ਵੱਡੀ ਖ਼ਬਰ: ਫਿਰ ਕਾਂਗਰਸ ਵਿੱਚ ਸ਼ਾਮਲ ਹੋਏ ਵਿਧਾਇਕ ਬਲਵਿੰਦਰ ਸਿੰਘ ਲਾਡੀ
By
Posted on

ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਵਿੱਚ ਅਦਲਾ-ਬਦਲੀ ਦਾ ਦੌਰ ਚੱਲ ਰਿਹਾ ਹੈ। ਸ੍ਰੀ ਹਰਗੋਬਿੰਦਪੁਰ ਤੋਂ ਵਿਧਾਇਕ ਬਲਵਿੰਦਰ ਸਿੰਘ ਲਾਡੀ ਫਿਰ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਬਲਵਿੰਦਰ ਲਾਡੀ 28 ਦਸੰਬਰ ਨੂੰ ਭਾਜਪਾ ਵਿੱਚ ਸ਼ਾਮਲ ਹੋਏ ਸਨ।

ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਉਹਨਾਂ ਨੇ ਆਪਣਾ ਮਨ ਫਿਰ ਬਦਲ ਲਿਆ ਅਤੇ 6 ਦਿਨ ਬਾਅਦ ਵਾਪਸ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਇਸ ਨਾਲ ਭਾਜਪਾ ਨੂੰ ਝਟਕਾ ਲੱਗਿਆ ਹੈ। 28 ਦਸੰਬਰ ਨੂੰ ਲਾਡੀ ਦੇ ਨਾਲ ਕਾਦੀਆਂ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਵਿਧਾਇਕ ਫਤਹਿ ਜੰਗ ਬਾਜਵਾ ਦੀ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਬਾਕੀ ਸਿਆਸੀ ਪਾਰਟੀਆਂ ਦੇ ਮੈਂਬਰ ਵੀ ਪਾਰਟੀਆਂ ਬਦਲ ਰਹੇ ਹਨ।
