News

ਵੱਡੀ ਖ਼ਬਰ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਤੇ ਫਾਇਰਿੰਗ ਹੋਈ ਹੈ। ਉਹਨਾਂ ਸਮੇਤ 3 ਲੋਕਾਂ ਤੇ ਫਾਇਰਿੰਗ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਸਿੱਧੂ ਮੂਸੇ ਵਾਲਾ ਦੀ ਥਾਰ ਗੱਡੀ ‘ਤੇ ਅਣਪਛਾਤਿਆਂ ਵਲੋਂ 7 ਰਾਊਂਡ ਫਾਈਰ ਕੀਤੇ ਗਏ। ਇਸ ਦੇ ਨਾਲ ਹੀ ਉਨ੍ਹਾਂ ਦੀ ਗੱਡੀ ਦੀ ਸਾਈਡ ‘ਤੇ ਵੀ ਗੋਲੀਆਂ ਚਲਾਈਆਂ ਗਈਆਂ। ਇਸ ‘ਚ ਉਨ੍ਹਾਂ ਦੇ ਦੋ ਦੋਸਤ ਵੀ ਗੰਭੀਰ ਜ਼ਖ਼ਮੀ ਹੋ ਗਏ ਹਨ।

Groom Among 3 Injured In Celebratory Firing In Rajasthan, Shooter Dead

ਇਸ ਦੀ ਪੁਸ਼ਟੀ ਮਾਨਸਾ ਦੇ ਐਸਐਸਪੀ ਨੇ ਕੀਤੀ ਹੈ। ਇਸ ਤੋਂ ਪਹਿਲਾਂ ਜਾਣਕਾਰੀ ਮਿਲ ਰਹੀ ਸੀ ਕਿ ਸਿੱਧੂ ਮੂਸੇ ਵਾਲਾ ਸਮੇਤ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ ਹਨ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਕੱਲ੍ਹ ਹੀ ਸੁਰੱਖਿਆ ਵਾਪਸ ਲਈ ਗਈ ਸੀ ਇਸ ਦੌਰਾਨ ਦੋ ਗੰਨਮੈਨਾਂ ਨੂੰ ਵਾਪਸ ਬੁਲਾਇਆ ਗਿਆ ਸੀ। ਪਿਛਲੇ ਦਿਨੀਂ ਸਰਕਾਰ ਨੇ ਕਈ ਵੀਆਈਪੀ ਲੋਕਾਂ ਦੀਆਂ ਸੁਰੱਖਿਆ ‘ਚ ਕਟੌਤੀ ਕੀਤੀ ਗਈ ਸੀ। 

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਬੀਜੇਪੀ ਦੇ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਨੇ ਦੱਸਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਸਤੀਫ਼ਾ ਮੰਗਿਆ ਹੈ। ਉਨ੍ਹਾਂ ਇਹ ਕਿਹਾ ਕਿ ਜੋ ਲੋਕਾਂ ਦੀ ਪੰਜਾਬ ਸਰਕਾਰ ਵੱਲੋਂ ਸਕਿਉਰਿਟੀ ਵਾਪਸ ਲਈ ਗਈ ਹੈ। ਉਹ ਮੰਦਭਾਗੀ ਹੈ ਉਨ੍ਹਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਨੇ ਜੋ ਵੀ ਲੋਕਾਂ ਨੂੰ ਚਾਹੇ ਉਹ ਧਾਰਮਿਕ ਖੇਤਰ ਜਾਂ ਕਿਸੇ ਵੀ ਖੇਤਰ ਦੀ ਸ਼ਖ਼ਸੀਅਤ ਹੋਵੇ ਦਿੱਤੀਆਂ ਸਨ ਕਿਸੇ ਵਜ੍ਹਾ ਕਰਕੇ ਹੀ  ਦਿੱਤੀਆਂ ਸਨ।

Click to comment

Leave a Reply

Your email address will not be published.

Most Popular

To Top