Punjab

ਵੱਡੀ ਖ਼ਬਰ: ਖੇਤੀ ਕਾਨੂੰਨ ਵਿਰੁੱਧ ਪੰਜਾਬ ’ਚ ਭਾਜਪਾ ਨੂੰ ਇਕ ਹੋਰ ਵੱਡਾ ਝਟਕਾ

ਖੇਤੀਬਾੜੀ ਦੇ ਕਾਲੇ ਕਾਨੂੰਨਾਂ ਦੇ ਪਾਸ ਹੋਣ ਤੋਂ ਬਾਅਦ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਹੋਂਦ ਖਤਮ ਹੁੰਦੀ ਨਜ਼ਰ ਆ ਰਹੀ ਹੈ। ਭਾਜਪਾ ਲਈ ਲਗਾਤਾਰ ਬੁਰੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਖੇਤੀ ਬਿੱਲਾਂ ਨੂੰ ਲੈ ਕੇ ਕਿਸਾਨ ਵਿਰੋਧੀ ਬਿੱਲ ਗਰਦਾਨਦੇ ਹੋਏ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਫਰੀਦਕੋਟ ਦੇ ਮੀਤ ਪ੍ਰਧਾਨ ਮਹਿੰਦਰ ਸਿੰਘ ਜੌੜਾ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

ਇਸ ਸਬੰਧੀ ਮਹਿੰਦਰ ਸਿੰਘ ਜੌੜਾ ਨੇ ਕਿਹਾ ਕਿ ਉਹ ਪਿਛਲੇ 12 ਸਾਲਾਂ ਤੋਂ ਪਾਰਟੀ ਪ੍ਰਤੀ ਜਿੰਮੇਵਾਰੀਆਂ ਪੂਰੀ ਤਨਦੇਹੀ ਨਾਲ ਨਿਭਾਉਂਦੇ ਆ ਰਹੇ ਹਨ ਅਤੇ ਉਨ੍ਹਾਂ ਨੇ ਪਾਰਟੀ ਦਾ ਜੋ ਵੀ ਹੁਕਮ ਆਇਆ ਸਿਰ ਮੱਥੇ ਰੱਖ ਕੇ ਸਿਰੇ ਚਾੜਿਆ ਪਰ ਅੱਜ ਭਾਜਪਾ ਸਰਕਾਰ ਦਾ ਰਵੱਈਆ ਦੇਖਕੇ ਮਨ ਬਹੁਤ ਦੁੱਖੀ ਹੋਇਆ।

ਭਾਜਪਾ ਲਈ ਬੁਰੀ ਖ਼ਬਰ, ਖੇਤੀ ਬਿੱਲ ਪਾਸ ਹੋਣ ਤੋਂ ਬਾਅਦ ਪੰਜਾਬ ‘ਚ ਭਾਜਪਾ ਨੂੰ ਲੱਗਾ ਵੱਡਾ ਝਟਕਾ

ਉਨ੍ਹਾਂ ਕਿਹਾ ਕਿ ਪੰਜਾਬ ਲਈ ਕਿਸੇ ਵੀ ਪਾਰਟੀ ਤੋਂ ਇਨਸਾਫ ਦੀ ਉਮੀਦ ਖਤਮ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਦੋ ਚਾਰ ਵੱਡੇ ਘਰਾਣਿਆਂ ਦੇ ਹੀ ਢਿੱਡ ਭਰਨ ਵਾਸਤੇ ਕਿਸਾਨ ਵੀਰਾਂ ਦੇ ਹੱਕ ਖੋਹੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਮਾੜਾ ਸਮਾਂ ਹੋਰ ਕੀ ਹੋਵੇਗਾ ਕਿ ਕਿਸਾਨਾਂ ਨੂੰ ਆਪਣੀਆਂ ਜ਼ਮੀਨਾਂ ਬਚਾਉਣ ਲਈ ਧਰਨੇ ਲਾਉਣੇ ਪੈ ਰਹੇ ਹਨ।

Click to comment

Leave a Reply

Your email address will not be published. Required fields are marked *

Most Popular

To Top