News

ਵੱਡੀ ਖ਼ਬਰ: ਸੁਖਬੀਰ ਸਿੰਘ ਬਾਦਲ ਦੀ ਵਿਗੜੀ ਸਿਹਤ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜੋ ਕੋਰੋਨਾ ਤੋਂ ਪੀੜਤ ਸਨ , ਉਨ੍ਹਾਂ ਦਾ ਇਲਾਜ ਮੇਦਾਂਤਾ ਹਸਪਤਾਲ ‘ਚ ਹੋਵੇਗਾ। ਉਨ੍ਹਾਂ ਕਿਹਾ ਕਿ, “ਗੁਰੂ ਸਾਹਿਬ ਦੀਆਂ ਅਸੀਸਾਂ ਅਤੇ ਤੁਹਾਡੀਆਂ ਸ਼ੁਭ ਕਾਮਨਾਵਾਂ ਲਈ ਧੰਨਵਾਦ। ਮੈਂ ਅਗਲੇ ਟੈਸਟਾਂ ਲਈ ਮੇਦਾਂਤਾ ਹਸਪਤਾਲ ਗੁੜਗਾਉਂ ਜਾ ਰਿਹਾ ਹਾਂ।”

ਦਸ ਦਈਏ ਕਿ ਸੁਖਬੀਰ ਬਾਦਲ ਨੇ ਕੱਲ੍ਹ ਕੋਰੋਨਾ ਟੈਸਟ ਕਰਵਾਇਆ ਸੀ ਜੋ ਕਿ ਪਾਜ਼ੀਟਿਵ ਆਇਆ ਹੈ। ਇਸ ਬਾਰੇ ਉਨ੍ਹਾਂ ਟਵਿੱਟਰ ‘ਤੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ।  ਉਹਨਾਂ ਕਿਹਾ ਕਿ ਮੈਂ ਸਾਰਿਆਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਮੇਰਾ ਕੋਰੋਨਾ ਟੈਸਟ ਪਾਜ਼ੀਟਿਵ ਆਇਆ ਹੈ।

ਮੇਰੀ ਸਿਹਤ ਠੀਕ ਹੈ ਅਤੇ ਪ੍ਰੋਟੋਕੋਲ ਦੇ ਅਨੁਸਾਰ ਮੈਂ ਆਪਣੇ ਆਪ ਨੂੰ ਇਕਾਂਤਵਾਸ ਕਰ ਲਿਆ ਹੈ। ਮੈਂ ਉਨ੍ਹਾਂ ਲੋਕਾਂ ਨੂੰ ਬੇਨਤੀ ਕਰਦਾ ਹਾਂ ਜੋ ਪਿਛਲੇ ਕੁਝ ਦਿਨਾਂ ਦੌਰਾਨ ਮੇਰੇ ਨਾਲ ਸੰਪਰਕ ਵਿੱਚ ਆਏ ਸਨ ਅਪਣਾ ਟੈਸਟ ਜ਼ਰੂਰ ਕਰਾਉਣ। ਸੁਖਬੀਰ ਸਿੰਘ ਬਾਦਲ ਨੇ ਕੱਲ੍ਹ ਖੇਮਕਰਨ ਵਿਖੇ ਰੈਲੀ ਕੀਤੀ ਸੀ।

Click to comment

Leave a Reply

Your email address will not be published. Required fields are marked *

Most Popular

To Top