Punjab

ਵੱਡੀ ਖ਼ਬਰ: ਬਹਿਬਲ ਕਲਾਂ ਗੋਲੀਕਾਂਡ ’ਚ ਸਾਬਕਾ ਡੀਜੀਪੀ ਸੈਣੀ ਨੇ ਦਿੱਤੀ ਸੀ ਗੋਲੀ ਚਲਾਉਣ ਦੀ ਹਿਦਾਇਤ

ਬਹਿਬਲਾ ਕਲਾਂ ਗੋਲੀਕਾਂਡ ਵਿੱਚ ਮੁੱਖ ਮੁਲਜ਼ਿਮ ਵਜੋਂ ਵਾਅਦਾ ਮੁਆਫ ਗਵਾਹ ਬਣੇ ਇੰਸਪੈਕਟਰ ਪ੍ਰਦੀਪ ਸਿੰਘ ਦਾ ਆਪਣੇ 19 ਸਫਿਆਂ ਦੇ ਬਿਆਨ, ਜੋ ਜੁਡੀਸ਼ੀਅਲ ਮੈਜਿਸਟ੍ਰੇਟ ਚੇਤਨ ਸ਼ਰਮਾ ਦੀ ਅਦਾਲਤ ਵਿਚ ਦਿੱਤੇ ਸਨ, ਉਸ ਤੋਂ ਬਾਅਦ ਖੁਲਾਸਾ ਹੋਇਆ ਹੈ ਕਿ ਜਿਹੜਾ ਮਸਲਾ ਪੰਜਾਬ ਪੁਲਸ ਗੱਲਬਾਤ ਰਾਹੀਂ ਹੱਲ ਕਰ ਸਕਦੀ ਸੀ, ਉਸ ਲਈ ਪੁਲਸ ਨੇ ਬਿਨਾਂ ਕਾਰਨ ਗੋਲੀਆਂ ਚਲਾ ਦਿੱਤੀਆਂ , ਜਿਸ ਨਾਲ ਦੋ ਬੇਕਸੂਰ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਦੋ ਦਰਜਨ ਤੋਂ ਵੱਧ ਵਿਅਕਤੀ ਜ਼ਖਮੀ ਹੋ ਗਏ।

ਬਿਆਨ ਮੁਤਾਬਕ ਸਾਬਕਾ ਡੀਜੀਪੀ ਸੁਮੇਧ ਸੈਣੀ ਨੇ ਪਰਮਰਾਜ ਸਿੰਘ ਉਮਰਾਨੰਗਲ ਨੂੰ ਹਿਦਾਇਤ ਦਿੱਤੀ ਸੀ ਕਿ ਬਹਿਬਲ ਕਲਾਂ ਸੜਕ ਤੇ ਧਰਨਾ ਹਰ ਹਾਲਤ ਵਿੱਚ ਚੁੱਕਾ ਦਿੱਤਾ ਜਾਵੇ ਅਤੇ ਜੇ ਜ਼ਰੂਰਤ ਪਈ ਤਾਂ ਗੋਲੀਆਂ ਵੀ ਚਲਾਈਆਂ ਜਾਣ। ਦਸ ਦਈਏ ਕਿ ਇੰਸਪੈਕਟਰ ਪ੍ਰਦੀਪ ਸਿੰਘ ਮੋਗਾ ਤੇ ਸਾਬਕਾ ਡੀਜੀਪੀ ਸੈਣੀ ਅਤੇ ਮੁਅੱਤਲ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਅਤੇ ਸਾਬਕਾ ਐਸਐਸਪੀ ਚਰਨਜੀਤ ਸਿੰਘ ਸ਼ਰਮਾ ਦੇ ਗਲਤ ਰਵੱਈਏ ਨਾਲ ਹੋਇਆ।

ਇਹ ਵੀ ਪੜ੍ਹੋ: ਹਾਥਰਸ ਸਮੂਹਿਕ ਬਲਾਤਕਾਰ ਨੂੰ ਲੈ ਕੇ ਦਲਿਤ ਭਾਈਚਾਰੇ ਵੱਲੋਂ ਕੈਂਡਲ ਮਾਰਚ ਕੱਢ ਕੀਤੀ ਜਾ ਰਹੀ ਇਨਸਾਫ਼ ਦੀ ਮੰਗ

ਬਿਆਨ ਮੁਤਾਬਕ ਜੱਜ ਜੋਰਾ ਸਿੰਘ ਕਮੀਸ਼ਨ ਬਣਨ ਤੋਂ ਬਾਅਦ ਪਰਮਰਾਜ ਸਿੰਘ ਉਮਰਾਨੰਗਲ ਨੇ ਲੁਧਿਆਣਾ ਵਿੱਚ ਉਹਨਾਂ ਸਾਰੇ ਪੁਲਿਸ ਅਫ਼ਸਰਾਂ ਦੀ ਮੀਟਿੰਗ ਬੁਲਾਈ ਸੀ ਅਤੇ ਬਹਿਬਲ ਕਲਾਂ ਵਿੱਚ ਚਲਾਈਆਂ ਗਈਆਂ ਗੋਲੀਆਂ ਦੀ ਸੱਚਾਈ ਲੁਕਾਉਣ ਲਈ ਉਹਨਾਂ ਨੂੰ ਹਿਦਾਇਤ ਦਿੱਤੀ ਸੀ ਕਿ ਅਪਣਾ-ਅਪਣਾ ਗੋਲੀ ਸਿੱਕਾ ਅਤੇ ਕਾਰਤੂਸ ਪੂਰੇ ਕਰ ਲੈਣ ਤਾਂ ਕਿ ਜਾਂਚ ਦੌਰਾਨ ਪੁਲਿਸ ਨਿਰਦੋਸ਼ ਸਾਬਤ ਹੋ ਸਕੇ।

Click to comment

Leave a Reply

Your email address will not be published. Required fields are marked *

Most Popular

To Top