ਸ਼ਹੀਦ ਭਗਤ ਸਿੰਘ ਦੇ ਜਨਮਦਿਨ ‘ਤੇ ਸਾਰੇ ਜ਼ਿਲ੍ਹਿਆਂ ‘ਚ ਹੋਣਗੇ ਕੈਂਡਲ ਮਾਰਚ, ਖਟਕੜ ਕਲਾਂ ਚ ਹੋਵੇਗਾ ਸਮਾਗਮ

 ਸ਼ਹੀਦ ਭਗਤ ਸਿੰਘ ਦੇ ਜਨਮਦਿਨ ‘ਤੇ ਸਾਰੇ ਜ਼ਿਲ੍ਹਿਆਂ ‘ਚ ਹੋਣਗੇ ਕੈਂਡਲ ਮਾਰਚ, ਖਟਕੜ ਕਲਾਂ ਚ ਹੋਵੇਗਾ ਸਮਾਗਮ

ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ’ਤੇ 28 ਸਤੰਬਰ ਨੂੰ ਉਸੇ ਜਗ੍ਹਾ ’ਤੇ ਸੂਬਾ ਪੱਧਰੀ ਸਮਾਗਮ ਕੀਤਾ ਜਾ ਰਿਹਾ ਹੈ, ਜਿਸ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਨਾਲ ਹੀ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਰਵਿੰਦ ਕੇਜਰੀਵਾਲ ਵੀ ਸ਼ਾਮਲ ਹੋਣਗੇ। ਇਸੇ ਦਿਨ ਸਰਕਾਰ ਵੱਲੋਂ ਜ਼ਿਲ੍ਹਾ ਪੱਧਰ ਤੇ ਵੀ ਪ੍ਰੋਗਰਾਮ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।

Bhagat Singh Birth Anniversary: 10 motivational quotes by the Indian  socialist revolutionary

ਇਸ ਸਬੰਧੀ ਚੀਫ਼ ਸਕੱਤਰ ਦੀ ਮੀਟਿੰਗ ਵਿੱਚ ਹੋਏ ਫ਼ੈਸਲੇ ਦੇ ਆਧਾਰ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਵੱਲੋਂ ਸਾਰੇ ਜ਼ਿਲ੍ਹਿਆਂ ਨੂੰ ਹੁਕਮ ਦਿੱਤੇ ਗਏ ਹਨ। ਲੋਕਾਂ ਨੂੰ ਸ਼ਹੀਦ ਭਗਤ ਸਿੰਘ ਨੂੰ ਨਮਨ ਕਰਨ ਲਈ ਘਰਾਂ ਤੇ ਤਿਰੰਗਾ ਲਹਿਰਾਉਣ ਅਤੇ ਮੋਮਬੱਤੀ ਬਾਲਣ ਲਈ ਜਾਗਰੂਕ ਕੀਤਾ ਜਾਵੇਗਾ।

ਇਸ ਤੋਂ ਇਲਾਵਾ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਦੇਣ ਲਈ ਸਾਰੇ ਜ਼ਿਲ੍ਹਿਆਂ ਵਿੱਚ ਡੀਸੀ ਦੀ ਅਗਵਾਈ ਵਿੱਚ ਕੈਂਡਲ ਮਾਰਚ ਕੀਤਾ ਜਾਵੇਗਾ ਅਤੇ ਸਾਈਕਲ ਰੈਲੀ, ਮੈਰਾਥਨ ਕਰਨ ਦੇ ਹੁਕਮ ਦਿੱਤੇ ਗਏ ਹਨ। ਉੱਥੇ ਹੀ ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਟੈਂਕੀ ’ਤੇ ਚੜ੍ਹ ਕੇ ਪ੍ਰਦਰਸ਼ਨਕਾਰੀ ਕੁੜੀ ਨੂੰ ਭੈਣ ਬਣਾ ਕੇ ਉਸ ਨੂੰ ਟੈਂਕੀ ਤੋਂ ਉਤਾਰਿਆ ਗਿਆ ਸੀ।

ਹੁਣ ਉਕਤ ਕੁੜੀ ਆਪਣੀਆਂ ਮੰਗਾਂ ਦਾ ਹੱਲ ਨਾ ਹੋਣ ’ਤੇ ਖਟਕੜ ਕਲਾਂ ਵਿਖੇ ਸਮਾਗਮ ਮੌਕੇ ਟੈਂਕੀ ਤੇ ਚੜ ਗਈ ਹੈ। ਉਸ ਨੇ ਕੇਜਰੀਵਾਲ ਨੂੰ ਕਿਹਾ ਕਿ, ਉਹਨਾਂ ਨੇ ਚੋਣਾਂ ਤੋਂ ਪਹਿਲਾਂ ਉਹਨਾਂ ਦੀਆਂ ਮੰਗਾਂ ਪੂਰੀਆਂ ਕਰਨ ਦੀ ਗੱਲ ਆਖੀ ਸੀ ਪਰ ਹੁਣ ਉਹਨਾਂ ਨੂੰ ਪੱਕਾ ਤਾਂ ਕੀ ਕਰਨਾ, ਉਹਨਾਂ ਨੂੰ ਮਿਲਣ ਵੀ ਨਹੀਂ ਆਏ।

Leave a Reply

Your email address will not be published.