ਵੱਡੀ ਗਿਣਤੀ ’ਚ ਚੰਡੀਗੜ੍ਹ ‘ਚ ਦਾਖ਼ਲ ਹੋਏ ਕਿਸਾਨ, ADC ਨੂੰ ਸੌਂਪਿਆ ਮੰਗ ਪੱਤਰ

ਆਪਣੀਆਂ ਮੰਗਾਂ ਮਨਵਾਉਣ ਲਈ ਹਜ਼ਾਰਾਂ ਗਿਣਤੀ ਵਿੱਚ ਕਿਸਾਨ ਚੰਡੀਗੜ੍ਹ ਵਿੱਚ ਦਾਖ਼ਲ ਹੋ ਗਏ ਹਨ। ਇਸ ਦੇ ਮੱਦੇਨਜ਼ਰ ਪੁਲਿਸ ਵੱਲੋਂ ਬੈਰੀਕੇਡਿੰਗ ਕੀਤੀ ਗਈ ਹੈ। ਕਿਸਾਨ ਆਗੂਆਂ ਵੱਲੋਂ ਏਡੀਸੀ ਨੂੰ ਮੰਗ ਪੱਤਰ ਸੌਂਪਿਆ ਗਿਆ ਹੈ।
ਪੰਜਾਬ ਦੀਆਂ ਕਿਸਾਨ ਜੱਥੇਬੰਦੀਆਂ ਨ ਗੁਰਦੁਆਰਾ ਅੰਬ ਸਾਹਿਬ ਤੋਂ ਚੰਡੀਗੜ੍ਹ ਦੇ ਰਾਜ ਭਵਨ ਵੱਲ ਕੂਚ ਕੀਤਾ ਸੀ।
ਦੱਸ ਦਈਏ ਕਿ ਕਿਸਾਨਾਂ ਨੇ ਅੱਜ 26 ਨਵੰਬਰ ਨੂੰ ਚੰਡੀਗੜ੍ਹ ਜਾਣ ਦਾ ਪ੍ਰੋਗਰਾਮ ਰੱਖਿਆ ਹੋਇਆ ਸੀ ਜਿਸ ਤਹਿਤ ਵੱਡੀ ਗਿਣਤੀ ਵਿੱਚ ਕਿਸਾਨ ਚੰਡੀਗੜ੍ਹ ਪਹੁੰਚੇ ਹਨ।