ਸ਼ਹੀਦ ਭਗਤ ਸਿੰਘ ਦੇ ਘਰ ਦਾ ਬਿਜਲੀ ਕੁਨੈਕਸ਼ਨ ਕੱਟਣ ‘ਤੇ ਕਾਂਗਰਸ ਨੇ ‘ਆਪ’ ‘ਤੇ ਲਾਏ ਨਿਸ਼ਾਨੇ

 ਸ਼ਹੀਦ ਭਗਤ ਸਿੰਘ ਦੇ ਘਰ ਦਾ ਬਿਜਲੀ ਕੁਨੈਕਸ਼ਨ ਕੱਟਣ ‘ਤੇ ਕਾਂਗਰਸ ਨੇ ‘ਆਪ’ ‘ਤੇ ਲਾਏ ਨਿਸ਼ਾਨੇ

ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ‘ਆਪ’ ਸਰਕਾਰ ’ਤੇ ਤਿੱਖੇ ਸ਼ਬਦੀ ਹਮਲੇ ਕੀਤੇ ਹਨ। ਬਿਜਲੀ ਬੋਰਡ ਵੱਲੋਂ ਖਟਕੜ੍ਹ ਕਲਾਂ ਵਿੱਚ ਸ਼ਹੀਦ ਭਗਤ ਸਿੰਘ ਦੇ ਜੱਦੀ ਘਰ ਦੀ ਪਾਰਕ ਦਾ ਬਿਜਲੀ ਕੂਨੈਕਸ਼ਨ ਕੱਟ ਦਿੱਤਾ ਜਿਸ ਤੋਂ ਬਾਅਦ ਵਿਰੋਧੀਆਂ ਨੇ ‘ਆਪ’ ਸਰਕਾਰ ਨੂੰ ਘੇਰਿਆ ਹੈ। ਕਰੀਬ 20 ਹਜ਼ਾਰ ਦਾ ਬਿੱਲ ਨਾ ਭਰਨ ’ਤੇ ਇਹ ਕਾਰਵਾਈ ਕੀਤੀ ਗਈ ਹੈ।

Message from Bhagat Singh's 'pind' as Bhagwant Mann arrives for oath:  Follow him or end up in bin

ਵੜਿੰਗ ਨੇ ਕਿਹਾ ਕਿ ਜਦੋਂ ਪੰਜਾਬ ਵਿੱਚ ਦੀ ਸਰਕਾਰ ਬਣੀ ਸੀ ਤਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਖਟਕੜ ਕਲਾਂ ਵਿੱਚ ਹੀ ਹਲਫ਼ ਲਿਆ ਸੀ। ਮਾਨ ਸਰਕਾਰ ਸਿਰਫ਼ ਦਿਖਾਵਾ ਕਰ ਰਹੀ ਹੈ। ਇਹਨਾਂ ਦਫ਼ਤਰਾਂ ਵਿੱਚ ਸ਼ਹੀਦ ਭਗਤ ਸਿੰਘ ਦੀ ਫੋਟੋ ਤਾਂ ਲਾਈ ਹੈ ਪਰ ਸ਼ਹੀਦ ਭਗਤ ਸਿੰਘ ਦੇ ਘਰ ਦਾ ਕੁਨੈਕਸ਼ਨ ਕੱਟ ਦਿੱਤਾ।

