ਵੱਡੀ ਖ਼ਬਰ: ਅੱਜ ਦਵਿੰਦਰਪਾਲ ਭੁੱਲਰ ਦੀ ਹੋ ਸਕਦੀ ਹੈ ਰਿਹਾਈ, ਮਨਜਿੰਦਰ ਸਿਰਸਾ ਨੇ ਦਿੱਤੀ ਜਾਣਕਾਰੀ
By
Posted on

8 ਸਿੱਖ ਕੈਦੀਆਂ ਵਿੱਚੋਂ ਦਵਿੰਦਰਪਾਲ ਸਿੰਘ ਭੁੱਲਰ ਨੂੰ ਰਿਹਾਅ ਕੀਤਾ ਜਾ ਸਕਦਾ ਹੈ। ਇਸ ਦੀ ਜਾਣਕਾਰੀ ਮਨਜਿੰਦਰ ਸਿਰਸਾ ਨੇ ਦਿੱਤੀ ਹੈ। ਉਹਨਾਂ ਨੇ ਵੀਡੀਓ ਜਾਰੀ ਕਰਕੇ ਕਿਹਾ ਕਿ, ਦਵਿੰਦਰਪਾਲ ਸਿੰਘ ਭੁੱਲਰ ਉਹਨਾਂ 8 ਸਿੱਖ ਕੈਦੀਆਂ ਵਿੱਚੋਂ ਇੱਕ ਸੀ ਜਿਹਨਾਂ ਨੂੰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਰਿਹਾਅ ਕੀਤਾ ਸੀ।

ਪਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਉਹਨਾਂ ਨੂੰ ਆਪਣੇ ਸਿਆਸੀ ਕਾਰਨਾਂ ਕਰਕੇ ਰਿਹਾਅ ਨਹੀਂ ਕੀਤਾ। ਭੁੱਲਰ ਨੂੰ ਰਿਹਾਅ ਕਰਨ ਲਈ ਸਜ਼ਾ ਸਮੀਖਿਆ ਬੋਰਡ ਦੀ ਅੱਜ ਮੀਟਿੰਗ ਹੋ ਰਹੀ ਹੈ।
