ਵੱਡੀ ਖ਼ਬਰ: ਚਾਰ ਦਿਨ ਦੇ ਰਿਮਾਂਡ ’ਤੇ ਭੇਜਿਆ ਭਾਰਤ ਭੂਸ਼ਣ ਆਸ਼ੂ

 ਵੱਡੀ ਖ਼ਬਰ: ਚਾਰ ਦਿਨ ਦੇ ਰਿਮਾਂਡ ’ਤੇ ਭੇਜਿਆ ਭਾਰਤ ਭੂਸ਼ਣ ਆਸ਼ੂ

ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਵਲੋਂ ਬਾਅਦ ਦੁਪਹਿਰ ਅਦਾਲਤ ‘ਚ ਪੇਸ਼ ਕੀਤਾ ਗਿਆ। ਦਿੱਲੀ ਪੁਲਿਸ ਰਿਮਾਂਡ ਨੂੰ ਲੈ ਕੇ ਸਫ਼ਾਈ ਪੱਖ ਤੇ ਸਰਕਾਰੀ ਪੱਖ ਦੇ ਵਕੀਲਾਂ ਵਿਚਾਲੇ ਜ਼ੋਰਦਾਰ ਬਹਿਸ ਹੋਈ।

ਅਦਾਲਤ ਵਲੋਂ ਸਰਕਾਰੀ ਵਕੀਲ ਦੀਆਂ ਦਲੀਲਾਂ ਨਾਲ ਸਹਿਮਤ ਹੁੰਦੇ ਭਾਰਤ ਭੂਸ਼ਣ ਆਸ਼ੂ ਦਾ ਚਾਰ ਦਿਨ ਦਾ ਪੁਲਿਸ ਰਿਮਾਂਡ (27 ਅਗਸਤ) ਦੇ ਦਿੱਤਾ ਹੈ। ਇਸ ਮੌਕੇ ਭਾਰੀ ਗਿਣਤੀ ‘ਚ ਕਾਂਗਰਸੀ ਆਗੂ ਅਤੇ ਵਰਕਰ ਮੌਜੂਦ ਸਨ, ਜਿਨ੍ਹਾਂ ‘ਚ ਪ੍ਰਤਾਪ ਸਿੰਘ ਬਾਜਵਾ ਅਤੇ ਸੂਬਾ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੀ ਸ਼ਾਮਿਲ ਸਨ। ਪੁਲਿਸ ਵਲੋਂ ਪੇਸ਼ੀ ਦੇ ਮੱਦੇਨਜ਼ਰ ਅਦਾਲਤੀ ਕੰਪਲੈਕਸ ਨੂੰ ਪੁਲਿਸ ਛਾਉਣੀ ‘ਚ ਤਬਦੀਲ ਕੀਤਾ ਗਿਆ ਸੀ।

Leave a Reply

Your email address will not be published.