News

ਵੱਡੀ ਖ਼ਬਰ: ਨਵਜੋਤ ਸਿੱਧੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਕਾਂਗਰਸ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੇ ਨਵਜੋਤ ਸਿੱਧੂ ਸਣੇ ਪੰਜ ਰਾਜਾਂ ਦੇ ਪ੍ਰਧਾਨਾਂ ਤੋਂ ਅਸਤੀਫਾ ਮੰਗਿਆ ਸੀ। ਪੰਜਾਬ ਸਣੇ ਪੰਜ ਰਾਜਾਂ ਵਿੱਚ ਕਾਂਗਰਸ ਨੂੰ ਨਿਮੋਸ਼ੀਜ਼ਨਕ ਹਾਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Image

ਦੱਸ ਦਈਏ ਕਿ 5 ਸੂਬਿਆਂ ’ਚ ਕਾਂਗਰਸ ਦੀ ਕਰਾਰੀ ਹਾਰ ਤੋਂ ਬਾਅਦ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਵੱਡਾ ਫ਼ੈਸਲਾ ਲੈਂਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਸਮੇਤ ਉੱਤਰ ਪ੍ਰਦੇਸ਼, ਉੱਤਰਾਖੰਡ, ਗੋਆ ਤੇ ਮਣੀਪੁਰ ਦੇ ਪ੍ਰਦੇਸ਼ ਕਾਂਗਰਸ ਕਮੇਟੀ ਪ੍ਰਧਾਨਾਂ ਤੋਂ ਅਸਤੀਫ਼ਾ ਮੰਗਿਆ ਹੈ। ਇਸ ਨੂੰ ਲੈ ਕੇ ਕਾਂਗਰਸੀ ਬੁਲਾਰੇ ਰਣਦੀਪ ਸਿੰਘ ਸੁਰਜੇਵਾਲਾ ਨੇ ਟਵੀਟ ਕੀਤਾ ਤੇ ਲਿਖਿਆ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਉੱਤਰ ਪ੍ਰਦੇਸ਼, ਉੱਤਰਾਖੰਡ, ਪੰਜਾਬ, ਗੋਆ ਅਤੇ ਮਣੀਪੁਰ ਦੇ ਪ੍ਰਦੇਸ਼ ਕਾਂਗਰਸ ਪ੍ਰਧਾਨਾਂ ਨੂੰ ਪ੍ਰਦੇਸ਼ ਕਾਂਗਰਸ ਦੇ ਪੁਨਰਗਠਨ ਕਾਰਨ ਆਪਣੇ ਅਸਤੀਫ਼ੇ ਦੇਣ ਲਈ ਕਿਹਾ ਹੈ।

ਜ਼ਿਕਰਯੋਗ ਹੈ ਕਿ 10 ਮਾਰਚ ਨੂੰ ਪੰਜ ਸੂਬਿਆਂ ਦੀਆਂ ਚੋਣਾਂ ਦੇ ਆਏ ਨਤੀਜਿਆਂ ਵਿਚ ਕਾਂਗਰਸ ਦਾ 5 ਸੂਬਿਆਂ ’ਚ ਸਫਾਇਆ ਹੋ ਗਿਆ। ਉੱਤਰ ਪ੍ਰਦੇਸ਼, ਗੋਆ, ਮਣੀਪੁਰ ਤੇ ਉੱਤਰਾਖੰਡ ਵਿਚ ਭਾਜਪਾ ਨੇ ਚੋਣ ਜਿੱਤੀ, ਜਦਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਨੇ ਹੂੰਝਾਫੇਰ ਜਿੱਤ ਪ੍ਰਾਪਤ ਕੀਤੀ ਤੇ ਕਾਂਗਰਸ ਨੂੰ ਸਿਰਫ 18 ਸੀਟਾਂ ਹੀ ਮਿਲੀਆਂ।  

Click to comment

Leave a Reply

Your email address will not be published.

Most Popular

To Top