ਵੱਡੀ ਖ਼ਬਰ: ਅਕਾਲੀ ਆਗੂ ਬਿਕਰਮ ਮਜੀਠੀਆ ਨੇ ਡਰੱਗ ਕੇਸ ’ਚ ਅਦਾਲਤ ਵਿੱਚ ਜ਼ਮਾਨਤ ਲਈ ਅਰਜ਼ੀ ਦਿੱਤੀ

ਡਰੱਗ ਕੇਸ ਖਿਲਾਫ਼ ਸਾਬਕਾ ਅਕਾਲੀ ਲੀਡਰ ਬਿਕਰਮ ਮਜੀਠੀਆ ਨੇ ਜ਼ਮਾਨਤ ਲਈ ਅਦਾਲਤ ਦਾ ਦਰਵਾਜ਼ਾ ਖੜਕਾਇਆ ਹੈ। ਉਹਨਾਂ ਨੇ ਅੱਜ ਮੋਹਾਲੀ ਦੀ ਅਦਾਲਤ ਵਿੱਚ ਆਪਣੇ ਖਿਲਾਫ਼ ਦਰਜ ਹੋਏ ਨਸ਼ਾ ਤਸਕਰੀ ਦੇ ਕੇਸ ਸਬੰਧੀ ਅਗਾਊਂ ਜ਼ਮਾਨਤ ਲਈ ਅਰਜ਼ੀ ਲਾਈ ਹੈ। ਦੱਸ ਦਈਏ ਕਿ ਨਸ਼ੇ ਦਾ ਮਾਮਲਾ ਦਰਜ ਕਰਨ ਤੋਂ ਬਾਅਦ ਪੰਜਾਬ ਪੁਲਿਸ ਅਜੇ ਤੱਕ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ।

ਖੁਫੀਆ ਸੂਚਨਾ ਤੋਂ ਬਾਅਦ ਪੁਲਿਸ ਟੀਮ ਨੇ ਗੁਆਂਢੀ ਸੂਬਿਆਂ ਵਿੱਚ ਛਾਪੇਮਾਰੀ ਕੀਤੀ ਗਈ ਪਰ ਮਜੀਠੀਆ ਨਹੀਂ ਮਿਲਿਆ। ਪਹਿਲਾਂ ਪੁਲਿਸ ਟੀਮ ਨੂੰ ਮਜੀਠੀਆ ਦੇ ਪੰਜਾਬ ਛੱਡ ਕੇ ਰਾਜਸਥਾਨ ਵਿੱਚ ਹੋਣ ਦੀ ਸੂਚਨਾ ਮਿਲੀ। ਪੁਲਿਸ ਪੰਜਾਬ ਨਾਲ ਲਗਦੇ ਹਿਮਾਚਲ ਪ੍ਰਦੇਸ਼, ਚੰਡੀਗੜ੍ਹ ਤੇ ਹਰਿਆਣਾ ਵਿੱਚ ਵੀ ਮਜੀਠੀਆ ਨੂੰ ਲੱਭ ਰਹੀ ਹੈ।
ਸੂਤਰਾਂ ਮੁਤਾਬਕ ਪੁਲਿਸ ਟੀਮ ਨੂੰ ਮਿਲੇ ਨਵੇਂ ਇਨਪੁਟਸ ਦੇ ਆਧਾਰ ਤੇ ਉਤਰ ਪ੍ਰਦੇਸ਼ ਵਿੱਚ ਛਾਪੇਮਾਰੀ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਦੂਜੇ ਪਾਸੇ ਗ੍ਰਹਿ ਵਿਭਾਗ ਦੀ ਤਿਆਰੀ ਕੀਤੀ ਜਾ ਰਹੀ ਹੈ। ਦੂਜੇ ਪਾਸੇ ਗ੍ਰਹਿ ਵਿਭਾਗ ਦੀ ਵਾਗਡੋਰ ਸੰਭਾਲ ਰਹੇ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਨੇ ਡਰੱਗਜ਼ ਕੇਸ ਦਰਜ ਹੋਣ ਦੀ ਸੂਚਨਾ ਲੀਕ ਹੋਣ ਦੀ ਜਾਂਚ ਦੇ ਹੁਕਮ ਦਿੱਤੇ ਹਨ।
ਅਸਲ ਵਿੱਚ ਮਾਮਲਾ ਦਰਜ ਕਰਨ ਦੀ ਕਾਰਵਾਈ ਦਾ ਪਤਾ ਲੱਗਦਿਆਂ ਹੀ ਮਜੀਠੀ ਅੰਡਰ ਗ੍ਰਾਉਂਡ ਹੋ ਗਿਆ ਸੀ। ਦੱਸ ਦਈਏ ਕਿ ਬਿਕਰਮ ਮਜੀਠੀਆ ਖਿਲਾਫ਼ ਲੁੱਕ ਆਊਟ ਨੋਟਿਸ ਵੀ ਜਾਰੀ ਕੀਤਾ ਗਿਆ ਕਿਉਂਕਿ ਇਸ ਕੇਸ ਕਰਕੇ ਉਸ ਦੇ ਵਿਦੇਸ਼ ਭੱਜਣ ਦਾ ਖਦਸ਼ਾ ਜ਼ਾਹਰ ਕੀਤਾ ਜਾ ਰਿਹਾ ਹੈ।
