ਵੱਡੀ ਖ਼ਬਰ: ਸੁਖਬੀਰ ਬਾਦਲ ਨੂੰ ਹੋਇਆ ਕੋਰੋਨਾ
By
Posted on

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਕੋਰੋਨਾ ਪੌਜ਼ੇਟਿਵ ਪਾਏ ਗਏ ਹਨ। ਇਸ ਬਾਰੇ ਉਨ੍ਹਾਂ ਟਵਿੱਟਰ ‘ਤੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਉਹਨਾਂ ਕਿਹਾ ਕਿ ਮੈਂ ਸਾਰਿਆਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਮੇਰਾ ਕੋਰੋਨਾ ਟੈਸਟ ਪਾਜ਼ੀਟਿਵ ਆਇਆ ਹੈ। ਮੇਰੀ ਸਿਹਤ ਠੀਕ ਹੈ ਅਤੇ ਪ੍ਰੋਟੋਕੋਲ ਦੇ ਅਨੁਸਾਰ ਮੈਂ ਆਪਣੇ ਆਪ ਨੂੰ ਇਕਾਂਤਵਾਸ ਕਰ ਲਿਆ ਹੈ।
ਮੈਂ ਉਨ੍ਹਾਂ ਲੋਕਾਂ ਨੂੰ ਬੇਨਤੀ ਕਰਦਾ ਹਾਂ ਜੋ ਪਿਛਲੇ ਕੁਝ ਦਿਨਾਂ ਦੌਰਾਨ ਮੇਰੇ ਨਾਲ ਸੰਪਰਕ ਵਿੱਚ ਆਏ ਸਨ ਅਪਣਾ ਟੈਸਟ ਜ਼ਰੂਰ ਕਰਾਉਣ। ਸੁਖਬੀਰ ਸਿੰਘ ਬਾਦਲ ਨੇ ਕੱਲ੍ਹ ਖੇਮਕਰਨ ਵਿਖੇ ਰੈਲੀ ਕੀਤੀ ਸੀ।
ਇਸ ਦੌਰਾਨ ਉਹਨਾਂ ਵਿਧਾਨ ਸਭਾ ਚੋਣਾਂ ਲਈ ਇਕ ਹੋਰ ਉਮੀਦਵਾਰ ਦਾ ਐਲਾਨ ਕਰ ਦਿੱਤਾ। ਉਹਨਾਂ ਨੇ ਖੇਮਕਰਨ ਹਲਕੇ ਤੋਂ ਵਿਰਸ ਸਿੰਘ ਵਲਟੋਹਾ ਨੂੰ ਉਮੀਦਵਾਰ ਐਲਾਨਿਆ ਹੈ।
