ਸ਼ਹਿਰ ’ਚ ਕੱਪੜਾ ਫੈਕਟਰੀ ਨੂੰ ਅੱਗ ਲੱਗਣ ਨਾਲ ਹੋਇਆ ਭਾਰੀ ਨੁਕਸਾਨ

 ਸ਼ਹਿਰ ’ਚ ਕੱਪੜਾ ਫੈਕਟਰੀ ਨੂੰ ਅੱਗ ਲੱਗਣ ਨਾਲ ਹੋਇਆ ਭਾਰੀ ਨੁਕਸਾਨ

ਲੁਧਿਆਣਾ ਵਿੱਚ ਇੱਕ ਕੱਪੜਾ ਫੈਕਟਰੀ ਨੂੰ ਭਿਆਨਕ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਆਕਾਸ਼ ਨਗਰ ’ਚ ਸਥਿਤ ਇੱਕ ਕੱਪੜਾ ਫੈਕਟਰੀ ’ਚ ਭਿਆਨਕ ਅੱਗ ਲੱਗ ਗਈ ਹੈ। ਅੱਗ ਲੱਗਦੇ ਹੀ ਮੌਕੇ ’ਤੇ ਮੌਜੂਦ ਲੋਕਾਂ ’ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਉਨ੍ਹਾਂ ਵੱਲੋਂ ਅੱਗ’ ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਗਈ, ਪਰ ਅੱਗ ਦੀਆਂ ਲਪਟਾਂ ਤੇਜ਼ ਹੋਣ ਕਾਰਨ ਅੱਗ ਤੇ ਕਾਬੂ ਪਾਉਣਾ ਮੁਸ਼ਕਿਲ ਹੋ ਗਿਆ।

ਇਸ ਅੱਗ ’ਚ ਕਰੋੜਾਂ ਦਾ ਨੁਕਸਾਨ ਦੱਸਿਆ ਜਾ ਰਿਹਾ ਹੈ। ਫਾਇਰ ਬ੍ਰਿਗੇਡ ਵਿਭਾਗ ਅੱਗ ’ਤੇ ਕਾਬੂ ਪਾਉਣ ਦੀ ਪੂਰੀ ਕੋਸ਼ਿਸ਼ ਕਰ ਰਿਹਾ ਹੈ। ਫੈਕਟਰੀ ’ਚ ਇੱਕ ਗੈਸ ਸਿਲੰਡਰ ਵੀ ਪਿਆ ਸੀ, ਉਹ ਵੀ ਫੱਟ ਗਿਆ। ਫਿਲਹਾਲ ਅੱਗ ਲੱਗਣ ਦਾ ਕਾਰਨ ਅਜੇ ਤੱਕ ਨਹੀ ਪਤਾ ਚੱਲਿਆ, ਪਰ ਮੌਕੇ ’ ਤੇ ਮੌਜੂਦ ਲੋਕਾਂ ਵੱਲੋਂ ਅੱਗ ਲੱਗਣ ਦਾ ਕਾਰਨ ਸ਼ਾੱਰਟ ਸਰਕਟ ਦੱਸਿਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਵੀ ਸ਼ਹਿਰ ’ਚ ਸ਼ਾੱਰਟ ਸਰਕਟ ਕਾਰਨ ਕਈ ਫੈਕਟਰੀਆਂ ਨੂੰ ਅੱਗ ਲੱਗ ਚੁੱਕੀ ਹੈ।

Leave a Reply

Your email address will not be published.