ਸ਼ਰਾਬ ਦੇ ਠੇਕੇ ’ਤੇ ਦੋ ਧਿਰਾਂ ਵਿਚਕਾਰ ਹੋਈ ਲੜਾਈ, ਇੱਕ ਵਿਅਕਤੀ ਹੋਇਆ ਗੰਭੀਰ ਜ਼ਖ਼ਮੀ

 ਸ਼ਰਾਬ ਦੇ ਠੇਕੇ ’ਤੇ ਦੋ ਧਿਰਾਂ ਵਿਚਕਾਰ ਹੋਈ ਲੜਾਈ, ਇੱਕ ਵਿਅਕਤੀ ਹੋਇਆ ਗੰਭੀਰ ਜ਼ਖ਼ਮੀ

ਲੁਧਿਆਣਾ ਦੇ ਤਾਜਪੁਰਾ ਰੋਡ ਤੇ ਮਾਹੌਲ ਓਸ ਸਮੇਂ ਤਣਾਅਪੂਰਨ ਹੋ ਗਿਆ ਜਦੋਂ ਸ਼ਰਾਬ ਦੇ ਠੇਕੇ ਤੇ ਦੋ ਧਿਰਾਂ ਆਪਸ ਵਿੱਚ ਲੜ ਪਈਆਂ। ਇੱਕ ਵਿਅਕਤੀ ਵੱਲੋਂ ਠੇਕੇ ਦੇ ਮੁਲਾਜ਼ਮ ਤੇ ਤੇਜ਼ਧਾਰ ਹਥਿਆਰ‌ ਨਾਲ ਹਮਲਾ ਕਰਨ ਦੇ ਇਲਜ਼ਾਮ ਵੀ ਲਗਾਏ ਗਏ ਹਨ ਜਿਸ ਨਾਲ ਓਹ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ।

ਜ਼ਖਮੀ ਵਿਅਕਤੀ ਨੇ ਦੱਸਿਆ ਕਿ ਓਹ ਠੇਕੇ ’ਤੇ ਬੈਠਾ ਸ਼ਰਾਬ ਪੀ ਰਿਹਾ ਸੀ, ਅਤੇ ਜਦੋਂ ਓਹ ਪਾਣੀ ਲੈਣ ਲਈ ਗਿਆ ਤਾਂ ਨਸ਼ੇ ਵਿੱਚ ਧੁੱਤ ਠੇਕਾ ਮੁਲਾਜ਼ਮ ਨੇ ਓਸ ਨਾਲ ਗਲਤ ਸ਼ਬਦਾਵਲੀ ਦਾ ਇਸਤੇਮਾਲ ਕਰਨਾ ਸ਼ੁਰੂ ਕਰ ਦਿੱਤਾ ਅਤੇ ਠੇਕੇ ਤੇ ਕੰਮ ਕਰਨ ਵਾਲੇ ਮੁਲਾਜ਼ਮ ਨੇ ਬਾਹਰੋਂ ਬੁਲਾਏ ਵਿਅਕਤੀਆਂ ਦੀ ਮਦਦ ਨਾਲ ਓਸ ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਓਸ ਦਾ ਹੱਥ ਜ਼ਖਮੀ ਹੋ ਗਿਆ।

ਮਾਮਲੇ ਸਬੰਧੀ ਪੁਲਿਸ ਨੇ ਜਾਣਕਾਰੀ ਦਿੱਤੀ ਕਿ ਮਾਮਲੇ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਓਹਨਾਂ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਐ ਅਤੇ ਮੁਲਜ਼ਮਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published.