੰਦੋਲਨ ਦਾ ਅੱਜ 47 ਦਿਨ ਹੈ। ਕੜਾਕੇ ਦੀ ਠੰਡ ‘ਚ ਬੱਚੇ ਬਜ਼ੁਰਗ ਨੌਜਵਾਨਾਂ ਦੇ ਹੌਂਸਲੇ ਬੁਲੰਦ ਨਜ਼ਰ ਆ ਰਹੇ ਹਨ। ਉੱਥੇ ਹੀ ਕਿਸਾਨ ਅੰਦੋਲਨ ਤੇ ਖੇਤੀਬਾੜੀ ਕਾਨੂੰਨਾਂ ਬਾਰੇ ਸੁਪਰੀਮ ਕੋਰਟ ਵਿੱਚ ਸੁਣਵਾਈ ਸ਼ੁਰੂ ਹੋ ਗਈ ਹੈ। ਅਟਾਰਨੀ ਜਨਰਲ ਨੇ ਅਦਾਲਤ ਨੂੰ ਦੱਸਿਆ ਹੈ ਕਿ ਸਰਕਾਰ ਸਾਰੇ ਪਾਸਿਆਂ ਤੋਂ ਗੱਲਬਾਤ ਜਾਰੀ ਰੱਖਣ ਲਈ ਸਹਿਮਤ ਹੈ।

ਮੂਲ ਤਸਵੀਰ ਸੰਭਾਲੀ ਨਹੀਂ ਗਈ

ਇਸ ‘ਤੇ ਚੀਫ਼ ਜਸਟਿਸ ਨੇ ਕਿਹਾ ਕਿ ਅਸੀਂ ਬਹੁਤ ਨਿਰਾਸ਼ ਹਾਂ। ਪਤਾ ਨਹੀਂ ਸਰਕਾਰ ਇਸ ਮੁੱਦੇ ਨਾਲ ਕਿਵੇਂ ਨਜਿੱਠ ਰਹੀ ਹੈ? ਕਾਨੂੰਨ ਬਣਾਉਣ ਤੋਂ ਪਹਿਲਾਂ ਤੁਸੀਂ ਕਿਸ ਨਾਲ ਵਿਚਾਰ-ਵਟਾਂਦਰਾ ਕੀਤਾ ਸੀ? ਕਈ ਵਾਰ ਉਹ ਕਹਿ ਚੁੱਕੇ ਹਨ ਕਿ ਗੱਲਬਾਤ ਹੋ ਰਹੀ ਹੈ। ਆਖਰ ਕੀ ਗੱਲ ਹੋ ਰਹੀ ਹੈ।

ਅਟਾਰਨੀ ਜਨਰਲ ਨੇ ਕਿਹਾ ਕਿ ਕਾਨੂੰਨ ਬਣਾਉਣ ਤੋਂ ਪਹਿਲਾਂ ਮਾਹਿਰ ਕਮੇਟੀ ਬਣਾਈ ਗਈ ਸੀ। ਬਹੁਤ ਸਾਰੇ ਲੋਕਾਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਸੀ। ਪਹਿਲੀਆਂ ਸਰਕਾਰਾਂ ਵੀ ਇਸ ਦਿਸ਼ਾ ਵਿੱਚ ਕੋਸ਼ਿਸ਼ ਕਰ ਰਹੀਆਂ ਸੀ। ਇਸ ਤੋਂ ਬਾਅਦ ਚੀਫ ਜਸਟਿਸ ਨੇ ਕਿਹਾ ਕਿ ਇਹ ਦਲੀਲ ਕੰਮ ਨਹੀਂ ਕਰੇਗੀ ਕਿ ਕੰਮ ਪਹਿਲਾਂ ਵਾਲੀ ਸਰਕਾਰ ਨੇ ਸ਼ੁਰੂ ਕੀਤਾ ਸੀ।

ਤੁਸੀਂ ਅਦਾਲਤ ਨੂੰ ਬਹੁਤ ਅਜੀਬ ਸਥਿਤੀ ਵਿੱਚ ਪਾ ਦਿੱਤਾ ਹੈ। ਲੋਕ ਕਹਿ ਰਹੇ ਹਨ ਕਿ ਅਦਾਲਤ ਨੂੰ ਕੀ ਸੁਣਨਾ ਚਾਹੀਦਾ ਹੈ ਤੇ ਕੀ ਨਹੀਂ ਪਰ ਅਸੀਂ ਆਪਣੀ ਨੀਅਤ ਸਪੱਸ਼ਟ ਕਰਨਾ ਚਾਹੁੰਦੇ ਹਾਂ। ਇੱਕ ਆਮ ਹੱਲ ਲੱਭੋ।

ਜੇ ਤੁਹਾਡੇ ਕੋਲ ਸਮਝ ਹੈ, ਤਾਂ ਇਸ ਸਮੇਂ ਕਾਨੂੰਨ ਨੂੰ ਲਾਗੂ ਕਰਨ ‘ਤੇ ਜ਼ੋਰ ਨਾ ਦਿਓ। ਇਸ ਤੋਂ ਬਾਅਦ, ਗੱਲ ਕਰਨੀ ਸ਼ੁਰੂ ਕਰੋ। ਅਸੀਂ ਵੀ ਖੋਜ ਕੀਤੀ ਹੈ। ਅਸੀਂ ਇੱਕ ਕਮੇਟੀ ਬਣਾਉਣਾ ਚਾਹੁੰਦੇ ਹਾਂ।

ਇਹ ਮੂਲ ਪ੍ਰਕਾਸ਼ਨ ਸਮੇਂ ਦੀ ਖ਼ਬਰ ਹੈ। ਇਸ ਵਿਚਲੇ ਬਿਆਨ ਅਤੇ ਜਾਣਕਾਰੀ ਨੂੰ ਮੌਜੂਦਾ ਖ਼ਬਰ ਨਾ ਸਮਝੋ।

← ਹੋਰ ਖ਼ਬਰਾਂ