ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਦਿੱਤੇ ਮੁਆਵਜ਼ੇ ਦੇ ਚੈੱਕ ਹੋਏ ਬਾਊਂਸ, ਕਿਸਾਨਾਂ ‘ਚ ਭਾਰੀ ਰੋਸ

 ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਦਿੱਤੇ ਮੁਆਵਜ਼ੇ ਦੇ ਚੈੱਕ ਹੋਏ ਬਾਊਂਸ, ਕਿਸਾਨਾਂ ‘ਚ ਭਾਰੀ ਰੋਸ

ਖੇਤੀ ਕਾਨੂੰਨ ਰੱਦ ਕਰਵਾਉਣ ਲਈ ਵਿੱਢੇ ਗਏ ਸੰਘਰ ਦੌਰਾਨ ਸ਼ਹੀਦ ਹੋਏ ਪੰਜਾਬ ਦੇ ਕਿਸਾਨਾਂ ਦੇ ਪਰਿਵਾਰਾਂ ਨੂੰ ਦਿੱਤੇ ਗਏ ਵਿੱਤੀ ਸਹਾਇਤਾ ਦੇ ਚੈੱਕ ਬਾਊਂਸ ਹੋਣ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਹੈ। ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਤੇ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ਸਤਨਾਮ ਸਿੰਘ ਬਹਿਰੂ ਦੀ ਅਗਵਾਈ ਹੇਠ ਕਿਸਾਨ ਆਗੂਆਂ ਦੇ ਵਫ਼ਦ ਨੇ ਇਹ ਮੁੱਦਾ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਡਾਇਰੈਕਟਰ ਗੁਰਵਿੰਦਰ ਸਿੰਘ ਨਾਲ ਕੀਤੀ ਮੀਟਿੰਗ ਵਿੱਚ ਚੁੱਕਿਆ ਗਿਆ।

India's Farmers Beat Hated Laws, But Paid A Price in Lives

ਉਹਨਾਂ ਨੇ ਡਾਇਰੈਕਟਰ ਦੇ ਧਿਆਨ ਵਿੱਚ ਲਿਆਂਦਾ ਕਿ ਅੰਦੋਲਨ ਦੌਰਾਨ ਸ਼ਹੀਦ ਹੋਏ ਪੰਜਾਬ ਦੇ ਕਿਸਾਨਾਂ ਦੇ ਪਰਿਵਾਰਾਂ ਨੂੰ ਵਿੱਤ ਮਦਦ ਦੇਣ ਲਈ ਪਿਛਲੇ ਦਿਨੀਂ ਤਿਲੰਗਾਨਾ ਦੇ ਮੁੱਖ ਮੰਤਰੀ ਕੇਸੀ ਰਾਓ ਨੇ ਪ੍ਰਤੀ ਪਰਿਵਾਰ ਨੂੰ 3-3 ਲੱਖ ਰੁਪਏ ਦੇ ਚੈੱਕ ਦਿੱਤੇ ਸਨ ਪਰ ਕਈ ਕਿਸਾਨ ਪਰਿਵਾਰਾਂ ਦੇ ਚੈੱਕ ਬਾਊਂਸ ਹੋ ਗਏ ਹਨ। ਬਹੁਤ ਸਾਰੇ ਅਜਿਹੇ ਵੀ ਪਰਿਵਾਰ ਹਨ ਜਿਹਨਾਂ ਨੂੰ ਅਜੇ ਤੱਕ ਵਿੱਤੀ ਸਹਾਇਤਾ ਦੇ ਚੈੱਕ ਮਿਲੇ ਹੀ ਨਹੀਂ।

ਵਫ਼ਦ ਮੁਤਾਬਕ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਖੇਤੀਬਾੜੀ ਡਾਇਰੈਕਟਰ ਨੇ ਮੁੱਖ ਮੰਤਰੀ ਦੇ ਦਫ਼ਤਰ ਵਿੱਚ ਅਧਿਕਾਰੀ ਨਾਲ ਟੈਲੀਫੋਨ ਤੇ ਜਾਣਕਾਰੀ ਸਾਂਝੀ ਕੀਤੀ ਤੇ ਮੌਕੇ ਤੇ ਹੀ ਸਾਰੇ ਜ਼ਿਲ੍ਹਿਆਂ ਦੇ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਲਿਖਤੀ ਹਦਾਇਤਾਂ ਦਿੱਤੀਆਂ ਕਿ ਚੈੱਕ ਬਾਊਂਸ ਹੋਣ ਸਬੰਧੀ ਰਿਪੋਰਟ ਹਫ਼ਤੇ ਵਿੱਚ ਮੁੱਖ ਦਫ਼ਤਰ ਮੋਹਾਲੀ ਵਿੱਚ ਭੇਜੀ ਜਾਵੇ। ਇਸ ਦੌਰਾਨ ਸਤਨਾਮ ਸਿੰਘ ਬਹਿਰੂ ਨੇ ਦੱਸਿਆ ਕਿ ਡਾਇਰੈਕਟਰ ਨਾਲ ਮੀਟਿੰਗ ਦੌਰਾਨ ਇੱਕ ਭ੍ਰਿਸ਼ਟ ਅਧਿਕਾਰੀ ਵਿਰੁੱਧ ਵੀ ਲਿਖਤੀ ਸ਼ਿਕਾਇਤ ਦਿੱਤੀ ਹੈ।

Leave a Reply

Your email address will not be published. Required fields are marked *