ਵੱਡੀ ਖ਼ਬਰ: ਤਰਨਤਾਰਨ ਪੁਲਿਸ ਨੇ ਲੱਖਾ ਸਿਧਾਣਾ ਨੂੰ ਐਲਾਨਿਆ ਬੇਗੁਨਾਹ?

 ਵੱਡੀ ਖ਼ਬਰ: ਤਰਨਤਾਰਨ ਪੁਲਿਸ ਨੇ ਲੱਖਾ ਸਿਧਾਣਾ ਨੂੰ ਐਲਾਨਿਆ ਬੇਗੁਨਾਹ?

ਜ਼ਿਲ੍ਹਾ ਤਰਨਤਾਰਨ ਦੇ ਥਾਣਾ ਹਰੀਕੇ ਵਿਖੇ ਲੱਖਾ ਸਿਧਾਣਾ ਖਿਲਾਫ਼ ਅਸਲਾ ਅਤੇ ਐਨਡੀਪੀਐਸ ਐਕਟ ਤਹਿਤ ਦਰਜ ਹੋਏ ਮੁਕੱਦਮੇ ਸਬੰਧੀ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਤਰਨਤਾਰਨ ਪੁਲਿਸ ਨੇ ਇੱਕ ਪੱਤਰ ਜਾਰੀ ਕਰਕੇ ਲੱਖਾ ਸਿਧਾਣਾ ਨੂੰ ਬੇਗੁਨਾਹ ਕਰਾਰ ਦੇ ਦਿੱਤਾ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਸ ਦੀ ਪੁਸ਼ਟੀ ਡੀਐਸਪੀ ਤਰਨਤਾਰਨ ਨੇ ਕੀਤੀ ਹੈ। ਲੱਖਾ ਸਿਧਾਣਾ ਦਾ ਕਹਿਣਾ ਹੈ ਕਿ ਇਸ ਬਾਰੇ ਉਹਨਾਂ ਨੂੰ ਪਤਾ ਤਾਂ ਲੱਗਿਆ ਪਰ ਅਧਿਕਾਰਤ ਸੂਚਨਾ ਨਹੀਂ ਮਿਲੀ।

ɢ ɪ ʟ ʟ 🌾 on Twitter: "Today lakha sidhana also reached at protest site. #Chandigarh #FarmersProtest https://t.co/sY0coYgYWO" / Twitter

ਦੱਸ ਦਈਏ ਕਿ ਲੱਖਾ ਸਿਧਾਣਾ ਤੇ ਦਰਜ ਮੁਕੱਦਮੇ ਖਿਲਾਫ਼ 9 ਜ਼ਿਲ੍ਹਾ ਬਠਿੰਡਾ ਦੇ ਪਿੰਡ ਮਹਿਰਾਜ ਵਿੱਚ ਵਿਸ਼ਾਲ ਇਕੱਠ ਸੱਦਿਆ ਗਿਆ ਸੀ। ਦੱਸ ਦਈਏ ਕਿ ਤਰਨਤਾਰਨ ਜ਼ਿਲ੍ਹਾ ਪੁਲਿਸ ਵੱਲੋਂ ਲੱਖਾ ਸਿਧਾਣਾ ਤੇ ਗੈਂਗਸਟਰ ਲਖਬੀਰ ਸਿੰਘ ਲੰਡਾ ਸਮੇਤ 11 ਵਿਅਕਤੀਆਂ ਖ਼ਿਲਾਫ਼ ਥਾਣਾ ਹਰੀਕੇ ਵਿਖੇ ਫਿਰੌਤੀ ਮੰਗਣ ਹੇਠ ਮਾਮਲਾ ਦਰਜ ਕਰਦਿਆਂ ਜਾਂਚ ਸ਼ੁਰੂ ਕੀਤੀ ਗਈ ਸੀ।

ਮਿਲੀ ਜਾਣਕਾਰੀ ਅਨੁਸਾਰ ਥਾਣਾ ਹਰੀਕੇ ਵਿਖੇ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਕੈਨੇਡਾ ਬੈਠੇ ਨਾਮੀ ਗੈਂਗਸਟਰ ਲਖਬੀਰ ਸਿੰਘ ਲੰਡਾ ਜਿਸ ਦੇ ਖਿਲਾਫ਼ ਵੱਖ-ਵੱਖ ਥਾਣਿਆਂ ‘ਚ ਵੱਡੀ ਗਿਣਤੀ ‘ਚ ਫਿਰੌਤੀ ਮੰਗਣ ਅਤੇ ਪਾਕਿਸਤਾਨੀ ਸਮੱਗਲਰਾਂ ਪਾਸੋਂ ਹਥਿਆਰ ਅਤੇ ਹੋਰ ਸਮੱਗਰੀ ਮੰਗਵਾਉਣ ਤਹਿਤ ਪਰਚੇ ਦਰਜ ਹਨ ਅਤੇ ਲੱਖਾ ਸਿਧਾਣਾ ਸਮੇਤ ਕੁੱਲ 11 ਵਿਅਕਤੀਆਂ ਖ਼ਿਲਾਫ਼ ਫਿਰੌਤੀ ਮੰਗਣ ਅਤੇ ਡਰੋਨ ਦੀ ਮਦਦ ਰਾਹੀਂ ਪਾਕਿਸਤਾਨ ਤੋਂ ਹਥਿਆਰ ਮੰਗਵਾਉਣ ਦੇ ਜੁਰਮ ਹੇਠ ਮਾਮਲਾ ਦਰਜ ਕੀਤਾ ਗਿਆ ਸੀ।

Leave a Reply

Your email address will not be published.