ਵੱਡੀ ਖ਼ਬਰ: ਸ਼੍ਰੋਮਣੀ ਅਕਾਲੀ ਦਲ ਨੇ ਬੀਬੀ ਜਗੀਰ ਕੌਰ ਨੂੰ ਪਾਰਟੀ ’ਚੋਂ ਕੱਢਿਆ ਬਾਹਰ

 ਵੱਡੀ ਖ਼ਬਰ: ਸ਼੍ਰੋਮਣੀ ਅਕਾਲੀ ਦਲ ਨੇ ਬੀਬੀ ਜਗੀਰ ਕੌਰ ਨੂੰ ਪਾਰਟੀ ’ਚੋਂ ਕੱਢਿਆ ਬਾਹਰ

ਪਾਰਟੀ ਦੀ ਅਨੁਸ਼ਾਸਨੀ ਕਮੇਟੀ ਨੇ ਪ੍ਰੈਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਬੀਬੀ ਜਗੀਰ ਕੌਰ ਨੂੰ ਪਾਰਟੀ ਵਲੋਂ ਦਿੱਤੀ ਆਖ਼ਰੀ ਮੁਹਲਤ ਅੱਜ ਖ਼ਤਮ ਹੋ ਗਈ ਹੈ। ਉਨ੍ਹਾਂ ਕਿਹਾ ਕਿ ਬੀਬੀ ਜਗੀਰ ਕੌਰ ਨੂੰ ਅੱਜ ਦੁਪਹਿਰ 12 ਤੱਕ ਦਾ ਸਮਾਂ ਦਿੱਤਾ ਸੀ। ਬੀਬੀ ਜਗੀਰ ਕੌਰ ਜਿਨ੍ਹਾਂ ਨੂੰ ਅੱਜ ਪਾਰਟੀ ਵਲੋਂ ਗੱਲਬਾਤ ਲਈ ਤੀਸਰਾ ਮੌਕਾ ਦਿੱਤਾ ਗਿਆ ਸੀ, ਪਰ ਉਹ ਪਾਰਟੀ ਦਫ਼ਤਰ ਨਹੀਂ ਪਹੁੰਚੇ।

SGPC's no to Bibi Jagir Kaur for postponing General House meet

ਇਸ ਲਈ ਸ਼੍ਰੋਮਣੀ ਅਕਾਲੀ ਨੇ ਬੀਬੀ ਜਗੀਰ ਨੂੰ ਪਾਰਟੀ ਵਿੱਚੋਂ ਬਾਹਰ ਕੱਢ ਦਿੱਤਾ ਹੈ। ਅਨੁਸ਼ਾਸਨੀ ਕਮੇਟੀ ਦੇ ਹੈੱਡ ਸਿਕੰਦਰ ਮਲੂਕਾ ਵੱਲੋਂ ਇਹ ਐਲਾਨ ਕੀਤਾ ਗਿਆ ਹੈ। ਮਲੂਕਾ ਨੇ ਕਿਹਾ ਕਿ ਬੀਬੀ ਜਗੀਰ ਕੌਰ ਆਪਣੇ ਫ਼ੈਸਲੇ ਤੇ ਬਜ਼ਿਦ ਸਨ ਇਸ ਲਈ ਉਹਨਾਂ ਕੋਲ ਹੋਰ ਕੋਈ ਚਾਰਾ ਨਹੀਂ ਸੀ।

Leave a Reply

Your email address will not be published.