ਵੱਡੀ ਖ਼ਬਰ: ਭਾਜਪਾ ‘ਚ ਸ਼ਾਮਲ ਹੋ ਸਕਦੇ ਨੇ ਪਟਿਆਲਾ ਤੋਂ ਸੰਸਦ ਮੈਂਬਰ ‘ਪਰਨੀਤ ਕੌਰ’!

ਪਟਿਆਲਾ ਤੋਂ ਸੰਸਦ ਮੈਂਬਰ ਪਰਨੀਤ ਕੌਰ ਦੇ ਭਾਜਪਾ ‘ਚ ਸ਼ਾਮਲ ਹੋਣ ਦੀ ਚਰਚਾ ਛਿੜ ਗਈ ਹੈ। ਸੂਤਰਾਂ ਮੁਤਾਬਕ ਪਰਨੀਤ ਕੌਰ ਜਲਦੀ ਹੀ ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ। ਦੱਸਿਆ ਜਾ ਰਿਹਾ ਹੈ ਕਿ ਇਸ ਦੇ ਲਈ ਉਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਹੋਰ ਸੀਨੀਅਰ ਆਗੂਆਂ ਨਾਲ ਮੁਲਾਕਾਤ ਤੋਂ ਬਾਅਦ ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ।
ਪਹਿਲਾਂ ਇਹ ਮੰਨਿਆ ਜਾ ਰਿਹਾ ਸੀ ਕਿ ਅਮਿਤ ਸ਼ਾਹ ਦੀ ਪਟਿਆਲਾ ‘ਚ ਰੈਲੀ ਦੌਰਾਨ ਪਰਨੀਤ ਕੌਰ ਨੇ ਭਾਜਪਾ ‘ਚ ਸ਼ਾਮਲ ਹੋਣਾ ਸੀ ਪਰ ਹੁਣ ਅਮਿਤ ਸ਼ਾਹ ਦਾ ਕੋਈ ਜ਼ਰੂਰੀ ਰੁਝੇਵਾਂ ਹੋਣ ਕਾਰਨ 29 ਜਨਵਰੀ ਨੂੰ ਉਨ੍ਹਾਂ ਦੀ ਪਟਿਆਲਾ ‘ਚ ਹੋਣ ਵਾਲੀ ਰੈਲੀ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ।