ਵੱਡੀ ਖ਼ਬਰ: ਪੁਲਿਸ ਮੁਕਾਬਲੇ ਦੌਰਾਨ ਗੈਂਗਸਟਰ ਜੋਰਾ ਹੋਇਆ ਜ਼ਖ਼ਮੀ

ਜ਼ੀਰਕਪੁਰ ਵਿੱਚ ਪੁਲਿਸ ਅਤੇ ਗੈਂਗਸਟਰ ਜੋਰਾ ਵਿਚਾਲੇ ਮੁਕਾਬਲਾ ਹੋਇਆ ਹੈ। ਦੱਸ ਦਈਏ ਕਿ ਪਿਛਲੇ ਦਿਨੀਂ ਵੀ ਜਲੰਧਰ ‘ਚ ਪੁਲਿਸ ਅਤੇ ਗੈਂਗਸਟਰਾਂ ‘ਚ ਆਹਮੋ ਸਾਹਮਣੇ ਗੋਲੀਆਂ ਚੱਲੀਆਂ ਸੀ। ਜਿਸ ‘ਚ ਪੰਜਾਬ ਪੁਲਿਸ ਦਾ ਇਕ ਮੁਲਾਜ਼ਮ ਕਾਂਸਟੇਬਲ ਕੁਲਦੀਪ ਸਿੰਘ ਸ਼ਹੀਦ ਹੋ ਗਿਆ ਸੀ।
ਸ਼ਹੀਦ ਕਾਂਸਟੇਬਲ ਦੇ ਗੋਲੀ ਮਾਰਨ ਵਾਲਾ ਗੈਂਗਸਟਰ ਜੋਰਾ ਮੌਕੇ ‘ਤੇ ਫਰਾਰ ਹੋ ਗਿਆ ਸੀ। ਜੋ ਕਿ ਯੁਵਰਾਜ ਜ਼ੀਰਕਪੁਰ ਦੇ ਢਕੋਲੀ ‘ਚ ਲੁਕਿਆ ਹੋਇਆ ਸੀ।ਐਨਕਾਊਂਟਰ ਦੌਰਾਨ ਗੈਂਗਸਟਰ ਗੰਭੀਰ ਜ਼ਖ਼ਮੀ ਹੋ ਗਿਆ ਹੈ। ਜਾਣਕਾਰੀ ਮੁਤਾਬਿਕ ਪੁਲਿਸ ਦੇ ਉੱਚ ਅਧਿਕਾਰੀ ਮੌਕੇ ‘ਤੇ ਪੁੱਜੇ ਹੋਏ ਹਨ।