News

ਵੱਡੀ ਖ਼ਬਰ: ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਲਈ ਨੰਬਰ ਕੀਤਾ ਜਾਰੀ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭ੍ਰਿਸ਼ਟਾਚਾਰ ਖਿਲਾਫ਼ ਹੈਲਪਲਾਈਨ 9501200200 ਨੰਬਰ ਜਾਰੀ ਕਰ ਦਿੱਤਾ ਗਿਆ ਹੈ। ਲੋਕ 9501 200 200 ‘ਤੇ ਵਟਸਐਪ ਭੇਜ ਕੇ ਭ੍ਰਿਸ਼ਟਾਚਾਰ ਦੀ ਸ਼ਿਕਾਇਤ ਕਰ ਸਕਦੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ, ਉਹਨਾਂ ਨੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ 23 ਮਾਰਚ ਨੂੰ ਉਹ ਐਂਟੀ ਕੁਰੱਪਸ਼ਨ ਐਕਸ਼ਨ ਲਾਈਨ ਯਾਨੀ ਕਿ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਨੰਬਰ ਜਾਰੀ ਕੀਤਾ ਜਾਵੇਗਾ।

Bhagwant Mann ridicules Sidhu for questioning AAP's survey | Deccan Herald

ਇਸ ਨੰਬਰ ਨਾਲ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਨੂੰ ਪੂਰਾ ਕਰਨ ਦੀ ਸ਼ੁਰੂਆਤ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ “ਜੇਕਰ ਕੋਈ ਰਿਸ਼ਵਤ ਮੰਗੇ ਤਾਂ ਨਾਂਹ ਨਾ ਕਰੋ, ਆਡੀਓ ਜਾਂ ਵੀਡੀਓ ਰਿਕਾਰਡ ਕਰਕੇ ਮੈਨੂੰ ਭੇਜ ਦਿਓ। ਮੇਰਾ ਦਫਤਰ ਇਸ ਦੀ ਡੂੰਘਾਈ ਨਾਲ ਜਾਂਚ ਕਰੇਗਾ ਤੇ ਭ੍ਰਿਸ਼ਟਾਚਾਰੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।”

ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ, ਇਸ ਨੰਬਰ ਤੇ ਸਿਰਫ ਭ੍ਰਿਸ਼ਟਾਚਾਰ ਨਾਲ ਸਬੰਧਤ ਵੀਡੀਓ ਜਾਂ ਆਡੀਓ ਭੇਜੀ ਜਾਵੇ, ਬਾਕੀ ਮਸਲਿਆਂ ਲਈ ਹੋਰ ਵਿਭਾਗਾਂ ਦੇ ਨੰਬਰ ਵੈਸਬਾਈਟ ਤੋਂ ਮਿਲ ਜਾਂਦੇ ਹਨ। ਇਸ ਨੰਬਰ ਤੇ ਭੇਜੀ ਗਈ ਵੀਡੀਓ ਦੀ ਸਰਕਾਰੀ ਸਟਾਫ ਨਿਰਪੱਖ ਜਾਂਚ ਕਰੇਗਾ।

ਜਿਹੜਾ ਵੀ ਵਿਅਕਤੀ ਦੋਸ਼ੀ ਪਾਇਆ ਗਿਆ, ਭਾਵੇਂ ਕੋਈ ਮੰਤਰੀ, ਅਫ਼ਸਰ ਜਾਂ ਕੋਈ ਵਿਧਾਇਕ ਹੋਵੇ, ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੁਹਿੰਮ ਵਿੱਚ ਮੈਨੂੰ 3 ਕਰੋੜ ਪੰਜਾਬੀਆਂ ਦਾ ਸਾਥ ਚਾਹੀਦਾ ਹੈ, ਜੇ ਲੋਕ ਸਾਥ ਦੇਣਗੇ ਤਾਂ ਇਕ ਮਹੀਨੇ ਦੇ ਅੰਦਰ ਹੀ ਭ੍ਰਿਸ਼ਟਾਚਾਰ ਨੂੰ ਖ਼ਤਮ ਕੀਤਾ ਜਾਵੇਗਾ।

Click to comment

Leave a Reply

Your email address will not be published.

Most Popular

To Top