ਵੱਡੀ ਖ਼ਬਰ: ਹਜ਼ੂਰੀ ਰਾਗੀ ਭਾਈ ਹਰਨਾਮ ਸਿੰਘ ਜੀ ਸ਼੍ਰੀਨਗਰ ਵਾਲੇ ਦਾ ਹੋਇਆ ਦੇਹਾਂਤ

 ਵੱਡੀ ਖ਼ਬਰ: ਹਜ਼ੂਰੀ ਰਾਗੀ ਭਾਈ ਹਰਨਾਮ ਸਿੰਘ ਜੀ ਸ਼੍ਰੀਨਗਰ ਵਾਲੇ ਦਾ ਹੋਇਆ ਦੇਹਾਂਤ

ਫਗਵਾੜਾ: ਸਿੱਖ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਹਰਨਾਮ ਸਿੰਘ ਸ੍ਰੀ ਨਗਰ ਵਾਲੇ ਅੱਜ ਸਦੀਵੀਂ ਵਿਛੋੜਾ ਦੇ ਗਏ। ਭਾਈ ਹਰਨਾਮ ਸਿੰਘ ਸ੍ਰੀ ਨਗਰ ਵਾਲਿਆਂ ਦਾ ਜਨਮ 4 ਦਸੰਬਰ ਨੂੰ 1962 ਨੂੰ ਪੰਜਾਬ ਦੇ ਬਰਨਾਲਾ (ਸੰਗਰੂਰ) ਵਿਖੇ ਹੋਇਆ ਸੀ ਅਤੇ ਉਹ ਇਸ ਵੇਲੇ ਬਸਤੀਆਂ ਲਾਗੇ ਜਲੰਧਰ ਰਹਿੰਦੇ ਸਨ।

ਕਿਸਾਨਾਂ ਦੇ ਹੱਕਾਂ ਲਈ ਬਿੱਲ ਨੂੰ ਅਦਾਲਤ ‘ਚ ਚੁਣੌਤੀ ਦੇਵਾਂਗੇ: ਕੈਪਟਨ ਅਮਰਿੰਦਰ ਸਿੰਘ

ਉਨ੍ਹਾਂ ਨੇ ਗੁਰਮਤਿ ਸੰਗੀਤ ਡਿਪਲੋਮਾ ਸੰਗੀਤ ਸਿੱਖ ਮਿਸ਼ਨਰੀ ਕਾਲਜ ਅੰਮ੍ਰਿਤਸਰ ਤੋਂ ਹਾਸਲ ਕੀਤਾ ਹੋਇਆ ਸੀ। ਉਹ 30 ਸਾਲਾਂ ਤੋਂ ਕੀਰਤਨ ਕਰ ਰਹੇ ਸਨ ਅਤੇ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਸਨ।

ਉਹ ਅਮਰੀਕਾ, ਕੈਨੇਡਾ, ਨਿਊਜ਼ੀਲੈਂਡ, ਆਸਟ੍ਰੇਲੀਆ, ਫਰਾਂਸ, ਬੈਲਜੀਅਮ, ਨੀਦਰਲੈਂਡ, ਮਾਸਕੋ, ਥਾਈਲੈਂਡ, ਮਲੇਸ਼ੀਆ, ਇੰਡੋਨੇਸ਼ੀਆ, ਹਾਂਗਕਾਂਗ, ਇੰਗਲੈਂਡ, ਪਾਕਿਸਤਾਨ, ਸਿੰਗਾਪੁਰ, ਡੁਬਈ, ਮਸਕਟ, ਨੇਪਾਲ ਅਤੇ ਬੰਗਲਾਦੇਸ਼ ਆਦਿ ਦੇਸ਼ਾਂ ‘ਚ ਕੀਰਤਨ ਕਰਨ ਜਾ ਚੁੱਕੇ ਸਨ। ਭਾਈ ਸਾਹਿਬ ਦੇ ਅਚਾਨਕ ਪਏ ਵਿਛੋੜੇ ਕਾਰਨ ਸਿੱਖ ਸੰਗਤਾਂ ਦੇ ‘ਚ ਸੋਗਮਈ ਲਹਿਰ ਹੈ।

Leave a Reply

Your email address will not be published.