ਵੱਡੀ ਖ਼ਬਰ: ਭਗਵੰਤ ਮਾਨ ਨੇ ਲੋਕ ਸਭਾ ਐਮਪੀ ਤੋਂ ਸਪੀਕਰ ਓਮ ਬਿਰਲਾ ਨੂੰ ਸੌਂਪਿਆ ਅਸਤੀਫ਼ਾ

ਪੰਜਾਬ ਦੇ ਨਾਮਜ਼ਦ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕ ਸਭਾ ਦੀ ਮੈਂਬਰੀ ਤੋਂ ਅਸਤੀਫਾ ਸਪੀਕਰ ਓਮ ਬਿਰਲਾ ਨੂੰ ਸੌਂਪ ਦਿੱਤਾ ਹੈ। ਪੰਜਾਬ ਦੇ ਨਾਮਜ਼ਦ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕ ਸਭਾ ਦੀ ਮੈਂਬਰੀ ਤੋਂ ਅਸਤੀਫਾ ਸਪੀਕਰ ਓਮ ਬਿਰਲਾ ਨੂੰ ਸੌਂਪ ਦਿੱਤਾ ਹੈ।
ਉਹਨਾਂ ਨੇ ਸੋਮਵਾਰ ਨੂੰ ਬਜਟ ਸੈਸ਼ਨ ਦੇ ਦੂਜੇ ਪੜਾਅ ਦੇ ਪਹਿਲੇ ਦਿਨ ਲੋਕ ਸਭਾ ਸਪੀਕਰ ਓਮ ਬਿਰਲਾ ਨਾਲ ਮੁਲਾਕਾਤ ਕੀਤੀ ਅਤੇ ਆਪਣਾ ਅਸਤੀਫ਼ਾ ਸੌਂਪ ਦਿੱਤਾ।

ਭਗਵੰਤ ਮਾਨ ਪਿਛਲੀਆਂ ਲੋਕ ਸਭਾ ਚੋਣਾਂ ਵਿੱਚ ਪੰਜਾਬ ਦੀ ਸੰਗਰੂਰ ਸੀਟ ਤੋਂ ਲੋਕ ਸਭਾ ਮੈਂਬਰ ਦੀ ਚੋਣ ਜਿੱਤੇ ਸੀ। ਦੱਸ ਦਈਏ ਕਿ 16 ਮਾਰਚ ਨੂੰ ਭਗਵੰਤ ਮਾਨ ਖਟਕੜ ਕਲਾਂ ਵਿਖੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਇਸ ਸਮਾਗਮ ਵਿੱਚ ਪੰਜਾਬ ਦੇ ਸਾਰੇ ਲੋਕਾਂ ਨੂੰ ਸੱਦਾ ਦਿੱਤਾ ਗਿਆ ਹੈ।
ਆਦਮੀ ਪਾਰਟੀ ਨੇ ਸਹੁੰ ਚੁੱਕ ਪ੍ਰੋਗਰਾਮ ਲਈ ਕਿਸੇ ਹੋਰ ਸੂਬੇ ਦੇ ਮੁੱਖ ਮੰਤਰੀ ਜਾਂ ਕਿਸੇ ਹੋਰ ਪਾਰਟੀ ਦੇ ਵੱਡੇ ਆਗੂ ਨੂੰ ਸੱਦਾ ਨਹੀਂ ਦਿੱਤਾ ਹੈ। ਸਹੁੰ ਚੁੱਕ ਸਮਾਗਮ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਮੇਤ ਆਮ ਆਦਮੀ ਪਾਰਟੀ ਦੇ ਸਾਰੇ ਵੱਡੇ ਨੇਤਾ ਮੌਜੂਦ ਰਹਿਣਗੇ।
