Breaking News: 14 ਫਰਵਰੀ ਨੂੰ ਹੋਣਗੀਆਂ ਪੰਜਾਬ ਵਿਧਾਨ ਸਭਾ ਚੋਣਾਂ, ਚੋਣ ਜ਼ਾਬਤਾ ਲਾਗੂ

ਪ੍ਰੈਸ ਕਾਨਫਰੰਸ ਵਿੱਚ ਸੀਈਜੀ ਨੇ ਕਿਹਾ ਕਿ ਕੋਵਿਡ ਪ੍ਰੋਟੋਕਾਲ ਤਹਿਤ ਚੋਣਾਂ ਹੋਣਗੀਆਂ। ਪਾਰਟੀਆਂ ਨੂੰ ਵੈੱਬ ਸਾਈਟ ’ਤੇ ਦੇਣੀ ਪੂਰੀ ਜਾਣਕਾਰੀ ਪਵੇਗੀ। ਪੰਜਾਬ ਵਿੱਚ 14 ਫਰਵਰੀ ਤੋਂ ਚੋਣਾਂ ਹੋਣਗੀਆਂ ਅਤੇ 10 ਮਾਰਚ ਨੂੰ ਚੋਣਾਂ ਦੇ ਨਤੀਜੇ ਐਲਾਨੇ ਜਾਣਗੇ। ਸਾਰੇ ਪੰਜ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਕੁੱਲ ਸੱਤ ਪੜਾਵਾਂ ਵਿੱਚ ਮੁਕੰਮਲ ਹੋਣਗੀਆਂ।

ਇਸ ਦੇ ਨਾਲ ਹੀ ਦਾਗੀ ਉਮੀਦਵਾਰਾਂ ਨੂੰ ਟਿਕਟ ਦੇਣ ਦੀ ਸਫ਼ਾਈ ਦੇਣੀ ਪਵੇਗੀ। 15 ਜਨਵਰੀ ਤੱਕ ਕੋਈ ਵੀ ਰੋਡ ਸ਼ੋਅ, ਪੈਦਲ ਯਾਤਰਾ, ਸਾਈਕਲ ਜਾਂ ਬਾਈਕ ਰੈਲੀਆਂ ਅਤੇ ਜਲੂਸ ਦੀ ਇਜਾਜ਼ਤ ਨਹੀਂ ਹੋਵੇਗੀ। ਸਥਿਤੀ ਦੀ ਸਮੀਖਿਆ ਕੀਤੀ ਜਾਵੇਗੀ ਅਤੇ ਬਾਅਦ ਵਿੱਚ ਨਵੇਂ ਨਿਰਦੇਸ਼ ਜਾਰੀ ਕੀਤੇ ਜਾਣਗੇ।
ਉੱਤਰ ਪ੍ਰਦੇਸ਼ ਵਿੱਚ 10 ਫਰਵਰੀ ਤੋਂ 7 ਮਾਰਚ ਤੱਕ 7 ਪੜਾਵਾਂ ਵਿੱਚ ਵੋਟਾਂ ਪੈਣਗੀਆਂ। ਪੰਜਾਬ, ਉੱਤਰਾਖੰਡ ਅਤੇ ਗੋਆ ਵਿੱਚ 14 ਫਰਵਰੀ ਨੂੰ ਅਤੇ ਮਨੀਪੁਰ ਵਿੱਚ 27 ਫਰਵਰੀ ਅਤੇ 3 ਮਾਰਚ ਨੂੰ ਵੋਟਾਂ ਪੈਣਗੀਆਂ। 10 ਮਾਰਚ ਨੂੰ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ। ਪੰਜਾਬ ਵਿੱਚ 21 ਜਨਵਰੀ ਤੋਂ ਨਾਮਜ਼ਦਗੀ ਸ਼ੁਰੂ ਹੋਵੇਗੀ। ਨਾਮਜ਼ਦਗੀ ਦੀ ਆਖਰੀ ਮਿਤੀ 28 ਜਨਵਰੀ ਤੇ ਪੜਤਾਲ 29 ਜਨਵਰੀ ਨੂੰ ਹੋਵੇਗੀ।
