Punjab

ਵੱਡੀ ਖ਼ਬਰ: ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪਾਵਨ ਸਰੂਪਾਂ ਦੇ ਮਾਮਲੇ ’ਚ ਦੋਸ਼ੀਆਂ ਨੂੰ ਸੁਣਾਈ ਗਈ ਧਾਰਮਿਕ ਸਜ਼ਾ

ਅੰਮ੍ਰਿਤਸਰ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਸੰਬੰਧੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਲੋਂ ਪੜਤਾਲ ‘ਚ ਦੋਸ਼ੀ ਪਾਏ ਜਾਣ ਵਾਲੇ ਦੋਸ਼ੀਆਂ ਨੂੰ ਤਲਬ ਕੀਤਾ ਗਿਆ ਹੈ, ਜਿਨ੍ਹਾਂ ‘ਚ ਸਾਲ 2016 ਦੀ ਅੰਤ੍ਰਿਮ ਕਮੇਟੀ ਦੇ ਅਹੁਦੇਦਾਰ ਪੇਸ਼ ਹੋਏ ਹਨ।

ਗਿਆਨੀ ਹਰਪ੍ਰੀਤ ਸਿੰਘ ਵੱਲੋਂ ਜਾਂਚ ਵਿੱਚ ਦੋਸ਼ੀ ਪਾਏ ਗਏ ਦੋਸ਼ੀਆਂ ਨੂੰ ਤਲਬ ਕਰਦਿਆਂ ਧਾਰਮਿਕ ਸਜ਼ਾ ਸੁਣਾਈ ਗਈ ਹੈ ਜਿਹਨਾਂ ਵਿੱਚ ਸਾਲ 2016 ਦੀ ਕਾਰਜਰਕਰਨੀ ਕਮੇਟੀ ਦੇ ਅਹੁਦੇਦਾਰ ਪੇਸ਼ ਹੋਏ ਹਨ। ਇਸ ਦੌਰਾਨ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਸਾਲ 2016 ਵਾਲੀ ਕਾਰਜਕਾਰਨੀ ਕਮੇਟੀ ਨੂੰ ਧਾਰਮਿਕ ਸਜ਼ਾ ਲਗਾਈ ਗਈ ਹੈ।

ਵੱਡੀ ਖ਼ਬਰ: ਪਾਵਨ ਸਰੂਪਾਂ ਦੇ ਦੋਸ਼ੀਆਂ ਨੂੰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੀਤਾ ਤਲਬ

ਇਸ ਦੇ ਨਾਲ ਹੀ ਮੌਜੂਦਾ ਅੰਤ੍ਰਿੰਗ ਕਮੇਟੀ ਨੂੰ ਵੀ ਧਾਰਮਿਕ ਸਜ਼ਾ ਲਗਾਈ ਗਈ ਅਤੇ ਸੁੱਚਾ ਸਿੰਘ ਲੰਗਾਹ ਨੂੰ ਸਮਰਥਨ ਦੇਣ ਦੇ ਮਾਮਲੇ ਵਿੱਚ ਵੀ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗੁਰਿੰਦਰਪਾਲ ਸਿੰਘ ਗੋਰਾ, ਰਤਨ ਸਿੰਘ ਜੱਫਰਵਾਲ ਅਤੇ ਪ੍ਰੋਫੈਸਰ ਸਰਚਾਂਦ ਸਿੰਘ ਨੂੰ ਵੀ ਧਾਰਮਿਕ ਸਜ਼ਾ ਸੁਣਾਈ ਹੈ।

ਖੇਤੀ ਆਰਡੀਨੈਂਸ ਨੂੰ ਲੈ ਕੇ ਪੀਐਮ ਮੋਦੀ ਨੇ ਕੀਤਾ ਟਵੀਟ

ਜਥੇਦਾਰ ਸਾਹਿਬ ਵਲੋਂ ਸੁਣਾਈ ਵੀ ਧਾਰਮਿਕ ਸਜ਼ਾ ‘ਚ 2016 ਵਾਲੀ ਕਾਰਜਕਰਨੀ ਕਮੇਟੀ ਦੇ ਸਾਰੇ ਮੈਂਬਰਾਂ ਨੂੰ ਇੱਕ ਸਹਿਜ ਪਾਠ ਖ਼ੁਦ ਕਰਨ ਜਾਂ ਪਾਠੀ ਸਿੰਘ ਪਾਸੋਂ ਸਰਵਣ ਕਰਨ, ਆਪਣੇ ਨਜ਼ਦੀਕੀ ਗੁਰਦੁਆਰਾ ਸਾਹਿਬ ਵਿਖੇ ਸੇਵਾ ਕਰਨ ਅਤੇ ਇੱਕ ਸਾਲ ਤੱਕ ਸ਼੍ਰੋਮਣੀ ਕਮੇਟੀ ‘ਚ ਕੋਈ ਵੀ ਅਹੁਦਾ ਨਾ ਲੈਣ ਦੀ ਸਜ਼ਾ ਸ਼ਾਮਲ ਹੈ।

ਉੱਥੇ ਹੀ ਸੁੱਚਾ ਸਿੰਘ ਲੰਗਾਹ ਮਾਮਲੇ ‘ਚ ਗੁਰਿੰਦਰਪਾਲ ਸਿੰਘ ਗੋਰਾ, ਰਤਨ ਸਿੰਘ ਜ਼ਫਰਵਾਲ ਅਤੇ ਸਰਚਾਂਦ ਸਿੰਘ ਨੂੰ ਇੱਕ-ਇੱਕ ਸਹਿਜ ਪਾਠ ਖ਼ੁਦ ਕਰਨ ਜਾਂ ਸਰਵਣ ਕਰਨ, ਨਜ਼ਦੀਕੀ ਗੁਰਦੁਆਰਾ ਸਾਹਿਬ ਵਿਖੇ ਬਰਤਨ ਸਾਫ਼ ਕਰਨ ਅਤੇ ਕੀਰਤਨ ਸਰਵਣ ਕਰਨ ਤੇ 1100 ਦੀ ਕੜਾਹ ਪ੍ਰਸਾਦ ਦੀ ਦੇਗ ਕਰਾਉਣ ਅਤੇ ਇੰਨੀ ਮਾਇਆ ਗੋਲਕ ‘ਚ ਪਾਉਣ ਦੀ ਸਜ਼ਾ ਸੁਣਾਈ ਗਈ ਹੈ।

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਪਸ਼ਚਾਤਾਪ ਵਜੋਂ ਸ੍ਰੀ ਰਾਮਸਰ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਕਰਵਾਏਗੀ। ਇਸ ਦੇ ਨਾਲ ਹੀ ਨਾਲ ਮੈਂਬਰ ਸਾਰਾਗੜ੍ਹੀ ਸਰਾਂ ਤੋਂ ਲੈ ਕੇ ਘੰਟਾ ਘਰ ਚੌਕ ਤੱਕ ਝਾੜੂ ਦੀ ਸੇਵਾ ਕਰਿਆ ਕਰਨਗੇ।

Click to comment

Leave a Reply

Your email address will not be published. Required fields are marked *

Most Popular

To Top