News

ਵੱਡੀ ਖ਼ਬਰ: ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਨਾਲ ਕੀਤਾ ਗੱਠਜੋੜ

ਪੰਜਾਬ ਲੋਕ ਕਾਂਗਰਸ ਦੇ ਆਗੂ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ 2022 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਨਾਲ ਗਠਜੋੜ ਦਾ ਰਸਮੀ ਐਲਾਨ ਕਰ ਦਿੱਤਾ ਹੈ। ਇਸ ਬਾਰੇ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਟਵੀਟਰ ਜਾਣਕਾਰੀ ਦਿੱਤੀ ਹੈ।

ਉਹਨਾਂ ਟਵੀਟ ਕਰਦਿਆਂ ਕਿਹਾ ਕਿ, ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਵਿੱਖ ਦੀ ਰਣਨੀਤੀ ਉਲੀਕਣ ਲਈ ਅੱਜ ਨਵੀਂ ਦਿੱਲੀ ਵਿਖੇ ਮੈਂ ਕੇਂਦਰੀ ਮੰਤਰੀ ਅਤੇ ਪੰਜਾਬ ਭਾਜਪਾ ਦੇ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਨਾਲ ਮੁਲਾਕਾਤ ਕੀਤੀ। ਉਹਨਾਂ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਨਾਲ ਗੱਠਜੋੜ ਦਾ ਰਸਮੀ ਐਲਾਨ ਕਰ ਦਿੱਤਾ ਹੈ।

ਕੇਂਦਰੀ ਮੰਤਰੀ ਅਤੇ ਪੰਜਾਬ ਭਾਜਪਾ ਦੇ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਨੇ ਟਵੀਟ ਕਰਦਿਆਂ ਕਿਹਾ ਕਿ, 7 ਦੌਰ ਦੀ ਗੱਲਬਾਤ ਤੋਂ ਬਾਅਦ, ਅੱਜ ਮੈਂ ਪੁਸ਼ਟੀ ਕਰਦਾ ਹਾਂ ਕਿ ਭਾਜਪਾ ਅਤੇ ਪੰਜਾਬ ਲੋਕ ਕਾਂਗਰਸ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਇਕੱਠੇ ਲੜਨ ਜਾ ਰਹੇ ਹਨ।

ਸੀਟ ਵੰਡ ਵਰਗੇ ਮੁੱਦਿਆਂ ‘ਤੇ ਬਾਅਦ ਵਿੱਚ ਚਰਚਾ ਕੀਤੀ ਜਾਵੇਗੀ। ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ, ਅਮਰਿੰਦਰ ਸਿੰਘ ਨੇ ਕਾਂਗਰਸ ਛੱਡ ਦਿੱਤੀ ਅਤੇ ਪੰਜਾਬ ਲੋਕ ਕਾਂਗਰਸ ਨਾਮ ਦੀ ਆਪਣੀ ਪਾਰਟੀ ਬਣਾਈ।

Click to comment

Leave a Reply

Your email address will not be published.

Most Popular

To Top