ਵੱਡੀ ਖ਼ਬਰ: 22 ਮਾਰਚ ਤੱਕ ਨਿਆਇਕ ਹਿਰਾਸਤ ਵਿੱਚ ਭੇਜਿਆ ਮਜੀਠੀਆ
By
Posted on

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਦੀ ਡਰੱਗ ਕੇਸ ਚ ਜੂਡੀਸ਼ੀਅਲ ਕਸਟਡੀ ਖਤਮ ਹੋ ਗਈ ਹੈ ਅਤੇ ਉਹਨਾਂ ਨੂੰ ਦੀ ਪੇਸ਼ੀ ਸੀ। ਮਜੀਠੀਆ ਦੀ ਜੂਡੀਸ਼ੀਅਲ ਰਿਮਾਂਡ ਵਧਾ ਦਿੱਤੀ ਗਈ ਹੈ। ਮਜੀਠੀਆ ਨੂੰ 22 ਮਾਰਚ ਤੱਕ ਨਿਆਇਕ ਹਿਰਾਸਤ ਵਿੱਚ ਭੇਜਿਆ ਗਿਆ ਹੈ।

ਦੱਸ ਦਈਏ ਕਿ 25 ਫਰਵਰੀ ਨੂੰ ਮੋਹਾਲੀ ਦੀ ਸਥਾਨਕ ਅਦਾਲਤ ਨੇ ਜ਼ਮਾਨਤ ਅਰਜ਼ੀ ਖਾਰਜ ਕਰਦਿਆਂ 8 ਮਾਰਚ ਤੱਕ ਜੇਲ੍ਹ ਭੇਜ ਦਿੱਤਾ ਸੀ। ਜ਼ਿਕਰਯੋਗ ਹੈ ਕਿ ਡਰੱਗ ਮਾਮਲੇ ‘ਚ ਫਸੇ ਸੀਨੀਅਰ ਅਕਾਲੀ ਆਗੂ ਵੱਲੋਂ 24 ਫਰਵਰੀ ਨੂੰ ਮੋਹਾਲੀ ਅਦਾਲਤ ਵਿੱਚ ਆਤਮਸਮਰਪਣ ਕੀਤਾ ਗਿਆ ਸੀ ਅਤੇ ਮੋਹਾਲੀ ਅਦਾਲਤ ਨੇ ਮਜੀਠੀਆ ਵੱਲੋਂ ਲਾਈ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਸੀ। ਇਸ ਦੌਰਾਨ ਮਜੀਠੀਆ ਕੋਲੋਂ ਸਟੇਟ ਕ੍ਰਾਈਮ ਬਰਾਂਚ ਵੱਲੋਂ ਕਈ ਘੰਟੇ ਪੁੱਛਗਿਛ ਵੀ ਕੀਤੀ ਗਈ ਸੀ।