ਸਰਕਾਰ ਨੂੰ ਅਜਿਹਾ ਨਹੀਂ ਕਰਨਾ ਚਾਹੀਦਾ ‘ਆਪ’ ਸਰਕਾਰ ਸ਼ਹੀਦਾਂ ਦਾ ਅਪਮਾਨ ਕਰ ਰਹੀ ਹੈ। ਇਸ ਦੇ ਨਾਲ ਹੀ ਫੌਜਾ ਸਿੰਘ ਸਰਾਰੀ ਦੇ ਮਾਮਲੇ ’ਤੇ ਬੋਲਦਿਆਂ ਉਹਨਾਂ ਕਿਹਾ ਕਿ ਸਰਕਾਰ ਨੂੰ ਬਾਹਰ ਦਾ ਰਸਤਾ  ਦਿਖਾਉਣਾ ਹੀ ਪਵੇਗਾ। ਕਾਂਗਰਸ ਵਿਧਾਨ ਸਭਾ ਤੋਂ ਲੈ ਕੇ ਸੜਕ ਤੱਕ ਇਸ ਮਾਮਲੇ ’ਤੇ ਪ੍ਰਦਰਸ਼ਨ ਕਰ ਰਹੀ ਹੈ। ਪਰ ਸਰਕਾਰ ਇਸ ਤੇ ਡਬਲ ਸਟੈਂਡਰਡ ਦਿਖਾ ਰਹੀ ਹੈ।

ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ‘ਆਪ’ ਸਰਕਾਰ ਨੂੰ ਇਹ ਲਗਦਾ ਹੈ ਕਿ ਜੇ ਸਰਾਰੀ ਨੂੰ ਹੱਟਾ ਦਿੱਤਾ ਗਿਆ ਤਾਂ ਇਸ ਦਾ ਸਾਰਾ ਕ੍ਰੈਡਿਟ ਕਾਂਗਰਸ ਲੈ ਜਾਏਗੀ। ਸਰਾਰੀ ਨੂੰ ਜਦੋਂ ਵੀ ਬਾਹਰ ਕੀਤਾ ਜਾਵੇਗਾ ਇਸ ਦਾ ਕ੍ਰੈਡਿਟ ਕਾਂਗਰਸ ਨੂੰ ਹੀ ਜਾਵੇਗਾ। ਉਹਨਾਂ ਨੇ ਕਿਹਾ ਕਿ, “ਰਾਜਪਾਲ ਅਤੇ ਪੰਜਾਬ ਸਰਕਾਰ ਦੇ ਮਤਭੇਦਾਂ ਨਾਲ ਸੂਬੇ ਦੇ ਲੋਕਾਂ ਦਾ ਨੁਕਸਾਨ ਹੋ ਰਿਹਾ ਹੈ, ਅਜਿਹਾ ਨਾ ਹੋਵੇ ਕਿ ਦੋਵੇਂ ਹੀ ਕਾਨੂੰਨੀ ਤੌਰ ‘ਤੇ ਅਹੁਦੇਦਾਰ ਬਣੇ ਹੋਏ ਹਨ।

ਜਿਸ ਤਰ੍ਹਾਂ ਨਾਲ ਸਰਕਾਰ ਅਤੇ ਰਾਜਪਾਲ ਵਿਚਾਲੇ ਟਕਰਾਅ ਪੈਦਾ ਹੋ ਗਿਆ ਹੈ, ਇਸ ਦਾ ਮੁੱਖ ਕਾਰਨ ਹੈ ਕਿ ਪਹਿਲਾਂ ਆਮ ਆਦਮੀ ਪਾਰਟੀ ਨੇ ਗਵਰਨਰ ਹਾਊਸ ‘ਚ ਪ੍ਰਦਰਸ਼ਨ ਕੀਤਾ ਅਤੇ ਉਸ ਤੋਂ ਬਾਅਦ ਉਨ੍ਹਾਂ ਦੇ ਚੁਣੇ ਹੋਏ ਮੰਤਰੀਆਂ ਨੇ ਰਾਜਪਾਲ ਲਈ ਮਾੜੀ ਭਾਸ਼ਾ ਦੀ ਵਰਤੋਂ ਕੀਤੀ, ਜਿਸ ਕਾਰਨ ਰਾਜਪਾਲ ਨੂੰ ਵੀ ਦੁੱਖ ਹੋਇਆ ਹੋਵੇਗਾ।

Leave a Reply

Your email address will not be published.